July 28, 2026, 5:58 pm
----------- Advertisement -----------
HomeNewsBreaking Newsਸੂਫ਼ੀ ਗਾਇਕ ਹੰਸਰਾਜ ਹੰਸ ਨੂੰ ਸਦਮਾ, ਪਤਨੀ ਰੇਸ਼ਮ ਕੌਰ ਦਾ ਹੋਇਆ ਦਿਹਾਂਤ

ਸੂਫ਼ੀ ਗਾਇਕ ਹੰਸਰਾਜ ਹੰਸ ਨੂੰ ਸਦਮਾ, ਪਤਨੀ ਰੇਸ਼ਮ ਕੌਰ ਦਾ ਹੋਇਆ ਦਿਹਾਂਤ

Published on

----------- Advertisement -----------

ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਹੈ। ਲੰਬੀ ਬਿਮਾਰੀ ਮਗਰੋਂ ਅੱਜ ਬਾਅਦ ਦੁਪਹਿਰ ਟੈਗੋਰ ਹਸਪਤਾਲ ਜਲੰਧਰ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਣੀ ਸੀ। ਦਲੇਰ ਮਹਿੰਦੀ ਦੀ ਧੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਪੁੱਤਰ ਨਵਰਾਜ ਹੰਸ ਨਾਲ ਹੋਇਆ ਹੈ।

ਰੇਸ਼ਮ ਕੌਰ ਦੇ ਦਿਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਹੰਸ ਦੇ ਘਰ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਰਿਸ਼ਤੇਦਾਰ ਪਹੁੰਚ ਰਹੇ ਹਨ। ਘਰ ਦੇ ਅੰਦਰ ਟੈਂਟ ਸਮੇਤ ਹੋਰ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਤੋਂ ਕਰੀਬ 16 ਦਿਨ ਪਹਿਲਾਂ 18 ਅਪ੍ਰੈਲ ਨੂੰ ਹੰਸਰਾਜ ਹੰਸ ਦੀ ਐਨੀਵਰਸਰੀ ਸੀ। ਜਾਣਕਾਰੀ ਮੁਤਾਬਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਉਹ ਕੁਝ ਸਮੇਂ ਤੋਂ ਜਲੰਧਰ ਦੇ ਟੈਗੋਰ ਹਸਪਤਾਲ ‘ਚ ਦਾਖਲ ਸੀ। ਹਾਲ ਹੀ ‘ਚ ਬੀਮਾਰੀ ਕਾਰਨ ਉਨ੍ਹਾਂ ਦੇ ਸਟੰਟ ਪਾਇਆ ਗਿਆ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹੁਤਾ ਫਰਕ ਨਹੀਂ ਪਿਆ। ਅੱਜ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ।

ਰੇਸ਼ਮ ਕੌਰ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਰੇਸ਼ਮ ਦੀ ਅੱਜ ਦੁਪਹਿਰ 2 ਵਜੇ ਦੇ ਕਰੀਬ ਮੌਤ ਹੋ ਗਈ। ਉਹ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ। ਪਹਿਲਾਂ ਉਹ ਬਿਲਕੁਲ ਤੰਦਰੁਸਤ ਸੀ। ਉਨ੍ਹਾਂ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਨਹੀਂ ਸੀ ਪਰ ਕੁਝ ਦਿਨ ਪਹਿਲਾਂ ਉਸ ਨੂੰ ਅਚਾਨਕ ਪਹਿਲੀ ਵਾਰ ਹਾਰਟ ਅਟੈਕ ਆਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...