November 16, 2026, 1:52 pm
----------- Advertisement -----------
HomeNewsHaryanaਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ...

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

Published on

----------- Advertisement -----------

*ਚੰਡੀਗੜ੍ਹ, 27 ਫਰਵਰੀ 2026*:ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ ‘ਕੋਰਾ ਝੂਠ’ ਸੀ।

ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ ‘ਤੇ ਬੈਠ ਕੇ ‘ਕੱਟੜ ਇਮਾਨਦਾਰੀ’ ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ “ਸੱਚ ਪਰੇਸ਼ਾਨ ਹੋ ਸਕਦਾ ਹੈ, ਪਰ ਹਾਰ ਨਹੀਂ ਸਕਦਾ” ਅਤੇ ਇਸ ਫੈਸਲੇ ਨੇ ਭਾਜਪਾ ਵਾਲਿਆਂ ਦੇ ਮੂੰਹ ‘ਤੇ ਕਰਾਰੀ ਚਪੇੜ ਮਾਰੀ ਹੈ।

ਇਸ ਵੱਡੀ ਕਾਨੂੰਨੀ ਜਿੱਤ ‘ਤੇ ਆਪਣੀ ਡੂੰਘੀ ਆਸਥਾ ਪ੍ਰਗਟ ਕਰਦੇ ਹੋਏ ਹਰਦੀਪ ਸਿੰਘ ਮੁੰਡੀਆਂ ਨੇ ਪਰਮਾਤਮਾ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਮੈਂ ਗੁਰੂ ਸਾਹਿਬ ਦਾ ਕੋਟਿ-ਕੋਟਿ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੀ ਮਿਹਰ ਸਦਕਾ ਅੱਜ ਸੱਚਾਈ ਦੀ ਜਿੱਤ ਹੋਈ ਹੈ। ਗੁਰੂ ਸਾਹਿਬ ਨੇ ਹਮੇਸ਼ਾ ਜ਼ੁਲਮ ਅਤੇ ਝੂਠ ਵਿਰੁੱਧ ਲੜਨ ਦਾ ਸਾਹਸ ਦਿੱਤਾ ਹੈ ਅਤੇ ਅੱਜ ਉਨ੍ਹਾਂ ਦੇ ਅਸ਼ੀਰਵਾਦ ਨਾਲ ਆਮ ਆਦਮੀ ਪਾਰਟੀ ਦੇ ਨਿਰਦੋਸ਼ ਆਗੂਆਂ ਨੂੰ ਇਨਸਾਫ਼ ਮਿਲਿਆ ਹੈ। ਇਹ ਜਿੱਤ ਸਿਰਫ਼ ਸਾਡੀ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਦੁਆਵਾਂ ਅਤੇ ਵਿਸ਼ਵਾਸ ਦੀ ਜਿੱਤ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...