November 7, 2026, 10:26 pm
----------- Advertisement -----------
HomeNewsBreaking Newsਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

Published on

----------- Advertisement -----------

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਧੀ ਤੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਉਪਲਬਧੀ ਨਾਲ ਪੰਜਾਬ ਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਕਪਤਾਨੀ ਤੇ ਟੀਮ ਦੀ ਸਫਲਤਾ ‘ਤੇ ਖੁਸ਼ੀ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ‘ਚ ਕਿਹਾ ਕਿ “ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।” ਉਨ੍ਹਾਂ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਪੂਰੀ ਟੀਮ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ।

ਖੇਡ ਨੀਤੀ ਤਹਿਤ ਮਿਲੇਗੀ ਇਨਾਮੀ ਰਾਸ਼ੀ

ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਐਲਾਨ ਸੂਬੇ ਦੀ ਖੇਡ ਨੀਤੀ ਤਹਿਤ ਕੀਤਾ ਗਿਆ ਹੈ। ਇਸ ਦੇ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਸ ਜਿੱਤ ਨੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਟੀਮ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮੇ ‘ਤੇ ਕਬਜ਼ਾ

ਏਸ਼ੀਅਨ ਗੇਮਜ਼ 2026 ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ ਹੈ। ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਫਾਈਨਲ ਮੁਕਾਬਲੇ ‘ਚ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮੇ ‘ਤੇ ਕਬਜ਼ਾ ਕੀਤਾ।

ਇਸ ਜਿੱਤ ਨਾਲ ਭਾਰਤ ਨੇ ਏਸ਼ੀਅਨ ਗੇਮਜ਼ ‘ਚ ਮਹਿਲਾ ਕ੍ਰਿਕਟ ਦਾ ਲਗਾਤਾਰ ਦੂਜਾ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਪਹਿਲਾਂ 2023 ‘ਚ ਹੋਈਆਂ ਏਸ਼ੀਅਨ ਗੇਮਜ਼ ‘ਚ ਵੀ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...