September 21, 2026, 1:41 pm
----------- Advertisement -----------
HomeNewsBreaking Newsਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ...

ਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ ਹੋਇਆ ਵਾਧਾ,ਵਿੱਤ ਮੰਤਰੀ ਦਾ ਬਿਆਨ

Published on

----------- Advertisement -----------

ਚੰਡੀਗੜ੍ਹ, 4 ਨਵੰਬਰ 2025​​​​​​​​​​​​​​​​:ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ ਸਾਲ 2024-25 ਵਿੱਚ ਅਕਤੂਬਰ 2024 ਤੱਕ ਵਾਧਾ ਦਰ ਸਿਰਫ 3.8 ਫੀਸਦੀ ਸੀ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਅਕਤੂਬਰ 2025 ਲਈ ਸੂਬੇ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2,359.16 ਕਰੋੜ ਰੁਪਏ ਰਹੀ, ਜੋ ਕਿ ਅਕਤੂਬਰ 2024 ਵਿੱਚ ਪ੍ਰਾਪਤ ਹੋਏ 2,061.23 ਕਰੋੜ ਰੁਪਏ ਦੇ ਮੁਕਾਬਲੇ ਇੱਕ ਮਹੱਤਵਪੂਰਨ ਵਾਧਾ ਹੈ। ਉਨ੍ਹਾ ਕਿਹਾ ਕਿ ਇਹ 298 ਕਰੋੜ ਰੁਪਏ ਦਾ ਵਾਧਾ ਸੂਬੇ ਦੇ ਲਗਾਤਾਰ ਆਰਥਿਕ ਗਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਤੰਬਰ 2025 ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. 2.0 ਸੁਧਾਰਾਂ ਤੋਂ ਬਾਅਦ ਹੋਈ ਹੈ, ਜਿਸ ਵਿੱਚ ਕਈ ਟੈਕਸ ਸਲੈਬਾਂ ਨੂੰ ਘਟਾਇਆ ਗਿਆ ਸੀ।

ਵਿੱਤ ਮੰਤਰੀ ਚੀਮਾ ਨੇ ਕਿਹਾ, “ਇਨ੍ਹਾਂ ਟੈਕਸ ਸਲੈਬਾਂ ਵਿੱਚ ਕਟੌਤੀਆਂ ਅਤੇ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਪੰਜਾਬ ਦੀ ਜੀ.ਐਸ.ਟੀ. ਆਮਦਨ ਵਿੱਚ ਵਾਧਾ ਹੋਇਆ ਹੈ, ਜੋ ਕਿ ਬਿਹਤਰ ਪਾਲਣਾ, ਕਰ ਚੋਰੀ ਵਿਰੋਧੀ ਪਹਿਲਕਦਮੀਆਂ, ਅਤੇ ਡਿਜੀਟਲ ਨਿਗਰਾਨੀ ਪ੍ਰਣਾਲੀਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਸੂਬੇ ਦੀ 21.5 ਫ਼ੀਸਦ ਦੀ ਵਾਧਾ ਦਰ ਕੌਮੀ ਔਸਤ 7 ਫ਼ੀਸਦ ਤੋਂ ਕਿਤੇ ਵੱਧ ਹੈ, ਜਿਸ ਨਾਲ ਸੂਬਾ ਉੱਤਰੀ ਭਾਰਤ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸ਼ਾਮਲ ਹੋ ਗਿਆ ਹੈ।”

ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਐਸ.ਟੀ. ਅਤੇ ਆਈ.ਜੀ.ਐਸ.ਟੀ. ਦੇ ਪੋਸਟ-ਸੈਟਲਮੈਂਟ ਅੰਕੜੇ ਅਕਤੂਬਰ 2025 ਤੱਕ ਪੰਜਾਬ ਦੀ ਵਿੱਤੀ ਤਾਕਤ ਦੀ ਹੋਰ ਵੀ ਪੁਸ਼ਟੀ ਕਰਦੇ ਹਨ, ਕਿਉਂਕਿ ਸਮੁੱਚੀ ਪ੍ਰਾਪਤੀਆਂ ਦੀ ਵਾਧਾ ਦਰ ਹਰਿਆਣਾ ਨੂੰ ਛੱਡ ਕੇ ਸਾਰੇ ਗੁਆਂਢੀ ਰਾਜਾਂ ਨੂੰ ਪਛਾੜ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਦੇ ਵਪਾਰ ਅਤੇ ਉਦਯੋਗ ਦੇ ਲਚਕੀਲੇਪਨ ਨੂੰ ਦਰਸਾਉਂਦਾ ਹੈ, ਖਾਸ ਤੌਰ ‘ਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਇਸ ਸਮੇਂ ਦੌਰਾਨ ਸੂਬੇ ਦੇ ਲਗਭਗ ਅੱਧੇ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਨਤੀਜਿਆਂ ਦਾ ਸਿਹਰਾ ਆਬਕਾਰੀ ਅਤੇ ਕਰ ਵਿਭਾਗ ਦੇ ਡਾਟਾ ਵਿਸ਼ਲੇਸ਼ਣ, ਡਿਜੀਟਲ ਏਕੀਕਰਨ, ਸਖ਼ਤ ਫੀਲਡ ਲਾਗੂਕਰਨ ਅਤੇ ਰਣਨੀਤਕ ਫੋਕਸ ਨੂੰ ਦਿੱਤਾ। ਉਨ੍ਹਾਂ ਨੇ ਇਮਾਨਦਾਰ ਕਰਦਾਤਾਵਾਂ ਲਈ ਪਾਲਣਾ ਨੂੰ ਸੁਵਿਧਾਜਨਕ ਬਣਾਉਣ, ਕਰ ਚੋਰੀ ‘ਤੇ ਸਖ਼ਤੀ ਕਰਨ, ਅਤੇ ਪਾਰਦਰਸ਼ੀ ਤੇ ਕੁਸ਼ਲ ਟੈਕਸ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਆਰਥਿਕ ਪੁਨਰ-ਸੁਰਜੀਤੀ ਨੂੰ ਅੱਗੇ ਵਧਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...