September 7, 2026, 2:58 am
----------- Advertisement -----------
HomeNewsBreaking News ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ ਸਿੱਖਿਆ ਵਿਭਾਗ ਨੇ ਜਾਰੀ...

 ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ

Published on

----------- Advertisement -----------

ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ‘ਚ ਛੁੱਟੀਆਂ ਕੀਤੀਆਂ ਗਈਆਂ ਸਨ, ਜਿਸ ਸਬੰਧੀ ਹੁਣ ਨਵੇਂ ਹੁਕਮਾਂ ਰਾਹੀਂ ਸਕੂਲ ਖੁੱਲ੍ਹਣਗੇ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਾਰੇ ਵਿਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਖੋਲ੍ਹੇ ਜਾਣ ਦਾ ਹੁਕਮ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਸਿਰਫ਼ ਅਧਿਆਪਕ ਹਾਜ਼ਰ ਹੋਣਗੇ, ਜਦਕਿ ਵਿਦਿਆਰਥੀਆਂ ਲਈ ਇਸ ਦਿਨ ਛੁੱਟੀ ਰਹੇਗੀ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਦਾਇਤਾਂ ਵੀ ਸਾਂਝੀਆਂ ਕੀਤੀਆਂ ਹਨ, ਜੋ ਹੇਠ ਲਿਖੇ ਅਨੁਸਾਰ ਹੈ…

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। 3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 31 ਅਗਸਤ ਨੂੰ ਐਤਵਾਰ ਹੋਣ ਕਾਰਨ ਸਕੂਲ ਬੰਦ ਰਹੇ ਅਤੇ ਫਿਰ ਸਿੱਖਿਆ ਮੰਤਰੀ ਨੇ ਛੁੱਟੀਆਂ 3 ਸਤੰਬਰ ਤੱਕ ਵਧਾਈਆਂ। ਉਪਰੰਤ ਸਥਿਤੀ ਵਿਗੜਦੀ ਦੇਖਦਿਆਂ ਸਰਕਾਰ ਨੇ ਸਕੂਲਾਂ ਨੂੰ 7 ਸਤੰਬਰ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...