November 8, 2026, 7:47 pm
----------- Advertisement -----------
HomeNewsBreaking Newsਸ਼ੰਭੂ ਬਾਰਡਰ ਤੋਂ ਫਿਲਹਾਲ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ: ਹਾਈਕੋਰਟ ਦੇ ਹੁਕਮਾਂ ਦਾ...

ਸ਼ੰਭੂ ਬਾਰਡਰ ਤੋਂ ਫਿਲਹਾਲ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ: ਹਾਈਕੋਰਟ ਦੇ ਹੁਕਮਾਂ ਦਾ ਅੱਜ ਆਖਰੀ ਦਿਨ, ਕਿਸਾਨ ਐਲਾਨਣਗੇ ਅਗਲੀ ਰਣਨੀਤੀ

Published on

----------- Advertisement -----------

ਸ਼ੰਭੂ ਬਾਰਡਰ, 16 ਜੁਲਾਈ 2024 – ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਹਾਲਾਂਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ।

ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚਕਾਰ ਉਹ ਦਿੱਲੀ ਮਾਰਚ ਦੇ ਸਬੰਧ ਵਿੱਚ ਐਲਾਨ ਕਰ ਸਕਦੇ ਹਨ।

ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਅੰਬਾਲਾ ਨੇੜੇ ਜੀਂਦ ਅਤੇ ਸ਼ੰਭੂ ਬਾਰਡਰ ਨੇੜੇ ਖਨੌਰੀ ਬਾਰਡਰ ਪੁੱਜਣਗੇ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਹੈ। ਜਦੋਂਕਿ ਹਰਿਆਣਾ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਟਰੈਕਟਰ-ਟਰਾਲੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਸੋਮਵਾਰ ਨੂੰ ਸ਼ੰਭੂ ਬਾਰਡਰ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਨੂੰ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ। ਦੇਸ਼ ਭਰ ਦੇ ਬੁੱਧੀਜੀਵੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਦੂਜੇ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਘਿਰਾਓ, ਮੀਟਿੰਗ ਅਤੇ ਜਲੂਸ ਵਿੱਚ ਸ਼ਾਮਲ ਹੋਣ ਵਾਲਿਆਂ ਦੇ ਪਾਸਪੋਰਟ ਰੱਦ ਕਰਨ ਦੀ ਕਾਰਵਾਈ ਪੁਲੀਸ ਕਰੇਗੀ। ਨਾਲ ਹੀ, ਧਾਰਾ 144 (ਨਵੇਂ ਕਾਨੂੰਨ ਦੇ ਤਹਿਤ 163 ਬੀ ਐਨਐਸਐਸ) ਲਾਗੂ ਕੀਤੀ ਗਈ ਹੈ। ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਵਿੱਚ ਫੋਟੋਆਂ ਅਤੇ ਵੀਡੀਓ ਰਾਹੀਂ ਘਿਰਾਓ ਵਿੱਚ ਹਿੱਸਾ ਲੈਣ ਵਾਲਿਆਂ ਦੀ ਸ਼ਨਾਖ਼ਤ ਕਰਕੇ ਕੁਝ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਹਰਿਆਣਾ ਪੁਲਿਸ ਐਕਟ 2007 ਦੀ ਧਾਰਾ 69 ਤਹਿਤ ਪ੍ਰਦਰਸ਼ਨ ‘ਤੇ ਪਾਬੰਦੀ ਹੋਵੇਗੀ।

ਸ਼ੰਭੂ ਸਰਹੱਦ ‘ਤੇ 1 ਹਜ਼ਾਰ ਤੋਂ ਵੱਧ ਟਰਾਲੀਆਂ ‘ਚ 3 ਹਜ਼ਾਰ ਤੋਂ ਵੱਧ ਕਿਸਾਨ ਹਨ। ਇਸ ਦੇ ਨਾਲ ਹੀ ਜੀਂਦ ਦੇ ਨਾਲ ਲੱਗਦੀ ਖਨੌਰੀ ਸਰਹੱਦ ਨੇੜੇ ਕਰੀਬ 4.5 ਕਿਲੋਮੀਟਰ ਦੇ ਖੇਤਰ ਵਿੱਚ 400 ਟਰਾਲੀਆਂ ਖੜ੍ਹੀਆਂ ਹਨ, ਜਿਨ੍ਹਾਂ ਵਿੱਚ 450 ਕਿਸਾਨ ਹਨ। ਕਿਸਾਨਾਂ ਨੇ ਸੜਕ ਕਿਨਾਰੇ ਟੈਂਟ ਅਤੇ ਆਰਜ਼ੀ ਕਮਰਿਆਂ ਦਾ ਪ੍ਰਬੰਧ ਕੀਤਾ ਹੋਇਆ ਹੈ। ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ 500 ਕਿਸਾਨ ਮੰਗਲਵਾਰ ਸਵੇਰੇ ਖਨੌਰੀ ਬਾਰਡਰ ਲਈ ਰਵਾਨਾ ਹੋਣਗੇ। ਕਿਸਾਨ 30 ਜੁਲਾਈ ਨੂੰ ਫ਼ਿਰੋਜ਼ਪੁਰ ਤੋਂ ਰਵਾਨਾ ਹੋਣਗੇ।

ਸ਼ੰਭੂ ਸਰਹੱਦ ਤੇ ਪਿੰਡਾਂ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਤਰਨਤਾਰਨ ਤੋਂ 2 ਹਜ਼ਾਰ ਕਿਸਾਨਾਂ ਦਾ ਜਥਾ 20 ਜੁਲਾਈ ਨੂੰ ਸ਼ੰਭੂ ਆ ਰਿਹਾ ਹੈ। ਦੂਜੇ ਪਾਸੇ ਅੰਬਾਲਾ ਦੀ ਪੁਲੀਸ ਲਾਈਨ ਵਿੱਚ ਪੁਲੀਸ ਮੁਲਾਜ਼ਮਾਂ ਨੇ ਦੰਗਾ ਵਿਰੋਧੀ ਸਾਜ਼ੋ-ਸਾਮਾਨ ਦਾ ਅਭਿਆਸ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...