November 14, 2026, 4:47 pm
----------- Advertisement -----------
HomeNewsBreaking Newsਭਾਜਪਾ ਦੂਜੀਆਂ ਪਾਰਟੀਆਂ ਤੋਂ ਲਿਆਂਦੇ ਇੰਪੋਰਟਡ ਚਿਹਰਿਆਂ ਪਿੱਛੇ ਆਪਣਾ ਪੰਜਾਬ ਵਿਰੋਧੀ ਏਜੰਡਾ...

ਭਾਜਪਾ ਦੂਜੀਆਂ ਪਾਰਟੀਆਂ ਤੋਂ ਲਿਆਂਦੇ ਇੰਪੋਰਟਡ ਚਿਹਰਿਆਂ ਪਿੱਛੇ ਆਪਣਾ ਪੰਜਾਬ ਵਿਰੋਧੀ ਏਜੰਡਾ ਨਹੀਂ ਲੁਕਾ ਸਕਦੀ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 4 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ “ਵਰਤੋ ਅਤੇ ਸੁੱਟੋ” ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ ‘ਤੇ ਧੱਕ ਦਿੰਦੀ ਹੈ।

ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ ‘ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨੂੰ ਚੰਗੀ ਤਰ੍ਹਾਂ ਦੇਖ ਸਕਦੇ ਹਨ ਅਤੇ ਉਹ ਦੂਜੀਆਂ ਪਾਰਟੀਆਂ ਦੇ ਇੰਪੋਰਟ ਕੀਤੇ ਚਿਹਰਿਆਂ ਪਿੱਛੇ ਆਪਣੇ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾਉਣ ਦੀਆਂ ਪਾਰਟੀ ਦੀਆਂ ਕੋਸ਼ਿਸ਼ਾਂ ਤੋਂ ਗੁੰਮਰਾਹ ਨਹੀਂ ਹੋਣਗੇ।

ਸੀਨੀਅਰ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਆਪਣੀ ਸੱਤਾ ਦੀ ਭੁੱਖ ਮਿਟਾਉਣ ਲਈ ਦਲਬਦਲੂ ਸਿਆਸਤਦਾਨਾਂ ਨੂੰ ਵਰਤ ਕੇ ਸੁੱਟਣ ਵਾਲੀ ਵਸਤੂ ਵਾਂਗ ਸਮਝਦੀ ਹੈ। ਹਾਲੀਆ ਸਿਆਸੀ ਤਬਦੀਲੀਆਂ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੂਜੀਆਂ ਪਾਰਟੀਆਂ ਤੋਂ ਆਏ ਪੰਜਾਬ ਦੇ ਆਗੂਆਂ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੀ ਅਤੇ ਉਹਨਾਂ ਨੂੰ ਸਿਰਫ਼ ਥੋੜ੍ਹੇ ਸਮੇਂ ਦੇ ਫਾਇਦੇ ਲਈ ਵਰਤ ਕੇ ਪਾਸੇ ਸੁੱਟ ਦਿੰਦੀ ਹੈ।”

ਭਾਜਪਾ ਦੀ ਸਿਆਸੀ ਕਾਰਜਸ਼ੈਲੀ ‘ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਭਾਜਪਾ ਨੇ ਸਿਆਸਤ ਨੂੰ ਮੌਕਾਪ੍ਰਸਤੀ ਦੀ ਮੰਡੀ ਬਣਾ ਦਿੱਤਾ ਹੈ, ਅਤੇ ਰਵਨੀਤ ਸਿੰਘ ਬਿੱਟੂ ਤੇ ਸੁਨੀਲ ਜਾਖੜ ਵਰਗੇ ਆਗੂ ਵਿਰੋਧੀ ਪਾਰਟੀਆਂ ਦੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ‘ਵਰਤੋ ਅਤੇ ਸੁੱਟੋ’ ਦੀ ਭਾਜਪਾ ਦੀ ਰਣਨੀਤੀ ਦੀਆਂ ਸਭ ਤੋਂ ਉੱਤਮ ਅਤੇ ਤਾਜ਼ਾ ਉਦਾਹਰਣਾਂ ਹਨ। ਭਾਜਪਾ ਦੇ ਮਨ ਵਿੱਚ ਵਿਚਾਰਧਾਰਾ, ਵਫ਼ਾਦਾਰੀ ਜਾਂ ਲੋਕਾਂ ਦੇ ਫਤਵੇ ਲਈ ਕੋਈ ਸਤਿਕਾਰ ਨਹੀਂ ਹੈ। ਉਹ ਯੋਜਨਾਬੱਧ ਤਰੀਕੇ ਨਾਲ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹਨ, ਪੰਜਾਬ ਵਿੱਚ ਵਿਕਾਸ ਦਾ ਝੂਠਾ ਬਿਰਤਾਂਤ ਸਿਰਜਣ ਲਈ ਉਹਨਾਂ ਨੂੰ ਪਾਰਟੀ ਬਦਲਣ ਦਾ ਲਾਲਚ ਦਿੰਦੇ ਹਨ, ਅਤੇ ਜਿਵੇਂ ਹੀ ਉਹਨਾਂ ਦੀ ਲੋੜ ਖ਼ਤਮ ਹੁੰਦੀ ਹੈ, ਉਹਨਾਂ ਨੂੰ ਤੁਰੰਤ ਬੇਰਹਿਮੀ ਨਾਲ ਹਾਸ਼ੀਏ ‘ਤੇ ਸੁੱਟ ਦਿੰਦੇ ਹਨ।”

