November 16, 2026, 2:27 pm
----------- Advertisement -----------
HomeNewsBreaking Newsਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ...

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ*

Published on

----------- Advertisement -----------

*ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ 2026*ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ ਸਕੂਲੀ ਢਾਂਚੇ ਲਈ ਮਨਸੂਈ ਬੌਧਿਕਤਾ ਅਧਾਰਤ ਵਿਸਥਾਰਤ ਸੰਭਾਵਨਾਵਾਂ ਅਤੇ ਸਿੱਖਿਆ ਦੇ ਹੋਰ ਉਸਾਰੂ ਨਤੀਜਿਆਂ ਵਾਸਤੇ ਸਮਾਧਾਨ ਤਲਾਸ਼ਣ ਲਈ ਵਿਸ਼ਵ ਪੱਧਰੀ ਤਕਨੀਕੀ ਖੇਤਰ ਦੇ ਦਿੱਗਜਾਂ ਅਤੇ ਕੇਂਦਰ ਸਰਕਾਰ ਦੇ ਅਦਾਰਿਆਂ ਨਾਲ ਲੜੀਵਾਰ ਰਣਨੀਤਕ ਵਿਚਾਰ-ਵਟਾਂਦਰਿਆਂ ‘ਚ ਹਿੱਸਾ ਲਿਆ।

ਪ੍ਰਦਰਸ਼ਨੀ ਹਾਲਾਂ ਦੇ ਵਿਆਪਕ ਦੌਰੇ, ਜਿਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਦੇ ਸਕੱਤਰ ਸੋਨਾਲੀ ਗਿਰਿ, ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਡੀ.ਜੀ.ਐਸ.ਈ ਸ੍ਰੀ ਅਰਵਿੰਦ ਵੀ ਮੌਜੂਦ ਸਨ, ਦੌਰਾਨ ਸਿੱਖਿਆ ਮੰਤਰੀ ਨੇ ਗੂਗਲ, ਡੇਲੋਇਟ, ਇੰਟੈਲ, ਓਪਨ ਏਆਈ, ਨਵੀਡੀਆ ਅਤੇ ਡੈਲ ਸਮੇਤ ਪ੍ਰਮੁੱਖ ਵਿਸ਼ਵ ਤਕਨਾਲੋਜੀ ਫਰਮਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਉੱਨਤ ਏਆਈ ਤਕਨੀਕਾਂ ਅਪਨਾਉਣ ਵੱਲ ਵਿਸ਼ੇਸ਼ ਧਿਆਨ ਦੇ ਨਾਲ ਭਵਿੱਖ ਦੀ ਸਿੱਖਿਆ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਵਫ਼ਦ ਨੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਅਤੇ ਸਿੱਖਿਆ ਮੰਤਰਾਲੇ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਦੇਸ਼ ਦੀ ਏਆਈ ਰਣਨੀਤੀ, ਡਿਜੀਟਲ ਜਨਤਕ ਬੁਨਿਆਦੀ ਢਾਂਚੇ ਅਤੇ ਗਵਰਨੈਂਸ ਮਾਡਲਾਂ, ਜੋ ਪੰਜਾਬ ਦੇ ਕਲਾਸਰੂਮਾਂ ਲਈ ਅਨੁਕੂਲ ਹੋ ਸਕਦੇ ਹਨ, ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਸਿੱਖਿਆ ਅਤੇ ਏ.ਆਈ. ਈਕੋਸਿਸਟਮ ਵਿੱਚ ਮੋਹਰੀ ਕੰਪਨੀਆਂ, ਜਿਨ੍ਹਾਂ ਵਿੱਚ ਵਾਧਵਾਨੀ ਏਆਈ, ਜੀਐਨਏਐਨਆਈ.ਏਆਈ ਅਤੇ ਬੋਧ ਏਆਈ ਸ਼ਾਮਲ ਹਨ, ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ। ਇਹ ਵਿਚਾਰ-ਵਟਾਂਦਰਾ ਏਆਈ-ਸਮਰੱਥ ਸਕੂਲ ਸਿੱਖਿਆ ਐਪਲੀਕੇਸ਼ਨਾਂ ’ਤੇ ਕੇਂਦ੍ਰਿਤ ਸੀ, ਜਿਸ ਵਿੱਚ ਵਿਅਕਤੀਗਤ ਅਨੁਕੂਲ ਸਿਖਲਾਈ (ਪੀ.ਏ.ਐਲ.), ਬੁਨਿਆਦੀ ਸਾਖ਼ਰਤਾ ਅਤੇ ਗਣਿਤ ਸਿੱਖਿਆ (ਐਫਐਲਐਨ), ਏਆਈ-ਸਮਰਥਿਤ ਮੁਲਾਂਕਣ, ਬਹੁ-ਭਾਸ਼ਾਈ ਸਿਖਲਾਈ ਟੂਲਜ਼, ਅਧਿਆਪਕ ਸਹਾਇਤਾ ਅਤੇ ਮਜ਼ਬੂਤ ਸ਼ਾਸਨ ਅਤੇ ਬੁਨਿਆਦੀ ਢਾਂਚੇ ਦੀ ਨਿਗਰਾਨੀ ਲਈ ਸਮਾਂ-ਅਧਾਰਤ ਨਿਗਰਾਨ ਪ੍ਰਣਾਲੀਆਂ ਦੇ ਵਿਸ਼ਲੇਸ਼ਣ ਬਾਰੇ ਚਰਚਾ ਕੀਤੀ ਗਈ।

