June 10, 2026, 1:34 pm
----------- Advertisement -----------
HomeNewsBreaking Newsਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

Published on

----------- Advertisement -----------

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਜਾਣ ਲਈ ਭਾਰਤੀ ਅਟਾਰੀ ਸਰਹੱਦ ’ਤੇ ਪਹੁੰਚੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਪਾਕਿਸਤਾਨ ਜਾਣ ਦੀ ਆਗਿਆ ਨਾ ਦਿੱਤੇ ਜਾਣ ਤੇ ਸੰਗਤਾਂ ਵਿਚ ਵੱਡਾ ਰੋਸ ਪਾਇਆ ਗਿਆ ਹੈ। ਦੱਸਣ ਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਪਿਛਲੇ ਕਈ ਸਾਲਾਂ ਤੋਂ ਲਾਹੌਰ ਵਿਖੇ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਕਰੀਬ 13 ਸਾਲ ਬਾਅਦ ਭਾਰਤ ਤੋਂ ਪਾਕਿਸਤਾਨ ਜਾਣਾ ਸੀ। ਮਗਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ 99 ਮੈਂਬਰਾਂ ਵਿਚੋਂ 60 ਦੇ ਕਰੀਬ ਹਰਿਆਣਾ ਸੂਬੇ ਦੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਗਿਆ ਮਗਰ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਰਤੀ ਗ੍ਰਹਿ ਵਿਭਾਗ ਨੂੰ ਇਸ ਦੀ ਜਾਂਚ ਇਨਕੁਆਇਰੀ ਨਾ ਕੀਤੇ ਜਾਣ ਦੇ ਕਰਕੇ ਅਤੇ ਭਾਰਤੀ ਇਮੀਗ੍ਰੇਸ਼ਨ ਦੇ ਲਿਸਟ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਦੇ ਸ਼ਰਧਾਲੂਆਂ ਦੇ ਨਾਮ ਸ਼ਾਮਿਲ ਨਾ ਹੋਣ ਕਰਕੇ ਇਹਨਾਂ ਸ਼ਰਧਾਲੂਆਂ ਨੂੰ ਭਾਰਤੀ ਇਮੀਗਰੇਸ਼ਨ ਵਲੋਂ ਅਟਾਰੀ ਸਰਹੱਦ ਤੋਂ ਵਾਪਸ ਹਰਿਆਣਾ ਪਰਤਣ ਲਈ ਕਿਹਾ ਗਿਆ ਹੈ, ਜਿੱਥੋਂ ਇਹ ਭਾਰਤੀ ਸਿੱਖ ਸ਼ਬਦੂ ਜਥਾ ਲੀਡਰ ਸੁਖਪਾਲ ਸਿੰਘ ਪੁਟਰ ਦੀ ਅਗਵਾਈ ਵਿਚ ਵਾਪਸ ਰਾਤ ਰੁਕੇ ਅਸਥਾਨ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਘਨੂਪੁਰ ਅੰਮ੍ਰਿਤਸਰ ਵਿਖੇ ਪੁੱਜ ਗਏ ਹਨ ਤੇ ਇਥੋਂ ਇਕੱਤਰ ਹੋ ਕੇ ਵਾਪਸ ਹਰਿਆਣਾ ਲਈ ਰਵਾਨਾ ਹੋਣਗੇ I ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਥੇ ਨੂੰ ਅਟਾਰੀ ਸਰਹੱਦ ਤੋਂ ਭਾਰਤੀ ਇਮੀਗ੍ਰੇਸ਼ਨ ਵਲੋਂ ਵਾਪਸ ਕੀਤੇ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਭਾਈ ਭੁਪਿੰਦਰ ਸਿੰਘ ਭਲਵਾਨ ਸੰਗਰੂਰ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਜਾਣ ਦੀ ਕਰੜੇ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵਲੋਂ ਵੀਜ਼ੇ ਦਿੱਤੇ ਗਏ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਿੱਖ ਗੁਰਧਾਮਾਂ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਲਾਹੌਰ ਵਿਖੇ ਮਨਾਉਣ ਲਈ ਜਾਣ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...