September 5, 2026, 11:29 pm
----------- Advertisement -----------
HomeNewsBreaking Newsਹਿਸਾਰ: ਬਲਾਤ.ਕਾਰ ਮਾਮ.ਲੇ 'ਚ ਦੋਸ਼ੀ ਨੂੰ 20 ਸਾਲ ਦੀ ਸਜ਼ਾ, 8 ਸਾਲ...

ਹਿਸਾਰ: ਬਲਾਤ.ਕਾਰ ਮਾਮ.ਲੇ ‘ਚ ਦੋਸ਼ੀ ਨੂੰ 20 ਸਾਲ ਦੀ ਸਜ਼ਾ, 8 ਸਾਲ ਦੀ ਬੱਚੀ ਨੂੰ ਬਣਾਇਆ ਹਵ.ਸ ਦਾ ਸ਼ਿਕਾਰ

Published on

----------- Advertisement -----------

 ਹਿਸਾਰ ਦੀ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪਹਿਲਾਂ 8 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਸੋਨੂੰ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੁਨੀਲ ਜਿੰਦਲ ਦੀ ਅਦਾਲਤ ਨੇ ਦੋਸ਼ੀ ਨੂੰ 1.25 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਮਹਿਲਾ ਥਾਣਾ ਪੁਲਿਸ ਨੇ ਸਾਲ 2020 ਵਿੱਚ ਕੇਸ ਦਰਜ ਕੀਤਾ ਸੀ।

ਮਿਲੀ ਜਾਣਕਾਰੀ ਅਨੁਸਾਰ 8 ਸਾਲਾ ਲੜਕੀ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਘਰ ਵਿੱਚ ਇਕੱਲੀ ਸੀ। ਇਸ ਸਮੇਂ ਗੁਆਂਢ ‘ਚ ਰਹਿਣ ਵਾਲਾ ਸੋਨੂੰ ਜ਼ਬਰਦਸਤੀ ਉਨ੍ਹਾਂ ਦੇ ਘਰ ‘ਚ ਦਾਖਲ ਹੋ ਗਿਆ। ਸੋਨੂੰ ਨੇ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ। ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 ਦੂਜੇ ਮਾਮਲੇ ਵਿੱਚ ਤਿੰਨ ਸਾਲ ਪਹਿਲਾਂ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਦੇ ਦੋਸ਼ੀ ਪਾਏ ਗਏ ਹਾਂਸੀ ਦੇ ਸੁਨੀਲ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੁਨੀਲ ਜਿੰਦਲ ਦੀ ਅਦਾਲਤ ਨੇ ਚਾਰ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਵਿੱਚ ਚੱਲ ਰਹੇ ਕੇਸ ਅਨੁਸਾਰ ਲੜਕੀ ਆਪਣੇ ਘਰ ਨੇੜੇ ਸਥਿਤ ਪਲਾਟ ਵਿੱਚ ਗਈ ਹੋਈ ਸੀ। ਉਥੇ ਦੋਸ਼ੀ ਸੁਨੀਲ ਨੇ ਉਸ ਨਾਲ ਛੇੜਛਾੜ ਕੀਤੀ। ਇਸ ਦਾ ਵਿਰੋਧ ਕਰਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।ਜਿਸ ਤੋਂ ਬਾਅਦ ਲੜਕੀ ਨੇ ਆਪਣੇ ਮਾਪਿਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...