September 16, 2026, 10:28 pm
----------- Advertisement -----------
HomeNewsBreaking Newsਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

Published on

----------- Advertisement -----------

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਦੇ ਪ੍ਰਤੀ ਅਜਿਹੀ ਬਦਨੀਤੀ ਅਤੇ ਨਫ਼ਰਤ ਨਾਲ ਭਰੀ ਕਰਤੂਤ ਕਰਨ ਵਾਲੇ ਅਨਸਰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸਰਕਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਨੂੰਨ ਦੇ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਅਜਿਹੀ ਮਿਸਾਲੀ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਈਟੀਓ ਨੇ ਸਮੁੱਚੇ ਭਾਈਚਾਰੇ ਅਤੇ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਹਰ ਨਾਗਰਿਕ ਅਤੇ ਮਹਾਨ ਸ਼ਖਸੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ ਹੈ। ਦੋਸ਼ੀ ਚਾਹੇ ਜਿੰਨੇ ਵੀ ਪਹੁੰਚ ਵਾਲੇ ਹੋਣ, ਉਹ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...