September 8, 2026, 2:05 pm
----------- Advertisement -----------
HomeNewsHaryanaਕਰਨਾਲ ‘ਚ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਵਿਅਕਤੀ ਨੇ ਸਟੇਜ ਵੱਲ...

ਕਰਨਾਲ ‘ਚ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਵਿਅਕਤੀ ਨੇ ਸਟੇਜ ਵੱਲ ਸੁੱਟਿਆ ਜੋੜਾ, ਪੁਲਿਸ ਨੇ ਲਿਆ ਹਿਰਾਸਤ ‘ਚ,  ਪੁੱਛਗਿੱਛ ਜਾਰੀ

Published on

----------- Advertisement -----------

ਹਰਿਆਣਾ ਦੇ ਕਰਨਾਲ ਵਿੱਚ ‘ਅੰਤਯੋਦਿਆ ਕਾਨਫਰੰਸ ਵਿੱਚ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਿੱਚ ਸਟੇਜ ਵੱਲ ਇੱਕ ਵਿਅਕਤੀ ਨੇ ਜੋੜਾ ਚਲਾਕੇ ਮਾਰਿਆ। ਇਹ ਘਟਨਾ ਇਸ ਵੇਲੇ ਦੀ ਹੈ ਜਦੋਂ ਸਟੇਜ ਤੋਂ ਜਾ ਰਹੇ ਸਨ। ਜੁੱਤੀ ਸੁੱਟਣ ਵਿਅਕਤੀ ਅਪਾਹਿਜ ਹੈ ਤੇ ਉਹ ਲਾਭਪਾਤਰੀਆਂ ਵਿੱਚ ਬੈਠਾ ਸੀ। ਹਾਲਾਂਕਿ ਸਟੇਜ ਤੋਂ ਕਾਫੀ ਦੂਰੀ ਹੋਣ ਕਰਕੇ ਉਸ ਦੀ ਜੁੱਤੀ ਸਟੇਜ ਤੋਂ ਕਾਫੀ ਪਿੱਛੇ ਡਿੱਗ ਗਈ।

ਪੁਲਿਸ ਨੇ ਤੁਰੰਤ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਰਵਿੰਦਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਹੈ। ਇਸੇ ਲਈ ਉਸ ਨੇ ਅਜਿਹਾ ਕੀਤਾ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਕਾਨਫਰੰਸ ਦੀ ਸ਼ੁਰੂਆਤ ਤੋਂ ਬਾਅਦ ਸ਼ਾਹ ਨੇ ਕਿਹਾ ਕਿ 1 ਜਨਵਰੀ ਤੋਂ ਸੂਬੇ ਦੇ ਬਜ਼ੁਰਗਾਂ ਨੂੰ 3000 ਰੁਪਏ ਦੀ ਬੁਢਾਪਾ ਪੈਨਸ਼ਨ ਮਿਲੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥਨ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾਵੇਗੀ। ਨਾਲ ਹੀ, ‘ਅੰਤਯੋਦਿਆ ਪਰਿਵਾਰਾਂ ਨੂੰ ਰੋਡਵੇਜ਼ ‘ਤੇ ਮੁਫਤ ਯਾਤਰਾ ਦਾ ਲਾਭ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...