September 9, 2026, 10:06 pm
----------- Advertisement -----------
HomeNewsBreaking Newsਹਾਂਸੀ 'ਚ ਇਕ ਨੌਜਵਾਨ ਨੂੰ ਲੱਗਿਆ ਕਰੰਟ ਹਾਲਤ ਗੰਭੀਰ

ਹਾਂਸੀ ‘ਚ ਇਕ ਨੌਜਵਾਨ ਨੂੰ ਲੱਗਿਆ ਕਰੰਟ ਹਾਲਤ ਗੰਭੀਰ

Published on

----------- Advertisement -----------

 ਹਿਸਾਰ ਦੇ ਹਾਂਸੀ ‘ਚ ਇਕ ਵਿਆਹ ਸਮਾਗਮ ਦੌਰਾਨ ਇਕ 22 ਸਾਲਾ ਵਿਅਕਤੀ ਹਾਈ ਵੋਲਟੇਜ ਤਾਰ ਦੇ ਸੰਪਰਕ ‘ਚ ਆ ਗਿਆ, ਜਿਸ ਕਾਰਨ ਨੌਜਵਾਨ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ ਅਤੇ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਘਟਨਾ ਤੋਂ ਬਾਅਦ ਵਿਆਹ ਸਮਾਗਮ ਵਿੱਚ ਹਫੜਾ-ਦਫੜੀ ਮੱਚ ਗਈ। ਝੁਲਸੇ ਨੌਜਵਾਨ ਨੂੰ ਇਲਾਜ ਲਈ ਹਾਂਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ। 

ਦੱਸ ਦਈਏ ਕਿ ਮਾਮਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਫਲਾਈਓਵਰ ਨੇੜੇ ਆਰਮੀ ਅਕੈਡਮੀ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਘਰ ‘ਚ ਵਿਆਹ ਸਮਾਗਮ ਚੱਲ ਰਿਹਾ ਸੀ। ਵਿਆਹ ਦੌਰਾਨ ਪਰਿਵਾਰ ਵਿੱਚ ਡੀਜੇ ਅਤੇ ਖਾਣੇ ਦਾ ਪ੍ਰੋਗਰਾਮ ਚੱਲ ਰਿਹਾ ਸੀ। ਸੋਮਵਾਰ ਨੂੰ ਮੁੰਡੇ ਦੇ ਵਿਆਹ ਦੀ ਬਾਰਾਤ ਜਾਣੀ ਹੈ। ਇਸ ਦੌਰਾਨ ਵਿਆਹ ਵਾਲੇ ਘਰ ਨੇੜੇ ਇੱਕ ਘਰ ਵਿੱਚ ਬਿਜਲੀ ਨਾ ਆਉਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਉਸ ਨੇ ਰੋਹਿਤ ਨਾਂ ਦੇ 22 ਸਾਲਾ ਨੌਜਵਾਨ ਨੂੰ ਘਰ ਦੀ ਬਿਜਲੀ ਜਨਰੇਟਰ ਨਾਲ ਜੋੜਨ ਲਈ ਬੁਲਾਇਆ।

ਰੋਹਿਤ ਐਤਵਾਰ ਦੁਪਹਿਰ ਕਰੀਬ 12.30 ਵਜੇ ਪਹੁੰਚਿਆ। ਉਹ ਛੱਤ ‘ਤੇ ਘਰ ਦਾ ਬਿਜਲੀ ਕੁਨੈਕਸ਼ਨ ਜਨਰੇਟਰ ਨਾਲ ਜੋੜਨ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਕੁਨੈਕਸ਼ਨ ਬਣਾਉਂਦੇ ਸਮੇਂ ਉਕਤ ਨੌਜਵਾਨ ਨੇ ਕੁਝ ਤਾਰਾਂ ਨੂੰ ਹੇਠਾਂ ਵੱਲ ਸੁੱਟ ਦਿੱਤਾ ਅਤੇ ਉਹ ਹਾਈ ਵੋਲਟੇਜ ਤਾਰ ਨੂੰ ਛੂਹ ਗਿਆ ਅਤੇ ਜ਼ੋਰਦਾਰ ਧਮਾਕਾ ਹੋਇਆ। ਜਿਸ ਕਾਰਨ ਰੋਹਿਤ ਨੂੰ ਕਰੰਟ ਲੱਗ ਗਿਆ। ਇਸ ਘਟਨਾ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਹਾਦਸੇ ਦੌਰਾਨ ਨੌਜਵਾਨ ਦਾ ਮੋਬਾਈਲ, ਜੁੱਤੀ, ਤਾਰਾ, ਇਨਵਰਟਰ ਅਤੇ ਘਰ ਦਾ ਸਾਰਾ ਬਿਜਲੀ ਦਾ ਸਮਾਨ ਸੜ ਗਿਆ। 

ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦਾ ਝਟਕਾ ਲੱਗਣ ਕਾਰਨ ਨੌਜਵਾਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਅਤੇ ਉਸ ਦੇ ਸਰੀਰ ‘ਚੋਂ ਧੂੰਆਂ ਨਿਕਲ ਰਿਹਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹੋ ਗਿਆ। ਨੌਜਵਾਨ ਨੂੰ ਤੁਰੰਤ ਹਾਂਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਉੱਚ ਕੇਂਦਰ ਲਈ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...