September 5, 2026, 10:51 pm
----------- Advertisement -----------
HomeNewsBreaking Newsਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ 24 ਅਗਸਤ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਪੰਜਾਬ ਸਰਕਾਰ ਦੇ ਖਰਚੇ ‘ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਰਕਾਰੀ ਫ਼ੰਡਾਂ ਦੀ ਵਰਤੋਂ ਬਹੁਤ ਹੀ ਸਹੀ ਅਤੇ ਨਿਪੁੰਨ ਢੰਗ ਨਾਲ ਕਰ ਰਹੀ ਹੈ।

ਇੱਕ ਵੀਡੀਓ ਸੰਦੇਸ਼ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਸਰਕਾਰੀ ਪੈਸੇ ਨੂੰ ਅਜਿਹੇ ਉਪਰਾਲਿਆਂ ਲਈ ਸਾਰਥਕ ਢੰਗ ਨਾਲ ਵਰਤਣ ਲਈ ਵਚਨਬੱਧ ਹੈ ਜੋ ਸੂਬੇ ਦੇ ਵਿਰਸੇ ਨੂੰ ਸੰਭਾਲਦੇ ਹਨ ਅਤੇ ਨਵੀਂ ਪੀੜ੍ਹੀ ਦਾ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨਾਲ ਜੋੜ ਮਜ਼ਬੂਤ ਕਰਦੇ ਹਨ। ਅਸੀਂ ਜਨਤਾ ਦੇ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ; ਅਸੀਂ ਆਪਣੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਅਤੇ ਸਾਡੇ ਗੁਰੂਆਂ ਅਤੇ ਸੰਤਾਂ ਵੱਲੋਂ ਗੁਰਬਾਣੀ ਅਤੇ ਰੂਹਾਨੀ ਸਿੱਖਿਆਵਾਂ ਰਾਹੀਂ ਦਿੱਤੇ ਉਪਦੇਸ਼ਾਂ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ।”

ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ‘ਸ਼ਹੀਦੀ ਦਿਹਾੜਾ’ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਸੀ। ਇਹਨਾਂ ਪ੍ਰੋਗਰਾਮਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਨਵੀਂ ਪੀੜ੍ਹੀ ਨੌਵੇਂ ਸਿੱਖ ਗੁਰੂ ਜੀ ਦੀ ਮਹਾਨ ਸ਼ਹਾਦਤ ਅਤੇ ਸੰਦੇਸ਼ ਨੂੰ ਸਮਝੇ ਅਤੇ ਪੰਜਾਬ ਦੇ ਸ਼ਾਨਦਾਰ ਧਾਰਮਿਕ ਵਿਰਸੇ ਨਾਲ ਜੁੜੀ ਰਹੇ।

ਇਸੇ ਤਰ੍ਹਾਂ ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਹਮਾਰੇ ਰਾਮ ਵਰਗੇ ਪ੍ਰੋਗਰਾਮਾਂ ਦਾ ਉਦੇਸ਼ ਵੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣਾ ਹੈ।”

ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਤੀਰਥ ਯਾਤਰਾ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਹੀਆਂ ਹਨ। “ਬਹੁਤ ਸਾਰੇ ਬਜ਼ੁਰਗਾਂ ਅਤੇ ਵਿੱਤੀ ਤੌਰ ‘ਤੇ ਪੱਛੜੇ ਪਰਿਵਾਰਾਂ ਦੀ ਅਜਿਹੀਆਂ ਤੀਰਥ ਯਾਤਰਾਵਾਂ ਕਰਨ ਦੀ ਡੂੰਘੀ ਤਮੰਨਾ ਹੁੰਦੀ ਹੈ, ਪਰ ਆਰਥਿਕ ਤੰਗੀ ਜਾਂ ਉਮਰ ਦੇ ਕਾਰਨ ਉਹ ਅਜਿਹਾ ਕਰਨ ਵਿੱਚ ਅਸਮਰੱਥ ਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦੇ ਰਹੀ ਹੈ ਜਿਨ੍ਹਾਂ ਨੂੰ ਉਹ ਲੰਬੇ ਸਮੇਂ ਤੋਂ ਦੇਖਣਾ ਚਾਹੁੰਦੇ ਸਨ।”

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਵਿਰੋਧ ਕਰਨਾ ਪਾਰਟੀ ਦੀ ਆਮ ਪੰਜਾਬੀਆਂ ਦੀਆਂ ਆਸਾਂ ਅਤੇ ਭਾਵਨਾਵਾਂ ਨਾਲੋਂ ਟੁੱਟੇ ਹੋਣ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ, “ਕਾਂਗਰਸੀ ਆਗੂ ਅਜਿਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਨ ਦੀ ਬਜਾਏ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਜਿਨ੍ਹਾਂ ਨੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਦੇ ਧਰਮ ਅਤੇ ਵਿਰਸੇ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।”

ਉਨ੍ਹਾਂ ਕਿਹਾ “ਅਜਿਹੇ ਲੋਕ-ਪੱਖੀ ਉਪਰਾਲਿਆਂ ਦਾ ਵਿਰੋਧ ਕਰਨਾ ਕਾਂਗਰਸ ਦੀ ਮਾੜੀ ਮਾਨਸਿਕਤਾ ਅਤੇ ਆਮ ਪੰਜਾਬੀਆਂ ਦੀਆਂ ਆਸਾਂ ਅਤੇ ਭਾਵਨਾਵਾਂ ਨਾਲੋਂ ਉਸ ਦੇ ਨਿਖੇੜੇ ਨੂੰ ਦਰਸਾਉਂਦਾ ਹੈ। ਇਹਨਾਂ ਪਹਿਲਕਦਮੀਆਂ ਦੀ ਸ਼ਲਾਘਾ ਕਰਨ ਦੀ ਬਜਾਏ, ਕਾਂਗਰਸੀ ਆਗੂ ਸਿਆਸੀ ਕਾਰਨਾਂ ਕਰਕੇ ਇਹਨਾਂ ਦੀ ਆਲੋਚਨਾ ਕਰਨ ਦਾ ਰਾਹ ਚੁਣ ਰਹੇ ਹਨ,”।

ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਅਜਿਹੇ ਉਪਰਾਲਿਆਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਜੋ ਨਵੀਂ ਪੀੜ੍ਹੀ ਅਤੇ ਪੰਜਾਬ ਦੇ ਸ਼ਾਨਦਾਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਰੂਹਾਨੀ ਵਿਰਾਸਤ ਨੂੰ ਉਤਸ਼ਾਹਿਤ ਕਰਦੇ ਹੋਏ ਸਾਰੇ ਭਾਈਚਾਰਿਆਂ ਦੇ ਲੋਕਾਂ ਦੇ ਵਿਸ਼ਵਾਸ, ਪਰੰਪਰਾਵਾਂ ਅਤੇ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਜਾਰੀ ਰੱਖੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...