ਸ. ਹਰਜੋਤ ਸਿੰਘ ਬੈਂਸ ਨੇ ਐਕਸਪੋ ਵਿਖੇ ਪੰਜਾਬ ਸਟਾਰਟਅੱਪ ਪੈਵੇਲੀਅਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪ੍ਰੋਗਰਾਮਾਂ ਅਧੀਨ ਤਿਆਰ ਕੀਤੇ ਗਏ ਕਈ ਖਾਸ, ਖੇਤਰ-ਵਿਸ਼ੇਸ਼ ਏਆਈ ਸਟਾਰਟਅੱਪਸ ਨਾਲ ਗੱਲਬਾਤ ਕੀਤੀ, ਜੋ ਵਿਦਿਅਕ ਤਕਨਾਲੋਜੀ ਨਵੀਨਤਾ ਦੇ ਖੇਤਰ ਵਿੱਚ ਇੱਕ ਧੁਰੇ ਵਜੋਂ ਉਭਰ ਰਹੇ ਪੰਜਾਬ ਨੂੰ ਉਜਾਗਰ ਕਰਦੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਦੌਰਾ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਵਿੱਖ ਦੇ ਸਾਧਨਾਂ ਨਾਲ ਲੈਸ ਕਰਨ ਵਿੱਚ ਮਦਦ ਕਰੇਗਾ। ਐਨਵੀਆਈਡੀਆਈ (ਨਵੀਡੀਆ), ਗੂਗਲ, ਅਤੇ ਓਪਨ ਏਆਈ ਵਰਗੀਆਂ ਆਲਮੀ ਕੰਪਨੀਆਂ ਨਾਲ ਚੱਲ ਰਹੀ ਸਾਡੀ ਵਿਚਾਰ-ਚਰਚਾ ਅਤੇ ਸਾਡੇ ਘਰੇਲੂ ਸਟਾਰਟਅੱਪਸ ਨੇ ਸਾਨੂੰ ਇੱਕ ਸਪੱਸ਼ਟ ਭਵਿੱਖੀ ਦਿਸ਼ਾ ਦਿੱਤੀ ਹੈ। ਅਸੀਂ ਹੁਣ ਵਿਸ਼ੇਸ਼ ਤੌਰ ’ਤੇ ਵਿਅਕਤੀਗਤ ਅਨੁਕੂਲ ਸਿਖਲਾਈ ਅਤੇ ਏਆਈ ਰਾਹੀਂ ਫਾਊਂਡੇਸ਼ਨ ਲਿਟ੍ਰੇਸੀ ਅਤੇ ਨਿਊਮਰੇਸੀ ਨੂੰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਹਾਂ। ਇਹਨਾਂ ਤਕਨਾਲੋਜੀਆਂ ਨੂੰ ਐਮਈਆਈਟੀਵਾਈ ਅਤੇ ਸਿੱਖਿਆ ਮੰਤਰਾਲੇ ਵੱਲੋਂ ਸਾਂਝੇ ਕੀਤੇ ਗਏ ਮਜ਼ਬੂਤ ਨੀਤੀਗਤ ਢਾਂਚੇ ਨਾਲ ਜੋੜ ਕੇ, ਅਸੀਂ ਅਜਿਹਾ ਮਾਡਲ ਤਿਆਰ ਕਰਾਂਗੇ ਜਿੱਥੇ ਤਕਨਾਲੋਜੀ ਸਾਡੇ ਅਧਿਆਪਕਾਂ ਲਈ ਇੱਕ ਸਾਰਥਕ ਸਾਧਨ ਅਤੇ ਪੰਜਾਬ ਦੇ ਹਰੇਕ ਵਿਦਿਆਰਥੀ ਲਈ ਇੱਕ ਵਿਅਕਤੀਗਤ ਗਾਈਡ ਵਜੋਂ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...