November 15, 2026, 5:03 am
----------- Advertisement -----------
HomeNewsBreaking Newsਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ...

ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 6 ਮਈ 2026:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, “ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦੇ ਆਧਾਰ ‘ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ।”

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, “ਹਿੰਸਾ ਭੜਕਾ ਕੇ ਅਤੇ ਬੇਕਸੂਰ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ ‘ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ‘ਆਪ’ ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “‘ਆਪ’ ਲੀਡਰਸ਼ਿਪ ਨੇ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇਦਾਰ ਅੱਗੇ ਤਿੰਨ ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ ਬੁਲੰਦ ਕੀਤੀ। ਇਸ ਤੋਂ ਤੁਰੰਤ ਬਾਅਦ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਕਿ ਪੰਜਾਬ ਉਨ੍ਹਾਂ ਦਾ ਅਗਲਾ ਸਿਆਸੀ ਨਿਸ਼ਾਨਾ ਬਣ ਗਿਆ ਹੈ। ਹਾਲ ਹੀ ਵਿੱਚ ਹੋਏ ਧਮਾਕੇ ਇਸ ਖਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ।”

ਪੰਜਾਬ ਦੀ ਏਕਤਾ ਅਤੇ ਦ੍ਰਿੜਤਾ ਦੀ ਮੁੜ ਪੁਸ਼ਟੀ ਕਰਦਿਆਂ, ਮੰਤਰੀ ਨੇ ਕਿਹਾ, “ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ। ਮੈਂ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ ‘ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ। ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ।”

ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਦੇਸ਼ ਦੀ ਰਾਖੀ ਵਿੱਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ। ਕੁਰਬਾਨੀ ਦਾ ਜਜ਼ਬਾ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਦੌੜਦਾ ਹੈ। ਇੱਥੋਂ ਤੱਕ ਕਿ ਸਰਹੱਦੀ ਤਣਾਅ ਦੇ ਤਾਜ਼ਾ ਦਿਨਾਂ ਦੌਰਾਨ ਵੀ, ਪੰਜਾਬ ਦੇ ਛੋਟੇ ਬੱਚੇ ਸਰਹੱਦ ‘ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ਸਨ।”

‘ਆਪ’ ਅਤੇ ਭਾਜਪਾ ਦੀ ਰਾਜਨੀਤੀ ਵਿੱਚ ਅੰਤਰ ਦੱਸਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਕੰਮ ਅਤੇ ਵਿਕਾਸ ‘ਤੇ ਆਧਾਰਿਤ ਰਾਜਨੀਤੀ ਲਈ ਵਚਨਬੱਧ ਹੈ। ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸੰਭਾਲ ਬੁਨਿਆਦੀ ਢਾਂਚੇ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਈ ਰੱਖਣ ‘ਤੇ ਕੇਂਦਰਿਤ ਹੈ। ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਦੀ ਰਾਜਨੀਤੀ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਖਰੀਦੋ-ਫਰੋਖਤ ‘ਤੇ ਨਿਰਭਰ ਕਰਦੀ ਹੈ।”

ਆਪਣੇ ਸੰਬੋਧਨ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਰ ਕੋਸ਼ਿਸ਼ ਵਿਰੁੱਧ ਮਜ਼ਬੂਤੀ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...