November 16, 2026, 4:31 pm
----------- Advertisement -----------
HomeNewsBreaking Newsਪੰਜਾਬ ਸਰਕਾਰ ਤੇ ਵਰ੍ਹੇ ਗਿਆਨੀ ਹਰਪ੍ਰੀਤ ਸਿੰਘ,ਕਿਹਾ, ਅਪ੍ਰੈਲ ਤੋਂ ਅਗਸਤ ਤੱਕ ਪੰਜਾਬ...

ਪੰਜਾਬ ਸਰਕਾਰ ਤੇ ਵਰ੍ਹੇ ਗਿਆਨੀ ਹਰਪ੍ਰੀਤ ਸਿੰਘ,ਕਿਹਾ, ਅਪ੍ਰੈਲ ਤੋਂ ਅਗਸਤ ਤੱਕ ਪੰਜਾਬ ਸਰਕਾਰ ਨੇ ਲਿਆ 13.326 ਕਰੋੜ ਦਾ ਕਰਜ਼ਾ

Published on

----------- Advertisement -----------

ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਉਹਨਾਂ ਨੇ ਸਭ ਤੋਂ ਪਹਿਲਾਂ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅਸੀਂ ਅਕਾਲ ਪੁਰਖ ਦੇ ਹੁਕਮ ਵਿੱਚ ਚੱਲਣ ਵਾਲੇ ਹਾਂ ਤੇ ਸਾਡੀ ਵਰਕਿੰਗ ਕਮੇਟੀ ਦੇ 56 ਮੈਂਬਰ ਸ੍ਰੀ ਹਰਿਮੰਦਰ ਸਾਹਿਬ ਹਾਜ਼ਰੀ ਭਰਣ ਤੇ ਅਰਦਾਸ ਕਰਨ ਆਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦਾ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਪੂਰਾ ਅਜੰਡਾ ਸਪਸ਼ਟ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਇੱਕ “ਗੁੱਝੀ ਸਾਜ਼ਿਸ਼” ਤਹਿਤ ਸਿੱਖ ਨੌਜਵਾਨੀ ਨੂੰ ਸਿੱਖ ਸਿਆਸਤ ਤੋਂ ਦੂਰ ਕੀਤਾ ਗਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਨੌਜਵਾਨ ਤੇ ਬੁੱਧੀਜੀਵੀ ਵਰਗ ਦੁਬਾਰਾ ਸਿੱਖ ਸਿਆਸਤ ਨਾਲ ਜੁੜਨ। “ਸਿੱਖ ਸਿਆਸਤ ਹੀ ਉਹ ਤਾਕਤ ਹੈ ਜੋ ਪੰਜਾਬ ਅਤੇ ਦੇਸ਼ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ ਪੰਜਾਬ ਦੀ ਆਰਥਿਕ ਹਾਲਤ ਉਤੇ ਚਿੰਤਾ ਜ਼ਾਹਰ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਅਪ੍ਰੈਲ ਤੋਂ ਅਗਸਤ ਤੱਕ ਪੰਜਾਬ ਸਰਕਾਰ ਨੇ 13,326 ਕਰੋੜ ਦਾ ਕਰਜ਼ਾ ਲਿਆ ਹੈ, ਜਦਕਿ ਕੁੱਲ ਕਰਜ਼ਾ ਲਗਭਗ ਪੌਣੇ ਚਾਰ ਲੱਖ ਕਰੋੜ ਹੋ ਗਿਆ ਹੈ। ਇਹ ਕਿਹੋ ਜਿਹੀ ਰਾਜਨੀਤੀ ਹੈ ਜੋ ਪੰਜਾਬ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਕਰਜ਼ਾਈ ਬਣਾ ਰਹੀ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਤੇ ਮੌੜ ਬੰਬ ਧਮਾਕੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ’ਤੇ ਮੌਜੂਦਾ ਸਰਕਾਰਾਂ ਦੀ ਨਾਕਾਮੀ ਉਤੇ ਵੀ ਪ੍ਰਸ਼ਨ ਉਠਾਏ। ਉਹਨਾਂ ਕਿਹਾ ਕਿ ਜਿਨ੍ਹਾਂ ਨੇ 24 ਘੰਟਿਆਂ ਵਿੱਚ ਦੋਸ਼ੀਆਂ ਨੂੰ ਕਾਬੂ ਕਰਨ ਦਾ ਵਾਅਦਾ ਕੀਤਾ ਸੀ, ਉਹ ਅੱਜ ਵੀ ਖਾਮੋਸ਼ ਹਨ। ਉਹਨਾਂ ਕਿਹਾ ਕਿ ਸਿੱਖ ਸਟੂਡੈਂਟ ਫੈਡਰੇਸ਼ਨ ਨੂੰ ਦੁਬਾਰਾ ਮਜਬੂਤ ਕੀਤਾ ਜਾਵੇਗਾ ਕਿਉਂਕਿ ਇਹੀ ਸੰਗਠਨ ਪਹਿਲਾਂ ਅਕਾਲੀ ਸਿਆਸਤ ਦੀ ਰੀੜ੍ਹ ਦੀ ਹੱਡੀ ਰਹੇ ਹਨ। ਇਸ ਲਈ ਛੇ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਧਰਾਤਲ ਤੋਂ ਰਿਪੋਰਟ ਦੇਵੇਗੀ। ਹੜ ਪ੍ਰਭਾਵਿਤ ਇਲਾਕਿਆਂ ਲਈ ਕੀਤੀ ਸੇਵਾ ਬਾਰੇ ਉਹਨਾਂ ਦੱਸਿਆ ਕਿ ਪਾਰਟੀ ਨੇ 1 ਲੱਖ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਹੈ ਅਤੇ ਗ੍ਰੰਥੀ ਸਿੰਘਾਂ ਨੂੰ 5000 ਰੁਪਏ ਪ੍ਰਤੀ ਮਹੀਨਾ ਛੇ ਮਹੀਨਿਆਂ ਤੱਕ ਸਹਾਇਤਾ ਦਿੱਤੀ ਜਾਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਅੰਤ ਵਿੱਚ ਕਿਹਾ ਕਿ ਅਕਾਲ ਪੁਰਖ ਦੇ ਅਸ਼ੀਰਵਾਦ ਨਾਲ ਪਾਰਟੀ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਸੋਚ ਅਤੇ ਨਵੀਂ ਸ਼ੁਰੂਆਤ ਲਿਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...