September 6, 2026, 11:24 pm
----------- Advertisement -----------
HomeNewsBreaking Newsਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 8 ਸਤੰਬਰਛਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ।

ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਦੇ ਸੁਚਾਰੂ ਕੰਮਕਾਜ ਵਿੱਚ ਕਲਰਕਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲਰਕ ਦਫ਼ਤਰੀ ਕੰਮਕਾਜ ਦਾ ਮੁੱਢਲਾ ਅਧਾਰ ਹਨ, ਅਤੇ ਉਨ੍ਹਾਂ ਦੀ ਕੁਸ਼ਲਤਾ ਵਿਭਾਗ ਦੇ ਸੁਚਾਰੂ ਕੰਮਕਾਜ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਨਵੇਂ ਭਰਤੀ ਹੋਏ ਕਲਰਕਾਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਡਾਇਰੈਕਟਰ ਖ਼ਜਾਨਾ ਅਰਵਿੰਦ ਕੁਮਾਰ ਅਤੇ ਵਧੀਕ ਡਾਇਰੈਕਟਰ ਖ਼ਜਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...