September 23, 2026, 3:17 pm
----------- Advertisement -----------
HomeNewsBreaking News  “ਕੈਨੇਡਾ ਦੇ ਸਰੀ ‘ਚ ਗੁਰਦੁਆਰਾ ਵਿਵਾਦ, ਕਮੇਟੀ ਕੰਟਰੋਲ ਲਈ ਟਕਰਾਅ”

  “ਕੈਨੇਡਾ ਦੇ ਸਰੀ ‘ਚ ਗੁਰਦੁਆਰਾ ਵਿਵਾਦ, ਕਮੇਟੀ ਕੰਟਰੋਲ ਲਈ ਟਕਰਾਅ”

Published on

----------- Advertisement -----------

ਕੈਨੇਡਾ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰੇ ਵਿੱਚ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਗਰਮਖਿਆਲੀਆਂ ਸਮਰਥਕਾਂ ਨੇ ਬਜ਼ੁਰਗਾਂ ਦੇ ਦੁਆਰਾ ਚਲਾਈ ਜਾ ਰਹੀ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ ਧੱਕਾ-ਮੁੱਕੀ ਅਤੇ ਲੜਾਈ ਹੋਈ। ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ, ਜਿਸ ਵਿੱਚ ਗੁਰਦੁਆਰੇ ਦੇ ਹਾਲ ਵਿੱਚ ਭੀੜ ਅਤੇ ਹਿੰਸਾ ਦਿਖਾਈ ਦੇ ਰਹੀ ਹੈ। ਇਹ ਵੀਡੀਓ 30 ਮਾਰਚ ਦਾ ਦੱਸਿਆ ਜਾ ਰਿਹਾ ਹੈ। ਦਰਅਸਲ, 30 ਮਾਰਚ ਨੂੰ ਗੁਰਦੁਆਰੇ ਵਿੱਚ ਬਜ਼ੁਰਗ ਕਮੇਟੀ ਦੇ ਮੈਂਬਰਾਂ ਵਿਚਕਾਰ ਇੱਕ ਮੀਟਿੰਗ ਚੱਲ ਰਹੀ ਸੀ। ਇਸ ਦੌਰਾਨ ਕੁਝ ਲੋਕਾਂ ਨੇ ਬੈਨਰ ਲਗਾ ਕੇ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਸੰਗਤ ਨੇ ਵਿਰੋਧ ਕੀਤਾ ਤਾਂ ਸਥਿਤੀ ਵਿਗੜ ਗਈ। ਲੋਕਾਂ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ ਅਤੇ ਇਹ ਝੜਪ ਵਿੱਚ ਬਦਲ ਗਿਆ। ਸਥਿਤੀ ਨੂੰ ਵਿਗੜਦੀ ਦੇਖ ਕੇ, ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕੀਤਾ। ਪੁਲਿਸ ਦੇ ਦਖਲ ਤੋਂ ਬਾਅਦ ਹੀ ਮਾਮਲਾ ਸ਼ਾਂਤ ਹੋਇਆ। ਇਹ ਗੁਰਦੁਆਰਾ ਗਰਮਖਿਆਲੀ ਸਮਰਥਕ ਹਰਦੀਪ ਸਿੰਘ ਨਿੱਝਰ ਨਾਲ ਜੁੜਿਆ ਮੰਨਿਆ ਜਾਂਦਾ ਹੈ, ਜਿਸ ਦੀ 2023 ਵਿੱਚ ਗੁਰੂ ਘਰ ਦੀ ਪਾਰਕਿੰਗ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਤਣਾਅ ਬਣਿਆ ਹੋਇਆ ਹੈ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਪਹਿਲਾਂ ਵੀ ਵਿਵਾਦ ਹੋਏ ਹਨ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ, ਗਰਮਖਿਆਲੀ ਪੱਖੀ ਗਤੀਵਿਧੀਆਂ ਵਧ ਗਈਆਂ ਹਨ। ਨਤੀਜੇ ਵਜੋਂ, ਸਰੀ ਵਿੱਚ ਰਹਿਣ ਵਾਲੇ ਸਿੱਖਾਂ ਨੇ ਗਰਮਖਿਆਲੀ ਸਮਰਥਕਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...