October 29, 2026, 2:35 am
----------- Advertisement -----------
HomeNewsHaryanaਹਿਸਾਰ 'ਚ 5 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌ.ਤ,  ਪੁਲਿਸ...

ਹਿਸਾਰ ‘ਚ 5 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ,  ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

Published on

----------- Advertisement -----------

ਹਿਸਾਰ ‘ਚ 5 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਬੀਤੀ ਰਾਤ ਉਸ ਦੀ ਲਾਸ਼ ਨਾਰਨੌਂਦ ਨੇੜਲੇ ਪਿੰਡ ਰਾਜਥਲ ਵਿੱਚ ਸਕੂਲ ਵਿੱਚ ਲੱਗੇ ਝੂਲੇ ਨਾਲ ਲਟਕਦੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਫਿਲਹਾਲ ਲੜਕੀ ਦੀ ਮੌਤ ਕਿਵੇਂ ਅਤੇ ਕਿਸ ਹਾਲਾਤ ‘ਚ ਹੋਈ, ਇਸ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪਿੰਡ ਰਾਜਥਲ ਵਾਸੀ ਰੋਹਤਾਸ ਨੇ ਦੱਸਿਆ ਕਿ ਉਸ ਦੀ ਪੰਜ ਸਾਲ ਦੀ ਬੇਟੀ ਸ੍ਰਿਸ਼ਟੀ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਪਹਿਲੀ ਜਮਾਤ ਵਿੱਚ ਪੜ੍ਹਦੀ ਸੀ। ਸ਼ਾਮ 5 ਵਜੇ ਦੇ ਕਰੀਬ ਲੜਕੀ ਖੇਡਦੀ ਹੋਈ ਘਰ ਤੋਂ ਬਾਹਰ ਚਲੀ ਗਈ। ਜਦੋਂ ਦੇਰ ਸ਼ਾਮ ਤੱਕ ਉਸ ਦੀ ਲੜਕੀ ਘਰ ਵਾਪਸ ਨਹੀਂ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਲੜਕੀ ਦੇ ਲਾਪਤਾ ਹੋਣ ਨੂੰ ਲੈ ਕੇ ਪਿੰਡ ਵਿੱਚ ਰੋਸ ਵੀ ਪਾਇਆ ਗਿਆ। 

ਪਿੰਡ ਵਾਲਿਆਂ ਨੇ ਵੀ ਉਨ੍ਹਾਂ ਦੇ ਨਾਲ ਹੀ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਬੀਤੀ ਰਾਤ ਕਰੀਬ 10 ਵਜੇ ਸਕੂਲ ਦੇ ਝੂਲੇ ‘ਤੇ ਇਕ ਨੌਜਵਾਨ ਨੇ ਸ੍ਰਿਸ਼ਟੀ ਦੀ ਲਾਸ਼ ਫਾਹੇ ਨਾਲ ਲਟਕਦੀ ਦੇਖੀ।  ਉਸ ਦੇ ਦੋਵੇਂ ਪੈਰਾਂ ਵਿਚ ਚੱਪਲਾਂ ਵੀ ਸਨ। ਇਸ ਤੋਂ ਬਾਅਦ ਮੌਕੇ ‘ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਲੜਕੀ ਦੇ ਪਿਤਾ ਰੋਹਤਾਸ ਨੇ ਦੋਸ਼ ਲਾਇਆ ਹੈ ਕਿ ਕਿਸੇ ਨੇ ਉਸ ਦੀ ਬੇਟੀ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਸ੍ਰਿਸ਼ਟੀ ਦੀ ਲਾਸ਼ ਨੂੰ ਹਾਂਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...