August 4, 2026, 3:09 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼

Published on

----------- Advertisement -----------

ਚੰਡੀਗੜ੍ਹ, 3 ਅਗਸਤ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਵਾਲੇ ਵਾਰ-ਵਾਰ ਹੋ ਰਹੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਮਾਮਲਿਆਂ ਅਤੇ ਸੰਸਥਾਗਤ ਅਸਫਲਤਾਵਾਂ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਏ। ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ” ਤਾਨਾਸ਼ਾਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੰਕਾਰੀ ਰਾਜ ਹੇਠ ਦੇਸ਼ ਦਾ ਹਰ ਅਹਿਮ ਖੇਤਰ, ਖਾਸ ਕਰਕੇ ਲੱਖਾਂ ਮਿਹਨਤੀ ਨੌਜਵਾਨਾਂ ਦਾ ਭਵਿੱਖ, ਵਿਕਾਊ ਬਣਾ ਦਿੱਤਾ ਗਿਆ ਹੈ।”

ਵਿੱਤ ਮੰਤਰੀ ਨੇ ਕਿਹਾ, “ਨੀਟ ਵਰਗੀਆਂ ਅਹਿਮ ਪ੍ਰੀਖਿਆਵਾਂ ਵਿੱਚ ਪ੍ਰਣਾਲੀਗਤ ਭ੍ਰਿਸ਼ਟਾਚਾਰ ਅਤੇ ਵਾਰ-ਵਾਰ ਪੇਪਰ ਲੀਕ ਹੋਣ ਕਾਰਨ ਨੌਜਵਾਨ ਉਮੀਦਵਾਰਾਂ ਦਾ ਹੌਸਲਾ ਟੁੱਟ ਚੁੱਕਿਆ ਹੈ। ਜਦੋਂ ਵਿਦਿਆਰਥੀਆਂ ਨੂੰ ਇਹ ਅਹਿਸਾਸ ਹੋਇਆ ਕਿ ਮੈਰਿਟ ਨੂੰ ਪੈਸੇ ਅਤੇ ਰਾਜਸੀ ਸਰਪ੍ਰਸਤੀ ਬਦਲੇ ਵੇਚ ਦਿੱਤਾ ਗਿਆ ਹੈ, ਤਾਂ ਨਿਰਾਸ਼ਾ ਦੇ ਆਲ਼ਮ ਵਿੱਚ ਢਾਈ ਲੱਖ ਤੋਂ ਵੱਧ ਵਿਦਿਆਰਥੀ ਮੁੜ-ਪ੍ਰੀਖਿਆ ਵਿੱਚ ਸ਼ਾਮਲ ਨਹੀਂ ਹੋਏ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ, “ਜਿੱਥੇ ਪ੍ਰਧਾਨ ਮੰਤਰੀ ਅਕਸਰ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਦਿਖਾਵੇ ਲਈ ਲੋਕਾਂ ਤੱਕ ਪਹੁੰਚ ਕਰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀ ਮਸ਼ੀਨਰੀ ਵਿਦਿਆਰਥੀਆਂ ਦੀਆਂ ਸ਼ਾਂਤਮਈ ਅਤੇ ਜਮਹੂਰੀ ਅਪੀਲਾਂ ਦਾ ਜਵਾਬ ਪੈਲਟ ਗਨਾਂ, ਹੰਝੂ ਗੈਸ ਅਤੇ ਏ.ਕੇ.-47 ਰਾਈਫਲਾਂ ਨਾਲ ਦਿੰਦੀ ਹੈ। ਇੱਥੋਂ ਤੱਕ ਕਿ ਨਾਬਾਲਗਾਂ, ਦਬਾਅ ਹੇਠ ਮਾਫੀ ਮੰਗਣ ਵਾਲੀਆਂ ਸਕੂਲੀ ਬੱਚੀਆਂ ਅਤੇ ਨਾਮਵਰ ਸੁਧਾਰਕ ਸੋਨਮ ਵਾਂਗਚੁਕ ਨੂੰ ਵੀ ਇਨਸਾਫ਼ ਦੇਣ ਦੀ ਬਜਾਏ ਭਾਰਤੀ ਨਿਆਂ ਸੰਹਿਤਾ ਦੀਆਂ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ।”

