May 30, 2026, 5:21 pm
----------- Advertisement -----------
HomeNewsBreaking Newsਸ੍ਰੀ ਸਾਹਿਬ ਕਾਰਨ ਗੁਰਸਿੱਖ ਸਰਪੰਚ ਨੂੰ ਲਾਲ ਕਿਲ੍ਹੇ ‘ਚ ਨਹੀਂ ਮਿਲੀ ਐਂਟਰੀ,...

ਸ੍ਰੀ ਸਾਹਿਬ ਕਾਰਨ ਗੁਰਸਿੱਖ ਸਰਪੰਚ ਨੂੰ ਲਾਲ ਕਿਲ੍ਹੇ ‘ਚ ਨਹੀਂ ਮਿਲੀ ਐਂਟਰੀ, ਸੁਰੱਖਿਆ ਗਾਰਡਾਂ ਨੇ ਕਕਾਰਾਂ ’ਤੇ ਜਤਾਇਆ ਇਤਰਾਜ਼

Published on

----------- Advertisement -----------

15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਦੇ ਪਿੰਡ ਕਾਲਸਨਾਂ ਦੀ ਪੰਚਾਇਤ ਨੂੰ ਨਵੀਂ ਦਿੱਲੀ ਨਗਰ ਪ੍ਰੀਸ਼ਦ ’ਚ ਜਲ ਸ਼ਕਤੀ ਮੰਤਰਾਲੇ ਦੇ ਮੰਤਰੀ ਵੀ. ਸਮਨਾ ਵੱਲੋਂ ਪਿੰਡ ਦੀ ਸਫਾਈ ਲਈ ਸਨਮਾਨਿਤ ਕੀਤਾ ਜਾਣਾ ਸੀ। ਜਿਸ ਦੇ ਚਲਦਿਆਂ ਪਿੰਡ ਕਾਲਸਨਾਂ ਦੇ ਸਰਪੰਚ ਗੁਰਧਿਆਨ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਹੋਣ ਵਾਲੇ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।

ਅਜ਼ਾਦੀ ਦਿਹਾੜੇ ਮੌਕੇ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣਾ ਸੀ, ਤਾਂ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਵੀ ਸੱਦਾ ਪੱਤਰ ਮਿਲਣ ਤੇ ਉੱਥੇ ਪਹੁੰਚੇ। ਸਰਪੰਚ ਸਰਪੰਚ ਗੁਰਧਿਆਨ ਨੇ ਆਪਣੇ ਸਰੀਰ ‘ਤੇ ਸ੍ਰੀ ਸਾਹਿਬ ਪਹਿਨਿਆ ਹੋਇਆ ਸੀ, ਤਾਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਸੁਰੱਖਿਆ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਦੋਂ ਹੀ ਪ੍ਰਵੇਸ਼ ਮਿਲੇਗਾ ਜਦੋਂ ਉਹ ਸ੍ਰੀ ਸਾਹਿਬ ਨੂੰ ਉਤਾਰਨਗੇ।

ਸਰਪੰਚ ਨੇ ਕਿਹਾ ਕਿ ਉਹ ਸ੍ਰੀ ਸਾਹਿਬ ਨੂੰ ਨਹੀਂ ਉਤਾਰੇਗਾ। ਇਸ ਕਾਰਨ ਸਰਪੰਚ ਵਾਪਸ ਆ ਗਿਆ। ਸਰਪੰਚ ਨੇ ਮੰਗ ਕੀਤੀ ਹੈ ਕਿ ਵਿਦੇਸ਼ਾਂ ਵਿੱਚ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ, ਪਰ ਦਿੱਲੀ ਵਿੱਚ ਮੇਰੇ ਨਾਲ ਜੋ ਕੁਝ ਵੀ ਹੋਇਆ ਹੈ, ਮੈਂ ਇਸਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...