September 8, 2026, 11:53 pm
----------- Advertisement -----------
HomeNewsBreaking News‘ਬੰਦੀ ਸਿੰਘਾਂ ਲਈ ਕਿਉਂ ਨਹੀਂ ਬਣਦੇ ਨਿਯਮ…’, ਰਾਮ ਰਹੀਮ ਨੂੰ ਮੁੜ ਤੋਂ...

‘ਬੰਦੀ ਸਿੰਘਾਂ ਲਈ ਕਿਉਂ ਨਹੀਂ ਬਣਦੇ ਨਿਯਮ…’, ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲਣ ’ਤੇ ਬੋਲੇ ਹਰਜਿੰਦਰ ਧਾਮੀ

Published on

----------- Advertisement -----------

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੀ ਅਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਇੱਕ ਵਿਅਕਤੀ ਲਈ ਨਿਯਮ ਬਦਲੇ ਜਾ ਸਕਦੇ ਹਨ, ਤਾਂ ਜੇਲ੍ਹ ਵਿੱਚ ਬੰਦ ਉਨ੍ਹਾਂ ਸਿੱਖਾਂ ਲਈ ਵੀ ਨਿਯਮ ਬਣਾਏ ਜਾਣੇ ਚਾਹੀਦੇ ਹਨ ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ।

ਧਾਮੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਮ ਰਹੀਮ ਵਰਗੇ ਸਜ਼ਾਯਾਫ਼ਤਾ ਕੈਦੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਇਸ ਨੂੰ ਸਰਕਾਰ ਦੀ ਦੋਹਰੀ ਨੀਤੀ ਦੱਸਿਆ ਅਤੇ ਇਸ ‘ਤੇ ਨਾਰਾਜ਼ਗੀ ਪ੍ਰਗਟ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਕਈ ਵਾਰ ਕੈਦ ਸਿੱਖਾਂ ਨੂੰ ਮਿਲ ਚੁੱਕੇ ਹਨ ਅਤੇ ਇਹ ਮੁੱਦਾ ਵਾਰ-ਵਾਰ ਉਠਾ ਰਹੇ ਹਨ ਪਰ ਬੰਦੀ ਸਿੰਘ ਵਾਰ-ਵਾਰ ਉਨ੍ਹਾਂ ਨੂੰ ਸ਼ਿਕਾਇਤ ਨਾ ਕਰਨ ਲਈ ਕਹਿੰਦੇ ਹਨ। ਧਾਮੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। SGPC ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਜਲਦੀ ਰਿਹਾਅ ਕੀਤਾ ਜਾਵੇ ਅਤੇ ਸਾਰਿਆਂ ਨਾਲ ਨਿਰਪੱਖ ਵਿਵਹਾਰ ਕੀਤਾ ਜਾਵੇ। ਰਾਮ ਰਹੀਮ ਨੂੰ ਪੈਰੋਲ ਮਿਲਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਦਹਾਕਿਆਂ ਤੋਂ ਜੇਲ੍ਹਾਂ ‘ਚ ਬੰਦ ਨੇ, ਉਨ੍ਹਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ ਪਰ ਸੌਦਾ ਸਾਧ ਨੂੰ ਵਾਰ-ਵਾਰ ਰਿਹਾਈ ਦੇ ਕੇ ਸਿੱਖਾਂ ਨੂੰ ਚਿੜਾਉਣ ਦਾ ਯਤਨ ਕੀਤਾ ਜਾਂਦਾ ਹੈ। ਰਾਮ ਰਹੀਮ ਨੂੰ ਪੈਰੋਲ ਦੇਣੀ ਤੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨੀ ਸਿੱਖਾਂ ਨਾਲ ਬਹੁਤ ਵੱਡੀ ਨਾ-ਇਨਸਾਫ਼ੀ ਹੈ।

ਦੱਸ ਦੇਈਏ ਕਿ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਬਾਹਰ ਆ ਗਿਆ ਹੈ। ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਮੰਗਲਵਾਰ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਉਹ 14ਵੀਂ ਵਾਰ ਪੈਰੋਲ ਜਾਂ ਫਰਲੋ ‘ਤੇ ਬਾਹਰ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...