ਉਨ੍ਹਾਂ ਕਿਹਾ, “ਇਹ ਮਤਾ ਪਿਛਲੇ ਇੱਕ ਦਹਾਕੇ ਦੌਰਾਨ ਦੇਸ਼ ਵਿੱਚ ਹੋਏ ਸੱਤਰ ਤੋਂ ਵੱਧ ਵੱਡੇ ਪ੍ਰੀਖਿਆ ਘਪਲਿਆਂ, ਡਿਜੀਟਲ ਰਿਮੋਟ-ਐਕਸੈਸ ਹੈਕ ਅਤੇ ਭਰਤੀ ਘਪਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ। ਇਹ ਮਤਾ ਨੈਸ਼ਨਲ ਟੈਸਟਿੰਗ ਏਜੰਸੀ ਵਰਗੀਆਂ ਪ੍ਰੀਖਿਆ ਸੰਸਥਾਵਾਂ ਦੀ ਮੁਕੰਮਲ ਪੁਨਰ-ਸੰਰਚਨਾ ਅਤੇ ਵਿਕੇਂਦਰੀਕਰਨ, ਪੇਪਰ ਲੀਕ ਸਿੰਡੀਕੇਟਾਂ ਵਿਰੁੱਧ ਮਿਸਾਲੀ ਕਾਰਵਾਈ ਅਤੇ ਸ਼ਾਂਤਮਈ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਗੈਰ-ਵਾਜਬ ਅਪਰਾਧਿਕ ਮਾਮਲਿਆਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਾ ਹੈ।”

ਵਿੱਤ ਮੰਤਰੀ ਨੇ ਕਿਹਾ, “ਭਾਜਪਾ ਸ਼ਾਸਤ ਕਈ ਰਾਜਾਂ ਅਤੇ ਪੰਜਾਬ ਦੀ ਸਥਿਤੀ ਵਿੱਚ ਅੰਤਰ ਬਿਲਕੁਲ ਸਪੱਸ਼ਟ ਹੈ। ਜਿੱਥੇ ਕੇਂਦਰ ਸਰਕਾਰ ਭ੍ਰਿਸ਼ਟ ਸਿੰਡੀਕੇਟਾਂ ਦੀ ਰੱਖਿਆ ਕਰਦੀ ਹੈ ਅਤੇ ਵਿਦਿਆਰਥੀਆਂ ਦਾ ਸ਼ੋਸ਼ਣ ਕਰਦੀ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਲਗਭਗ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਐੱਸ.ਸੀ. ਵਜ਼ੀਫ਼ੇ ਮੁੜ ਬਹਾਲ ਕੀਤੇ ਹਨ, ਜਿਸ ਨਾਲ 50 ਹਜ਼ਾਰ ਤੋਂ ਵੱਧ ਪੱਛੜੇ ਤਬਕੇ ਦੇ ਵਿਦਿਆਰਥੀ ਬਿਨਾਂ ਕਿਸੇ ਆਰਥਿਕ ਰੁਕਾਵਟ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕੇ।”

ਆਪਣੇ ਸੰਬੋਧਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਭਾਰਤ ਦੇ ਨੌਜਵਾਨਾਂ ਦੀ ਅਜਿੱਤ ਤਾਕਤ ਅਤੇ ਜਾਗਰੂਕਤਾ ਹੀ ਹੈ ਜਿਸ ਨੇ ਆਖਰਕਾਰ ਹੰਕਾਰੀ ਭਾਜਪਾ ਲੀਡਰਸ਼ਿਪ ਨੂੰ ਲੋਕ ਦਬਾਅ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ। ਇਸ ਸਦਨ ਨੂੰ ਇਹ ਮਤਾ ਕੇਂਦਰੀ ਗ੍ਰਹਿ ਮੰਤਰਾਲੇ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਚਿੰਤਾਵਾਂ ਅਤੇ ਦੇਸ਼ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਰਸਮੀ ਤੌਰ ‘ਤੇ ਉਨ੍ਹਾਂ ਦੇ ਸਾਹਮਣੇ ਰੱਖਿਆ ਜਾ ਸਕੇ।”

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਬੀਰ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਬਣਵਾਲੀ, ਨਰਿੰਦਰ ਕੌਰ ਭਾਰਜ, ਡਾ. ਨਛੱਤਰ ਪਾਲ, ਗੁਰਿੰਦਰ ਸਿੰਘ ਗੈਰੀ ਵੜਿੰਗ, ਅੰਮ੍ਰਿਤਪਾਲ ਸਿੰਘ ਅਤੇ ਸੁਖਨੰਦ ਨੇ ਵੀ ਮਤੇ ਦੀ ਹਮਾਇਤ ਕਰਦਿਆਂ ਸਦਨ ਨੂੰ ਸੰਬੋਧਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...