September 22, 2026, 12:23 am
----------- Advertisement -----------
HomeNewsBreaking NewsCM ਮਾਨ ਦੇ ਠੀਕ ਹੋਣ ਤੋਂ ਬਾਅਦ ਹੜ੍ਹ ਪੀੜਤਾਂ ਲਈ ਐਲਾਨਿਆ ਜਾਵੇਗਾ...

CM ਮਾਨ ਦੇ ਠੀਕ ਹੋਣ ਤੋਂ ਬਾਅਦ ਹੜ੍ਹ ਪੀੜਤਾਂ ਲਈ ਐਲਾਨਿਆ ਜਾਵੇਗਾ ਮੁਆਵਜ਼ਾ- ਹਰਪਾਲ ਚੀਮਾ

Published on

----------- Advertisement -----------

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਮੈਂਬਰ ਅਮਨ ਅਰੋੜਾ ਨੇ ਮੁਹਾਲੀ ਦੇ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਪਰ ਉਨ੍ਹਾਂ ਨੂੰ ਕੁਝ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਾ ਪਵੇਗਾ।

ਮੁੱਖ ਮੰਤਰੀ ਨੇ ਹੜ੍ਹ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਪੀੜਤਾਂ ਦੀ ਤੁਰੰਤ ਮਦਦ ਲਈ ਚਿੰਤਾ ਜ਼ਾਹਰ ਕੀਤੀ। ਚੀਮਾ ਨੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦਾ ਕਾਰਨ ਮਾਈਨਿੰਗ ਨੂੰ ਦੱਸਣਾ ਗ਼ਲਤ ਹੈ, ਕਿਉਂਕਿ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵੀ ਹੜ੍ਹ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਬਕਾਇਆ ਫੰਡ ਜਾਰੀ ਕਰਨੇ ਚਾਹੀਦੇ ਹਨ ਅਤੇ ਹੜ੍ਹ ਪੀੜਤਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ‘ਆਪ’ ਲੀਡਰਸ਼ਿਪ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ ਅਤੇ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ ਸਮੁੱਚੀ ਲੀਡਰਸ਼ਿਪ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹੈ, ਅਤੇ ਕੇਂਦਰ ਤੋਂ ਤੁਰੰਤ ਸਹਾਇਤਾ ਦੀ ਮੰਗ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...