October 8, 2026, 5:54 am
----------- Advertisement -----------
HomeNewsBreaking NewsHarbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

Published on

----------- Advertisement -----------

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨਾਲ ਸਬੰਧਤ ਵੀਡੀਓਜ਼ ਰਾਹੀਂ ਇੱਕ ਵਾਰ ਫਿਰ ‘ਆਪ’ ਸਰਕਾਰ ਨੂੰ ਘੇਰਿਆ ਹੈ। ਹਰਭਜਨ ਨੇ ਹੁਣ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਜਲਹਣ ਦੇ ਸਰਕਾਰੀ ਹਾਈ ਸਕੂਲ ਵਿੱਚ ਪਖਾਨਿਆਂ ਦੀ ਕਥਿਤ ਮਾੜੀ ਹਾਲਤ ਨੂੰ ਉਜਾਗਰ ਕਰਦੇ ਹੋਏ ਆਪਣੇ ਐਕਸ (X) ਹੈਂਡਲ ‘ਤੇ ਲਗਾਤਾਰ ਦੋ ਵੀਡੀਓ ਸਾਂਝੇ ਕੀਤੇ ਹਨ।

ਜ਼ਿਕਰਯੋਗ ਹੈ ਕਿ ਨਸ਼ੇ ਦੀ ਹਾਲਤ ਵਿੱਚ ਦਿਖਾਈ ਦੇ ਰਹੇ ਦੋ ਨੌਜਵਾਨਾਂ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਦਾ ਸਾਹਮਣਾ ਕਰ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਫ-ਸਪਿਨਰ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਇੱਕ ਵਾਰ ਫਿਰ ਉਦੋਂ ਵਿਵਾਦਾਂ ਵਿੱਚ ਘਿਰ ਗਏ ਹਨ। ਸੰਸਦ ਮੈਂਬਰ ਵੱਲੋਂ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲ ਦੀ ਖਸਤਾ ਹਾਲਤ ਨੂੰ ਉਜਾਗਰ ਕਰਨ ਵਾਲੀ ਸਾਂਝੀ ਕੀਤੀ ਗਈ ਵੀਡੀਓ 2018 ਵਿੱਚ ਬਣਾਈ ਗਈ ਇੱਕ ਪੁਰਾਣੀ ਵੀਡੀਓ ਨਿਕਲੀ ਹੈ।

ਹਰਜਭਨ ਸਿੰਘ ਨੂੰ ਐਕਸ (X) ‘ਤੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀਡੀਓ ਸ਼ੇਅਰ ਕਰਨ ਦੇ ਕੁਝ ਘੰਟਿਆਂ ਬਾਅਦ ਹੀ, ਟਰਬਨੇਟਰ ਨੂੰ ਗੁੰਮਰਾਹਕੁੰਨ ਸਮੱਗਰੀ ਸਾਂਝੀ ਕਰਨ ਲਈ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ।

ਹਰਭਜਨ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਜਲਹਣ ਦੇ ਸਰਕਾਰੀ ਹਾਈ ਸਕੂਲ ਵਿੱਚ ਪਖਾਨਿਆਂ ਦੀ ਕਥਿਤ ਮਾੜੀ ਹਾਲਤ ਨੂੰ ਉਜਾਗਰ ਕਰਦੇ ਹੋਏ ਆਪਣੇ ਐਕਸ ਹੈਂਡਲ ‘ਤੇ ਲਗਾਤਾਰ ਦੋ ਵੀਡੀਓ ਸ਼ੇਅਰ ਕੀਤੇ ਸਨ। ਪਹਿਲੀ ਵੀਡੀਓ ਵਿੱਚ, ਸਕੂਲ ਦਾ ਦੌਰਾ ਕਰ ਰਿਹਾ ਇੱਕ ਐੱਨਜੀਓ ਕਾਰਕੁੰਨ ਇਹ ਦੱਸਦਾ ਹੈ ਕਿ ਕੁੜੀਆਂ ਦੇ ਪਖਾਨੇ ਵਿੱਚ ਨਾ ਤਾਂ ਛੱਤ ਹੈ ਅਤੇ ਨਾ ਹੀ ਪਾਣੀ ਦਾ ਢੁਕਵਾਂ ਪ੍ਰਬੰਧ ਹੈ। ਕਾਰਕੁੰਨ ਦਾ ਦਾਅਵਾ ਹੈ ਕਿ ਭਾਰੀ ਗਰਮੀ ਅਤੇ ਹੁੰਮਸ ਦੇ ਦੌਰਾਨ, ਪਾਣੀ ਦੀ ਘੋਟ ਕਾਰਨ ਵਿਦਿਆਰਥਣਾਂ ਨੂੰ ਸਕੂਲ ਦੇ ਸਮੇਂ ਦੌਰਾਨ ਪਾਣੀ ਪੀਣ ਤੋਂ ਗੁਰੇਜ਼ ਕਰਨਾ ਪੈਂਦਾ ਹੈ ਤਾਂ ਜੋ ਉਨ੍ਹਾਂ ਨੂੰ ਬਦਬੂਦਾਰ ਪਖਾਨਿਆਂ ਦੀ ਵਰਤੋਂ ਨਾ ਕਰਨੀ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...