ਉਨ੍ਹਾਂ ਅੱਗੇ ਕਿਹਾ, “ਭਾਜਪਾ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ, ਸਗੋਂ ਉਹ ਖੁਦ ਜਾਣਬੁੱਝ ਕੇ ਇੱਕ ਸਿਆਸੀ ਜਾਲ ਵਿੱਚ ਫਸ ਗਏ ਹਨ। ਭਾਜਪਾ ਦੀ ਆਮ ਕਾਰਜਪ੍ਰਣਾਲੀ ਜਨਤਾ ਦੇ ਗੁੱਸੇ ਤੋਂ ਬਚਣ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਢਾਲ ਵਜੋਂ ਵਰਤਣ ਦੀ ਹੈ, ਅਤੇ ਜਦੋਂ ਉਹ ਕਿਸੇ ਕੰਮ ਦੇ ਨਹੀਂ ਰਹਿੰਦੇ, ਤਾਂ ਉਹਨਾਂ ਨੂੰ ਲਾਂਭੇ ਕਰ ਦਿੱਤਾ ਜਾਂਦਾ ਹੈ।”

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਪੰਜਾਬ ਦੇ ਲੋਕ ਸਮਝੌਤਾਵਾਦੀ ਨੇਤਾਵਾਂ ਰਾਹੀਂ ਸੂਬੇ ਵਿੱਚ ਆਪਣਾ ਅਧਾਰ ਵਧਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਸਾਫ਼ ਦੇਖ ਸਕਦੇ ਹਨ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਕੁਝ ਮੌਕਾਪ੍ਰਸਤ ਚਿਹਰਿਆਂ ਨੂੰ ਸ਼ਾਮਲ ਕਰਕੇ ਲੁਕਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ, “ਪੰਜਾਬ ਦੇ ਬਹਾਦਰ ਅਤੇ ਸਿਆਸੀ ਤੌਰ ‘ਤੇ ਜਾਗਰੂਕ ਵੋਟਰ ਸੂਬੇ ਦੇ ਹਿੱਤਾਂ, ਖਾਸ ਕਰਕੇ ਇਸ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਧ੍ਰੋਹ ਕਮਾਉਣ ਵਾਲਿਆਂ ਨੂੰ ਭਾਜਪਾ ਦੇ ਆਪਣੇ ਨਵੇਂ ਆਕਾਵਾਂ ਨੂੰ ਖੁਸ਼ ਕਰਨ ਲਈ ਕਦੇ ਵੀ ਮੁਆਫ ਨਹੀਂ ਕਰਨਗੇ।”

ਪੰਜਾਬ ਦੇ ਲੋਕਾਂ ਪ੍ਰਤੀ ‘ਆਪ’ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਭਾਜਪਾ ਸਿਆਸੀ ਜੋੜ-ਤੋੜ ਅਤੇ ਧੋਖਾਧੜੀ ‘ਤੇ ਨਿਰਭਰ ਕਰਦੀ ਹੈ, ਉੱਥੇ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪੰਜਾਬੀ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਖੁਸ਼ਹਾਲੀ ਲਈ ਲੜਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...