October 24, 2026, 10:11 am
----------- Advertisement -----------
HomeNewsBreaking Newsਨਵੇਂ ਜਥੇਦਾਰ ਵੱਲੋਂ ਸੇਵਾ ਸੰਭਾਲ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖੇ ਸਵਾਲ,...

ਨਵੇਂ ਜਥੇਦਾਰ ਵੱਲੋਂ ਸੇਵਾ ਸੰਭਾਲ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖੇ ਸਵਾਲ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ?

Published on

----------- Advertisement -----------

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਤੈਅ ਸਮੇਂ ਤੋਂ ਪਹਿਲਾਂ ਸੇਵਾ ਸੰਭਾਲ ਲਈ ਹੈ।

ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਨਿਹੰਗ  ਸਿੰਘ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ  ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ।

ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ। ਉਨ੍ਹਾਂ ਅੱਗੇ ਕਿਹਾ ਕਿ ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ।

ਉਨ੍ਹਾਂ ਨੇ ਕਿਹਾ ਕਿ ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ ਨਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ ਨਾ ਮੈਂਬਰ ਹਾਜਰ ਨਾ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਤੇ ਹੋ ਗਈ ਦਸਤਾਰ ਬੰਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...