September 6, 2026, 8:21 am
----------- Advertisement -----------
HomeNewsBreaking Newsਹਰਿਆਣਾ ਪੁਲਿਸ ਨੇ ਬਣਾਇਆ ਚੋਣ ਸੈੱਲ, ਨਿਗਰਾਨੀ ਲਈ ਨੋਡਲ ਅਫਸਰ ਤਾਇਨਾਤ

ਹਰਿਆਣਾ ਪੁਲਿਸ ਨੇ ਬਣਾਇਆ ਚੋਣ ਸੈੱਲ, ਨਿਗਰਾਨੀ ਲਈ ਨੋਡਲ ਅਫਸਰ ਤਾਇਨਾਤ

Published on

----------- Advertisement -----------

ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਚੋਣ ਸੈੱਲ ਦਾ ਗਠਨ ਕੀਤਾ ਹੈ। ਇਹ ਸੈੱਲ 24 ਘੰਟੇ ਕੰਮ ਕਰੇਗਾ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਸ਼ਤਰੂਜੀਤ ਕਪੂਰ ਵੱਲੋਂ ਵੱਖ-ਵੱਖ ਪੱਧਰਾਂ ‘ਤੇ ਨਿਗਰਾਨੀ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ, ਸੰਜੇ ਕੁਮਾਰ ਨੂੰ ਸੈੱਲ ਦਾ ਸਮੁੱਚਾ ਇੰਚਾਰਜ ਬਣਾਇਆ ਗਿਆ ਹੈ।

ਜਾਣਕਾਰੀ ਦਿੰਦਿਆਂ ਡੀਜੀਪੀ ਸ਼ਤਰੂਜੀਤ ਕਪੂਰ ਨੇ ਦੱਸਿਆ ਕਿ ਰਾਜ ਵਿੱਚ ਵਿਧਾਨ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰਿਆਣਾ ਪੁਲਿਸ ਨੇ ਪੁਲਿਸ ਹੈੱਡਕੁਆਰਟਰ, ਸੈਕਟਰ-6, ਪੰਚਕੂਲਾ ਵਿਖੇ ਚੋਣ ਸੈੱਲ ਸਥਾਪਤ ਕੀਤਾ ਹੈ। ਇਸ ਸੈੱਲ ਰਾਹੀਂ ਸੂਬਾ ਪੱਧਰ ‘ਤੇ ਚੋਣਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਲੋਕ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਡੀਜੀਪੀ ਦੀ ਤਰਫੋਂ, ਪੁਲਿਸ ਸੁਰੱਖਿਆ ਦੇ ਇੰਸਪੈਕਟਰ ਜਨਰਲ ਸੌਰਭ ਸਿੰਘ ਨੂੰ ਚੋਣ ਸੈੱਲ ਦੀ ਨਿਗਰਾਨੀ ਲਈ ਰਾਜ ਪੁਲਿਸ ਨੋਡਲ ਅਫ਼ਸਰ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ। ਪੁਲਿਸ ਦੇ ਇੰਸਪੈਕਟਰ ਜਨਰਲ, ਲਾਅ ਐਂਡ ਆਰਡਰ ਹਰਦੀਪ ਦੂਨ ਨੂੰ ਚੋਣ ਖਰਚੇ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਰਿਪੋਰਟਾਂ ਦੀ ਨਿਗਰਾਨੀ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸਤੋਂ ਇਲਾਵਾ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਡੀਐਸਪੀ ਅਤੇ ਏਸੀਪੀ ਪੱਧਰ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਪੁਲਿਸ ਹੈੱਡਕੁਆਰਟਰ ਵਿੱਚ ਸਥਾਪਤ ਚੋਣ ਸੈੱਲ ਨੂੰ ਨਿਰਧਾਰਿਤ ਨੁਕਤਿਆਂ ਸਬੰਧੀ ਆਪਣੇ ਜ਼ਿਲ੍ਹਿਆਂ ਦੀ ਰੋਜ਼ਾਨਾ ਰਿਪੋਰਟ ਭੇਜਣਗੇ।

ਚੋਣ ਸੈੱਲ ਦੇ ਕੰਮਕਾਜ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਕਪੂਰ ਨੇ ਦੱਸਿਆ ਕਿ ਪੁਲੀਸ ਹੈੱਡਕੁਆਰਟਰ ਵਿੱਚ ਬਣਾਏ ਗਏ ਚੋਣ ਸੈੱਲ ਰਾਹੀਂ ਸੂਬੇ ਵਿੱਚ ਚੋਣ ਜ਼ਾਬਤੇ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਸੈੱਲ ਪੁਲਿਸ ਫੋਰਸ ਦੀ ਉਪਲਬਧਤਾ ਅਤੇ ਤਾਇਨਾਤੀ ਅਤੇ ਸਬੰਧਤ ਮੁੱਦਿਆਂ ਸਬੰਧੀ ਜ਼ਿਲ੍ਹਿਆਂ ਨਾਲ ਤਾਲਮੇਲ ਸਥਾਪਤ ਕਰੇਗਾ।

ਡੀਜੀਪੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਾਜ਼ੁਕ ਬੂਥਾਂ ਦੀ ਸ਼ਨਾਖਤ ਕਰਨ ਅਤੇ ਉੱਥੇ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਦਾ ਵੀ ਫੈਸਲਾ ਲਿਆ ਜਾਵੇਗਾ।

ਜ਼ਿਲ੍ਹਿਆਂ ਵੱਲੋਂ ਰੋਜ਼ਾਨਾ ਜ਼ਬਤੀ ਰਿਪੋਰਟਾਂ, ਚੋਣ ਸਬੰਧੀ ਸ਼ਿਕਾਇਤਾਂ, ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਰਿਪੋਰਟਾਂ ਵੀ ਚੋਣ ਸੈੱਲ ਨੂੰ ਭੇਜੀਆਂ ਜਾਣਗੀਆਂ। ਚੋਣ ਸੈੱਲ 24 ਘੰਟੇ ਕੰਮ ਕਰੇਗਾ। ਗਜ਼ਟਿਡ ਛੁੱਟੀਆਂ ਅਤੇ ਛੁੱਟੀਆਂ (ਸ਼ਨੀਵਾਰ ਅਤੇ ਐਤਵਾਰ) ਵਾਲੇ ਦਿਨ ਵੀ ਇੱਥੇ ਸਟਾਫ ਡਿਊਟੀ ਯਕੀਨੀ ਬਣਾਈ ਜਾਵੇਗੀ।

ਡੀਜੀਪੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੂਬੇ ਵਿੱਚ ਵੱਖ-ਵੱਖ ਪੱਧਰਾਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੇ ਰਾਜ ‘ਤੇ ਤਿੱਖੀ ਨਜ਼ਰ ਰੱਖੇਗੀ। ਕਪੂਰ ਨੇ ਕਿਹਾ ਕਿ ਰਾਜ ਵਿੱਚ ਚੋਣ ਕਮਿਸ਼ਨ ਦੀ ਸੀ-ਵਿਜੀਲ ਐਪ ਰਾਹੀਂ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਕਪੂਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰਿਆਣਾ ਪੁਲਿਸ ਨੂੰ ਸਹਿਯੋਗ ਦੇਣ ਅਤੇ ਆਪਣੇ ਵੋਟ ਦਾ ਇਸਤੇਮਾਲ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...