July 11, 2026, 1:28 pm
----------- Advertisement -----------
HomeNewsBreaking Newsਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ...

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 29 ਜੁਲਾਈ:ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸਥਾਰ ਵਿੱਚ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ‘ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਨੂੰ ਲੰਬੇ ਸਮੇਂ ਲਈ ਵਰਤਣ ਲਈ ਲਿਆ ਗਿਆ ਹੈ, ਜਿਸ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਅੰਦਰ ਸਮੁੱਚੀ ਕਾਰਗੁਜ਼ਾਰੀ ਅਤੇ ਗੁਣਵੱਤਾ ਵਿੱਚ ਵਾਧਾ ਹੋਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ 113 ਪੇਸ਼ੇਵਰਾਂ ਦੀ ਸੇਵਾ ਮਿਆਦ ਵਧਾਏਗਾ, ਜਿਸ ਵਿੱਚ 112 ਡੈਂਟਲ ਟੀਚਿੰਗ ਫੈਕਲਟੀ ਮੈਂਬਰ ਅਤੇ ਇੱਕ ਜਾਇੰਟ ਡਾਇਰੈਕਟਰ ਸ਼ਾਮਲ ਹਨ, ਜਿਸ ਨਾਲ ਇਨ੍ਹਾਂ ਮੈਡੀਕਲ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਦਾ ਲਾਭ ਉਠਾ ਕੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਵਧਾਇਆ ਜਾ ਸਕੇਗਾ।  ਉਨ੍ਹਾਂ ਅੱਗੇ ਕਿਹਾ ਕਿ ਇਸ ਤਜਰਬੇਕਾਰ ਫੈਕਲਟੀ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖਣ ਪਿੱਛੇ ਪੰਜਾਬ ਸਰਕਾਰ ਦਾ ਉਦੇਸ਼ ਰਾਜ ਵਿੱਚ ਦੰਦਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਨਿਰੰਤਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਗਿਆਨ ਅਤੇ ਹੁਨਰਾਂ ਨੂੰ ਵਰਤਣਾ ਹੈ, ਜਿਸ ਨਾਲ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਅਤੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵੱਡਾ ਲਾਭ ਹੋਵੇਗਾ ।

ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਉੱਤਮ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੇ ਸਮਰਪਣ ਵਿੱਚ ਅਡੋਲ ਹੈ। ਉਨ੍ਹਾਂ ਕਿਹਾ ਕਿ ਇਹ ਉਪਾਅ ਵੀ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੈਡੀਕਲ ਅਤੇ ਦੰਦਾਂ ਦੀ ਸਿੱਖਿਆ ਦੇ ਉੱਚ ਮਿਆਰ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸਰਗਰਮ ਪਹੁੰਚ ਨੂੰ ਹੀ ਦਰਸਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...