April 29, 2026, 5:54 am
----------- Advertisement -----------
HomeNewsBreaking Newsਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ, ਗੀਤਾਂ ਤੇ...

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ, ਗੀਤਾਂ ਤੇ ਝੂੰਮੇ ਸੁਖਬੀਰ ਬਾਦਲ

Published on

----------- Advertisement -----------

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਦਾ ਵਿਆਹ ਬਿਜ਼ਨੈੱਸਮੈਨ ਤੇਜਬੀਰ ਸਿੰਘ ਨਾਲ ਹੋਇਆ ਹੈ। ਬੀਤੇ ਦਿਨੀਂ ਹੋਈ ਪਾਰਟੀ ਵਿਚ ਸੁਖਬੀਰ ਬਾਦਲ ਆਪਣੇ ਜਵਾਈ ਤੇਜਬੀਰ ਸਿੰਘ ਅਤੇ ਬੇਟੀ ਹਰਕੀਰਤ ਕੌਰ ਨਾਲ ਮੀਕਾ ਸਿੰਘ ਦੇ ‘ਗੱਭਰੂ’ ਗੀਤ ‘ਤੇ ਡਾਂਸ ਕਰਦੇ ਨਜ਼ਰ ਆਏ। ਅਕਾਲੀ ਦਲ ਦੇ ਹੋਰ ਆਗੂ ਵੀ ਸ਼ਾਮਲ ਹੋਏ। ਅੱਜ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਤੇ ਤੇਜਬੀਰ ਸਿੰਘ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਕਈ ਵੱਡੇ-ਵੱਡੇ ਸਿਆਸੀ ਲੀਡਰ ਸ਼ਾਮਲ ਹੋਏ ਜਿਨ੍ਹਾਂ ਵਿਚ ਕੇਂਦਰੀ ਆਗੂ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ, ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਡਿੰਪਲ ਯਾਦਵ, ਪਟਿਆਲਾ ਦੀ ਸਾਬਕਾ ਸਾਂਸਦ ਪ੍ਰਨੀਤ ਕੌਰ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਮੌਜੂਦ ਰਹੇ। ਸਾਰੇ ਸਿਆਸੀ ਲੀਡਰਾਂ ਨੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ। ਦੱਸ ਦੇਈਏ ਕਿ ਸੁਖਬੀਰ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ। ਤੇਜਬੀਰ ਸਿੰਘ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ। ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਉਸ ਦਾ ਪਰਿਵਾਰ ਕਿਸ ਜ਼ਿਲ੍ਹੇ ਨਾਲ ਸਬੰਧਤ ਹੈ। ਇਹ ਯਕੀਨੀ ਤੌਰ ‘ਤੇ ਸਾਹਮਣੇ ਆਇਆ ਹੈ ਕਿ ਉਸ ਦਾ ਪਰਿਵਾਰ ਵਿਦੇਸ਼ ਵਿੱਚ ਸੈਟਲ ਹੈ। ਉਸ ਦਾ ਕਾਰੋਬਾਰ ਵਿਦੇਸ਼ ਤੋਂ ਹੀ ਚੱਲਦਾ ਹੈ। ਉਹ ਜਨਵਰੀ ਮਹੀਨੇ ਵਿਆਹ ਲਈ ਭਾਰਤ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...