ਹਰਿਆਣਾ ਦੇ ਸਾਬਕਾ ਕਾਂਗਰਸ ਮੈਂਬਰ ਅਸ਼ੋਕ ਤੰਵਰ ਨੇ ਹੁਣ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।

ਨਾਲ ਹੀ ਭਾਜਪਾ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਤੰਵਰ ਹਰਿਆਣਾ ‘ਚ ਆਮ ਆਦਮੀ ਪਾਰਟੀ ਦਾ ਚਿਹਰਾ ਸਨ। ਉਹ ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ, ਪਰ ਹੁਣ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਭਾਵਨਾ ਹੈ ਕਿ ਉਹ ਸ਼ੁੱਕਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਜਾਣਗੇ।
ਦੱਸਿਆ ਜਾ ਰਿਹਾ ਹੈ ਕਿ ਅਸ਼ੋਕ ਤੰਵਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਤੋਂ ਨਾਰਾਜ਼ ਸਨ। ਇਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ।












