May 31, 2026, 6:41 pm
----------- Advertisement -----------
HomeNewsBreaking News'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

Published on

----------- Advertisement -----------

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਅੱਜ ਕੇਂਦਰੀ ਜੇਲ੍ਹ ਬਠਿੰਡਾ ਤੋਂ ਰਿਹਾਅ ਹੋ ਗਏ ਹਨ। ਉਨ੍ਹਾਂ ‘ਤੇ ਸਤੰਬਰ 2025 ਵਿਚ ਇਕ ਔਰਤ ਨਾਲ ਜਬਰ ਜਨਾਹ ਕਰਨ ਅਤੇ ਮਾਈਨਿੰਗ ਕਰਨ ਦੇ ਦੋ ਵੱਖ ਵੱਖ ਮੁਕੱਦਮੇ ਦਰਜ ਹੋਏ ਸਨ, ਜਿਸ ਬਾਅਦ ਉਹ ਪੰਜਾਬ ‘ਚੋਂ ਰੂਪੋਸ਼ ਹੋ ਗਏ ਸਨ। ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਕਰੀਬ ਛੇ ਮਹੀਨਿਆਂ ਬਾਅਦ 24 ਮਾਰਚ 2026 ਨੂੰ ਗਵਾਲੀਅਰ ਤੋਂ ਗ੍ਰਿਫਤਾਰ ਕਰ ਲਿਆ ਸੀ। ਉਸ ਬਾਅਦ ਉਹ ਤਿੰਨ ਕੁ ਦਿਨ ਪਟਿਆਲਾ ਜੇਲ੍ਹ ਵਿਚ ਬੰਦ ਰਹੇ, ਪਰ ਉਸ ਤੋਂ ਬਾਅਦ ਬਠਿੰਡਾ ਜੇਲ੍ਹ ਵਿਚ ਤਬਦੀਲ ਕਰ ਦਿੱਤੇ ਗਏ ਸਨ। ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਬਾਅਦ ਅੱਜ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਬਾਹਰ ਅਉਂਦਿਆਂ ਹੀ ਬੜਕ ਮਾਰੀ ਹੈ ਕਿ ਉਹ ਪੰਜਾਬ ਸਰਕਾਰ ਤੋਂ ਡਰਨ ਵਾਲੇ ਨਹੀਂ ਤੇ ਆਪਣੇ ਹਲਕੇ ਅਤੇ ਪੰਜਾਬ ਦੀ ਗੱਲ ਪਹਿਲਾਂ ਵਾਂਗ ਕਰਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਉਨ੍ਹਾਂ ਦੇ ਸਮਰਥਕਾਂ ਨੇ ਜੇਲ ਮੂਹਰੇ ਲੱਡੂ ਵੰਡ ਕੇ ਪਠਾਣਮਾਜਰਾ ਦੀ ਰਿਹਾਈ ਦੀ ਖੁਸ਼ੀ ਮਨਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...