November 24, 2026, 9:45 pm
----------- Advertisement -----------
HomeNewsLatest Newsਵਿਧਾਨ ਸਭਾ ’ਚ ਸਿੱਖਿਆ ਮੰਤਰੀ ਬੈਂਸ ਤੇ ਸੁਖਪਾਲ ਖਹਿਰਾ ਵਿਚਾਲੇ ਤਿੱਖੀ ਬਹਿਸ

ਵਿਧਾਨ ਸਭਾ ’ਚ ਸਿੱਖਿਆ ਮੰਤਰੀ ਬੈਂਸ ਤੇ ਸੁਖਪਾਲ ਖਹਿਰਾ ਵਿਚਾਲੇ ਤਿੱਖੀ ਬਹਿਸ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਸੈਸ਼ਨ ਦੀ ਕਾਰਵਾਈ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਚ ਤਿੱਖੀ ਬਹਿਸ ਹੋ ਗਈ ਹੈ। ਖਹਿਰਾ ਵਲੋਂ ਸਦਨ ਵਿਚ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜੇ ਜਾਣ ਦੀ ਪ੍ਰਕਿਰਿਆ ’ਤੇ ਸਵਾਲ ਚੁੱਕੇ ਗਏ। ਇਸ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਲਖੀ ਦਿਖਾਉਂਦਿਆਂ ਖਹਿਰਾ ਨੂੰ ਪ੍ਰਿੰਸੀਪਲਾਂ ਦੇ ਤੀਜੇ ਬੈਚ ਨਾਲ ਸਿੰਗਾਪੁਰ ਜਾਣ ਦਾ ਆਫਰ ਦੇ ਦਿੱਤਾ।

ਖਹਿਰਾ ਨੂੰ ਬੈਂਸ ਨੇ ਕਿਹਾ ਕਿ ਜਦੋਂ ਲੀਡਰ ਖੁਦ ਵਿਦੇਸ਼ ਘੁੰਮਦੇ ਹਨ ਪਰ ਸਰਕਾਰੀ ਸਕੂਲਾਂ ਦੇ ਆਮ ਪ੍ਰਿੰਸੀਪਲ ਵਿਦੇਸ਼ ਟ੍ਰੇਨਿੰਗ ਲਈ ਜਾਂਦੇ ਹਨ ਤਾਂ ਇਸ ’ਤੇ ਸਵਾਲ ਕਿਉਂ ਚੁੱਕੇ ਜਾਂਦੇ ਹਨ। ਜੋ ਵੀ ਟਰੇਨਿੰਗ ਲਈ ਭੇਜੇ ਗਏ ਉਨ੍ਹਾਂ ‘ਚੋਂ ਕੋਈ ਵੀ ਸਦਾ ਰਿਸ਼ਤੇਦਾਰ ਨਹੀਂ ਹੈ। ਇਸ ’ਤੇ ਸੁਖਪਾਲ ਖਹਿਰਾ ਨੇ ਵੀ ਵਿਰੋਧ ਕੀਤਾ ਤਾਂ ਬੈਂਸ ਨੇ ਕਿਹਾ ਕਿ ਜੇ ਤੁਸੀਂ ਬੋਲਦੇ ਹੋ ਤਾਂ ਸੁਣਨ ਦਾ ਵੀ ਮੈਦਾ ਰੱਖੋ। ਜੇ ਅਸੀਂ ਆਮ ਘਰਾਂ ਦੇ ਬੰਦੇ ਹਾਂ ਤਾਂ ਕੀ ਸਾਡੀ ਗੱਲ ਨਹੀਂ ਸੁਣੀ ਜਾਵੇਗੀ। ਜੇ ਸੁਖਪਾਲ ਖਹਿਰਾ ਚਾਹੁੰਣ ਤਾਂ ਉਹ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਵੀ ਪ੍ਰਿੰਸੀਪਲਾਂ ਨਾਲ ਸਿੰਗਾਪੁਰ ਭੇਜਣਗੇ।

ਦਰਅਸਲ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਵਿਚ ਕਿਹਾ ਕਿ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿਚ ਮਾਣਯੋਗ ਗਵਰਨਰ ਨੇ ਸਰਕਾਰ ਕੋਲੋਂ ਜਾਣਕਾਰੀ ਮੰਗੀ ਸੀ, ਜਿਸ ’ਤੇ ਸਰਕਾਰ ਨੇ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਸਲੈਕਟਿਡ ਹਨ, ਲਿਹਾਜ਼ਾ ਉਨ੍ਹਾਂ ਨੂੰ ਜਵਾਬ ਦੇਣਾ ਨਹੀਂ ਬਣਦਾ ਹੈ ਪਰ ਉਹ ਤਾਂ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦੇ ਹਨ ਇਸ ਲਈ ਸਰਕਾਰ ਉਨ੍ਹਾਂ ਨੂੰ ਇਸ ’ਤੇ ਜਵਾਬ ਦੇਵੇ। ਖਹਿਰਾ ਨੇ ਕਿਹਾ ਕਿ ਪਹਿਲਾਂ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਭੇਜਣ ਦੀ ਸ਼ਰਤ ਪੰਜ ਸਾਲ ਨੌਕਰੀ ਦੇ ਤਜਰਬੇ ਅਤੇ 5 ਸਾਲ ਬਾਕੀ ਹੋਣੇ ਲਾਜ਼ਮੀ ਸਨ ਪਰ ਬਾਅਦ ਵਿਚ ਇਸ ਸ਼ਰਤ ਵਿਚ ਬਦਲਾਅ ਕਰਦੇ ਹੋਏ ਇਸ ਨੂੰ ਦੋ ਸਾਲ ਲਈ ਕਰ ਦਿੱਤਾ ਗਿਆ। ਸਰਕਾਰ ਇਸ ਪ੍ਰਕਿਰਿਆ ਦੀ ਜਾਣਕਾਰੀ ਦੇਵੇ।

ਇਸ ’ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦੀ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਸ਼ਰਤਾਂ ਲਗਾਈਆਂ ਸਨ, ਜਿਸ ਵਿਚ ਸਰਵਿਸ ਦੇ ਪੰਜ ਸਾਲ ਬਾਕੀ ਅਤੇ ਪੰਜ ਸਾਲ ਦਾ ਤਜ਼ਰਬਾ ਹੋਣਾ ਲਾਜ਼ਮੀ ਸੀ ਅਤੇ ਅਰਜ਼ੀਕਰਤਾ ’ਤੇ ਕੋਈ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ ਸੀ। ਇਸ ਲਈ ਅਰਜ਼ੀਆਂ ਘੱਟ ਆ ਰਹੀਆਂ ਸਨ, ਫਿਰ ਅਸੀਂ ਇਸ ’ਤੇ ਵਿਚਾਰ ਕਰਕੇ ਸ਼ਰਤ ਘਟਾ ਕੇ ਪੰਜ ਸਾਲ ਤੋਂ 2 ਸਾਲ ਕਰ ਦਿੱਤੀ। ਟ੍ਰੇਨਿੰਗ ਲਈ ਭੇਜੇ ਗਏ ਸਾਰੇ ਪ੍ਰਿੰਸੀਪਲ ਐਵਾਰਡੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...