ਪੰਜਾਬ ਵਿੱਚ ਨਵੇਂ ਬਣੇ ਮੰਤਰੀਆਂ ਨੂੰ ਕੀਤੀ ਗਈ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।
ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਸਿੱਖਿਆ ਵਿਭਾਗ ਵਾਪਸ ਲੈ ਲਿਆ ਗਿਆ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ। ਤੁਹਾਨੂੰ ਦੱਸ ਦਈਏ ਕਿ ਮੀਤ ਹੇਅਰ ਨੂੰ ਹੁਣ ਵਿਗਿਆਨ ਤਕਨੀਕੀ ਤੇ ਵਾਤਾਵਰਨ ਵਿਭਾਗ ਦਿੱਤਾ ਗਿਆ ਹੈ।












