November 16, 2026, 1:18 am
----------- Advertisement -----------
HomeNewsHaryanaਬੈਂਕ ਮੈਨੇਜਰ ਨੇ ਲੋਕਾਂ ਦੇ ਖਾਤਿਆਂ 'ਚੋਂ ਕਢਵਾਏ 25 ਲੱਖ ਰੁਪਏ, ਮਾਮਲਾ...

ਬੈਂਕ ਮੈਨੇਜਰ ਨੇ ਲੋਕਾਂ ਦੇ ਖਾਤਿਆਂ ‘ਚੋਂ ਕਢਵਾਏ 25 ਲੱਖ ਰੁਪਏ, ਮਾਮਲਾ ਦਰਜ

Published on

----------- Advertisement -----------

ਹਰਿਆਣਾ ਦੇ ਜੀਂਦ ਵਿੱਚ ਐਕਸਿਸ ਬੈਂਕ ਦੇ ਇੱਕ ਬ੍ਰਾਂਚ ਮੈਨੇਜਰ ਨੇ ਧੋਖੇ ਨਾਲ ਲੋਕਾਂ ਦੇ 25 ਲੱਖ ਰੁਪਏ ਆਪਣੇ ਖਾਤੇ ਵਿੱਚ ਟਰਾਂਸਫਰ ਕੀਤੇ। ਇਸ ਸਬੰਧੀ ਥਾਣਾ ਸਿਵਲ ਲਾਈਨ ਜੀਂਦ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਐਕਸਿਸ ਬੈਂਕ ਦੀ ਖੇੜੀ ਲੋਹਚਬ ਪਿੰਡ ਸ਼ਾਖਾ ਵਿੱਚ ਤਾਇਨਾਤ ਹੈ।

 ਦੱਸ ਦਈਏ ਕਿ ਜੀਂਦ ਵਿੱਚ ਐਕਸਿਸ ਬੈਂਕ ਦੀ ਮੁੱਖ ਸ਼ਾਖਾ ਦੇ ਮੈਨੇਜਰ ਰਵੀਸ਼ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਉਸ ਦੇ ਬੈਂਕ ਦੀ ਖੇੜੀ ਲੋਹਚਬ ਪਿੰਡ ਵਿੱਚ ਬਰਾਂਚ ਹੈ। ਲਲਿਤ ਨਾਂ ਦਾ ਵਿਅਕਤੀ ਸਾਲ 2019 ਤੋਂ 2024 ਤੱਕ ਇਸ ਬ੍ਰਾਂਚ ਦਾ ਮੈਨੇਜਰ ਸੀ। ਲਲਿਤ ਜੀਂਦ ਦੇ ਚੌਧਰੀਆਂ ਇਲਾਕੇ ਦਾ ਰਹਿਣ ਵਾਲਾ ਹੈ। 

ਸ਼ਿਕਾਇਤ ਮੁਤਾਬਕ ਲਲਿਤ ਨੇ ਬੈਂਕ ‘ਚ ਖਾਤੇ ਖੋਲ੍ਹਣ ਵਾਲੇ ਲੋਕਾਂ ਦੇ ਖਾਤਿਆਂ ‘ਚੋਂ ਪੈਸੇ ਦੂਜੇ ਖਾਤੇ ‘ਚ ਟਰਾਂਸਫਰ ਕਰ ਦਿੱਤੇ। ਇਸ ਤੋਂ ਬਾਅਦ ਉਸ ਨੇ ਇਹ ਰਕਮ ਆਪਣੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਮੁਲਜ਼ਮ ਨੇ ਲੋਕਾਂ ਦੇ ਚੈੱਕਾਂ ਦੀ ਵੀ ਦੁਰਵਰਤੋਂ ਕੀਤੀ। ਲਲਿਤ 2019 ਤੋਂ ਇਹ ਧੋਖਾਧੜੀ ਕਰ ਰਿਹਾ ਸੀ ਪਰ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਲੱਗਾ।

ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਬੈਂਕ ਦੇ ਇੱਕ ਗਾਹਕ ਨੇ ਸ਼ਿਕਾਇਤ ਕੀਤੀ ਕਿ ਉਸ ਦੀ ਜਾਣਕਾਰੀ ਤੋਂ ਬਿਨਾਂ ਉਸ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ ਗਏ ਹਨ। ਜਦੋਂ ਇਸ ਸ਼ਿਕਾਇਤ ਦੀ ਜਾਂਚ ਕੀਤੀ ਗਈ ਤਾਂ ਸਾਰਾ ਘਪਲਾ ਸਾਹਮਣੇ ਆਇਆ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਨੇ ਪਿਛਲੇ ਪੰਜ ਸਾਲਾਂ ਵਿੱਚ ਵੱਖ-ਵੱਖ ਲੋਕਾਂ ਦੇ ਖਾਤਿਆਂ ਤੋਂ ਕਰੀਬ 25 ਲੱਖ ਰੁਪਏ ਆਪਣੇ ਖਾਤੇ ਵਿੱਚ ਟਰਾਂਸਫਰ ਕੀਤੇ ਹਨ।

ਜਾਣਕਾਰੀ ਦਿੰਦਿਆਂ ਸਿਵਲ ਲਾਈਨ ਥਾਣੇ ਦੇ ਜਾਂਚ ਅਧਿਕਾਰੀ ਚੰਦਰ ਸਿੰਘ ਨੇ ਦੱਸਿਆ ਕਿ ਮੇਨ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ ‘ਤੇ ਦੋਸ਼ੀ ਬ੍ਰਾਂਚ ਮੈਨੇਜਰ ਲਲਿਤ ਖਿਲਾਫ ਧੋਖਾਧੜੀ, ਗਬਨ ਅਤੇ ਦਸਤਾਵੇਜ਼ਾਂ ਦੀ ਦੁਰਵਰਤੋਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...