August 8, 2026, 2:18 pm
----------- Advertisement -----------
HomeNewsBreaking Newsਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

Published on

----------- Advertisement -----------

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੰਡ ਨੇ ਘਟਨਾ ਬਾਰੇ ਦੱਸਦਿਆਂ ਹਮਲਾਵਰਾਂ ’ਤੇ ਗੰਭੀਰ ਦੋਸ਼ ਲਗਾਏ ਹਨ।

ਗੁਰਸਿਮਰਨ ਸਿੰਘ ਮੰਡ ਮੁਤਾਬਕ ਘਟਨਾ ਵਾਲੀ ਥਾਂ ’ਤੇ ਪਹਿਲਾਂ ਕਰੀਬ 50 ਲੋਕ ਇਕੱਠੇ ਹੋਏ ਸਨ, ਜੋ ਬਾਅਦ ਵਿੱਚ ਵੱਧ ਕੇ ਲਗਭਗ 1000 ਹੋ ਗਏ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਗੁਰੂ ਘਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਉਹ ਆਪਣੀ ਗੱਡੀ ਵਿੱਚ ਬੈਠੇ ਹੋਏ ਸਨ।

ਮੰਡ ਨੇ ਦੱਸਿਆ ਕਿ ਭੀੜ ਨੇ ਇੱਟਾਂ ਨਾਲ ਉਨ੍ਹਾਂ ਦੀ ਗੱਡੀ ’ਤੇ ਹਮਲਾ ਕਰ ਦਿੱਤਾ ਅਤੇ ਗੱਡੀ ਦੀ ਭੰਨਤੋੜ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਨਾਲ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਦੰਦ ਤੱਕ ਟੁੱਟ ਗਏ।

ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਮੈਂ ਕਿਸੇ ਤੋਂ ਡਰਨ ਵਾਲਾ ਨਹੀਂ, ਬਦਲਾ ਜ਼ਰੂਰ ਲਵਾਂਗਾ।”

ਮੰਡ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਅਤੇ ਆਰਐੱਸਐੱਸ ਦੇ ਹੱਕ ਵਿੱਚ ਬੋਲਣ ਕਾਰਨ ਉਨ੍ਹਾਂ ਨਾਲ ਇਹ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੌਮ ਦੀ ਗੱਲ ਕਰਨਾ ਗੁਨਾਹ ਹੈ ਤਾਂ ਉਨ੍ਹਾਂ ਨੂੰ ਇੱਛਾ ਮੌਤ ਦੇ ਦਿੱਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਉਹ ਦੇਸ਼ ਦੀ ਸੇਵਾ ਕਰ ਰਹੇ ਹਨ ਅਤੇ ਘਟਨਾ ਸਮੇਂ ਉਹ ਸਿਰਫ਼ ਤਿੰਨ ਲੋਕ ਸਨ, ਜਦਕਿ ਸਾਹਮਣੇ ਕਰੀਬ 1000 ਲੋਕਾਂ ਦੀ ਭੀੜ ਸੀ। ਮੰਡ ਨੇ ਇਸ ਮੌਕੇ ਉਨ੍ਹਾਂ ਨੂੰ ਬਚਾਉਣ ਲਈ ਹਰਿਆਣਾ ਪੁਲਿਸ ਦਾ ਧੰਨਵਾਦ ਵੀ ਕੀਤਾ।

ਜ਼ਿਕਰਯੋਗ ਹੈ ਕਿ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ’ਤੇ ਵੀ ਇੱਟਾਂ ਨਾਲ ਹਮਲਾ ਕਰਕੇ ਨੁਕਸਾਨ ਪਹੁੰਚਾਇਆ ਗਿਆ ਸੀ। ਘਟਨਾ ਵਿੱਚ ਮੰਡ ਜ਼ਖਮੀ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...