November 16, 2026, 2:55 pm
----------- Advertisement -----------
HomeNewsBreaking Newsਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ...

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

Published on

----------- Advertisement -----------

*ਚੰਡੀਗੜ੍ਹ 14 ਫਰਵਰੀ 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ ‘ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀਆਂ ਹਨ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬੀ ਮਿਲ ਰਹੀ ਹੈ। ਨਸ਼ਾ ਤਸਕਰ ਜਾਂ ਤਾਂ ਪੰਜਾਬ ਵਿੱਚੋਂ ਭੱਜ ਰਹੇ ਹਨ ਜਾਂ ਫਿਰ ਜੇਲ੍ਹਾਂ ਦੇ ਅੰਦਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਫੜਿਆ ਜਾ ਰਿਹਾ ਹੈ, ਸਰਕਾਰ ਉਸ ਦਾ ਇਲਾਜ ਕਰ ਕੇ ਉਸ ਨੂੰ ਠੀਕ ਕਰ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ “ਸਾਡੀ ਇਸ ਸਫ਼ਲਤਾ ਨੂੰ ਪੰਜਾਬ ਦੇ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਇਹ ਅੱਜ ਪੰਜਾਬ ਵਿੱਚ ਇੱਕ ਕਾਫ਼ਲਾ ਬਣ ਗਿਆ ਹੈ। ਲੱਖਾਂ ਲੋਕ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨਾਲ ਇਸ ਕਰਕੇ ਜੁੜੇ ਹੋਏ ਹਨ ਕਿਉਂਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਨ ‘ਤੇ ਲੱਗੀ ਹੋਈ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...