October 28, 2026, 12:07 pm
----------- Advertisement -----------
HomeNewsBreaking Newsਗੁਰੂਗ੍ਰਾਮ 'ਚ ਖੁਦਾਈ ਕਰਦੇ ਸਮੇਂ ਵਾਪਰਿਆ ਹਾਦਸਾ, ਮਿੱਟੀ 'ਚ ਦੱਬੇ 3 ਮਜ਼ਦੂਰ,...

ਗੁਰੂਗ੍ਰਾਮ ‘ਚ ਖੁਦਾਈ ਕਰਦੇ ਸਮੇਂ ਵਾਪਰਿਆ ਹਾਦਸਾ, ਮਿੱਟੀ ‘ਚ ਦੱਬੇ 3 ਮਜ਼ਦੂਰ, 1 ਦੀ ਮੌਤ

Published on

----------- Advertisement -----------


ਗੁਰੂਗ੍ਰਾਮ ਦੇ ਸੈਕਟਰ-92 ‘ਚ ਬਿਲਡਰ ਦੀ ਜਗ੍ਹਾ ‘ਤੇ ਬੇਸਮੈਂਟ ਦੀ ਖੁਦਾਈ ਕਰਦੇ ਸਮੇਂ ਮਿੱਟੀ ਡਿੱਗਣ ਕਾਰਨ ਤਿੰਨ ਮਜ਼ਦੂਰ ਦੱਬ ਗਏ। ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਸੈਕਟਰ-10 ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਨਾਲ ਹੀ ਗੁੱਸੇ ‘ਚ ਆਏ ਵਰਕਰਾਂ ਨੇ ਮੌਕੇ ‘ਤੇ ਹੰਗਾਮਾ ਕੀਤਾ ਅਤੇ ਕਾਫੀ ਭੰਨਤੋੜ ਵੀ ਕੀਤੀ। ਇਸ ਦੌਰਾਨ ਵਰਕਰਾਂ ਨੇ ਐਂਬੂਲੈਂਸ ਦੀ ਭੰਨ-ਤੋੜ ਵੀ ਕੀਤੀ। ਪੁਲਿਸ ਨੂੰ ਮਜ਼ਦੂਰਾਂ ਨੂੰ ਭਜਾਉਣ ਲਈ ਤਾਕਤ ਦੀ ਵਰਤੋਂ ਕਰਨੀ ਪਈ। ਏਸੀਪੀ ਸ਼ਿਵਚਰਨ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੇ ਕੰਮ ਲਈ ਕੋਈ ਸੁਰੱਖਿਆ ਉਪਕਰਨ ਮੁਹੱਈਆ ਨਹੀਂ ਕਰਵਾਇਆ ਗਿਆ ਸੀ। ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

ਏਸੀਪੀ ਸ਼ਿਵਰਚਨ ਸ਼ਰਮਾ ਅਨੁਸਾਰ ਸੈਕਟਰ-92 ਦੇ ਪਿੰਡ ਮੇਵਕਾ ਵਿੱਚ ਸਿਗਨੇਚਰ ਗਲੋਬਲ ਵੱਲੋਂ ਇੱਕ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ। ਕਰੀਬ 50 ਫੁੱਟ ਡੂੰਘੀ ਬੇਸਮੈਂਟ ਬਣਾਉਣ ਲਈ ਖੁਦਾਈ ਕੀਤੀ ਜਾ ਰਹੀ ਸੀ। ਮੰਗਲਵਾਰ ਸ਼ਾਮ ਕਰੀਬ 4.15 ਵਜੇ ਖੁਦਾਈ ਕਰਦੇ ਸਮੇਂ ਅਚਾਨਕ ਮਿੱਟੀ ਡਿੱਗ ਗਈ, ਜਿਸ ਨਾਲ ਤਿੰਨ ਮਜ਼ਦੂਰ ਦੱਬ ਗਏ। ਇੱਥੇ ਮੌਜੂਦ ਹੋਰ ਕਰਮਚਾਰੀਆਂ ਨੇ ਤੁਰੰਤ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਤੇਜ਼ੀ ਨਾਲ ਕੀਤੇ ਗਏ। ਜਦੋਂ ਤੱਕ ਚਿੱਕੜ ਵਿੱਚ ਦੱਬੇ ਮਜ਼ਦੂਰਾਂ ਨੂੰ ਬਚਾਇਆ ਜਾ ਸਕਿਆ, ਇੱਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 31 ਸਾਲਾ ਸਿੱਧੂ ਮਰਾਂਡੀ ਵਾਸੀ ਝਾਰਖੰਡ ਵਜੋਂ ਹੋਈ ਹੈ।

ਮਜ਼ਦੂਰ ਦੀ ਮੌਤ ਤੋਂ ਨਾਰਾਜ਼ ਹੋਰ ਮਜ਼ਦੂਰਾਂ ਨੇ ਇੱਥੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਮ੍ਰਿਤਕ ਦੇਹ ਨੂੰ ਚੁੱਕਣ ਲਈ ਮੌਕੇ ‘ਤੇ ਪਹੁੰਚੀ ਐਂਬੂਲੈਂਸ ਦੀ ਵੀ ਭੰਨਤੋੜ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੂੰ ਬਲ ਦੀ ਵਰਤੋਂ ਕਰਨੀ ਪਈ। ਦੂਜੀ ਐਂਬੂਲੈਂਸ ਬੁਲਾਈ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਮੁਤਾਬਕ ਫਿਲਹਾਲ ਰਾਹਤ ਅਤੇ ਬਚਾਅ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਸਥਿਰ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...