ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਵਿਜੇਂਦਰ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਸੀ ਪਰ ਉਹ ਚੋਣ ਹਾਰ ਗਏ ਸਨ।
ਦੱਸ ਦਈਏ ਕਿ ਮੁੱਕੇਬਾਜ਼ ਵਿਜੇਂਦਰ ਸਿੰਘ ਨੇ 3 ਮਹੀਨੇ ਪਹਿਲਾਂ ਇੱਕ ਟਵੀਟ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਸ ਨੇ ਆਪਣੇ ਟਵੀਟ 'ਤੇ ਲਿਖਿਆ ਉਨ੍ਹਾਂ ਦੇ ਇਸ ਬਿਆਨ ਕਾਰਨ ਅੰਦਾਜੇ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਹੈ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਅਤੇ ਰਾਜਨੀਤੀ 'ਚ ਸਰਗਰਮ ਰਹਿਣ ਦਾ ਐਲਾਨ ਕਰ ਦਿੱਤਾ। ਉਹਨਾਂ ਨੇ 2024 'ਚ ਭਿਵਾਨੀ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ
ਇਸਤੋਂ ਪਹਿਲਾਂ ਵਿਜੇਂਦਰ ਸਿੰਘ ਨੇ ਕਾਂਗਰਸ ਦੀ ਟਿਕਟ 'ਤੇ 2024 'ਚ ਹਰਿਆਣਾ ਦੇ ਭਿਵਾਨੀ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਐਲਾਨ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਹ ਫੈਸਲਾ ਪਾਰਟੀ ਵੱਲੋਂ ਲਿਆ ਜਾਵੇਗਾ। ਵਿਜੇਂਦਰ ਸਿੰਘ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ। ਕੁਝ ਸਮਾਂ ਪਹਿਲਾਂ ਵਿਜੇਂਦਰ ਦੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋ ਗਈ ਸੀ।
ਜ਼ਿਕਰਯੋਗ ਹੈ ਕਿ ਉਸਨੇ 2008 ਬੀਜਿੰਗ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇੰਨਾ ਹੀ ਨਹੀਂ ਉਸ ਨੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਿਆ ਸੀ।
----------- Advertisement -----------
ਬੌਕਸਰ ਵਿਜੇਂਦਰ ਬੀਜੇਪੀ ‘ਚ ਹੋਏ ਸ਼ਾਮਲ
Published on
----------- Advertisement -----------
![5b80a976-79f2-4a14-bb88-11bddbec771f](https://scrollpunjab.com/wp-content/uploads/2024/04/5b80a976-79f2-4a14-bb88-11bddbec771f-696x398.jpg)
----------- Advertisement -----------