October 24, 2026, 10:15 am
----------- Advertisement -----------
HomeNewsBreaking Newsਕੈਥਲ ਦੇ ਵਪਾਰੀ ਦੀ ਕਰਨਾਲ 'ਚ ਸੜਕ ਹਾਦਸੇ ਦੌਰਾਨ ਮੌ.ਤ

ਕੈਥਲ ਦੇ ਵਪਾਰੀ ਦੀ ਕਰਨਾਲ ‘ਚ ਸੜਕ ਹਾਦਸੇ ਦੌਰਾਨ ਮੌ.ਤ

Published on

----------- Advertisement -----------

 ਹਰਿਆਣਾ ਦੇ ਕਰਨਾਲ ਦੇ ਨਿਸਿੰਗ ਬਦਨਾਰਾ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਹਾਦਸਾ ਇੰਨਾ ਦਰਦਨਾਕ ਸੀ ਕਿ ਟੱਕਰ ਤੋਂ ਬਾਅਦ ਕਾਰ 4 ਵਾਰ ਪਲਟ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਕੱਪੜਾ ਵਪਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਚਾਰ ਲੜਕੀਆਂ ਦਾ ਪਿਤਾ ਸੀ।

ਸੂਚਨਾ ਮਿਲਦੇ ਹੀ ਥਾਣਾ ਪੁੰਡਰੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।  ਜਾਣਕਾਰੀ ਦਿੰਦੇ ਹੋਏ ਨਿਸਿੰਗ ਦੇ ਰਹਿਣ ਵਾਲੇ ਬਲਦੇਵ ਨੇ ਦੱਸਿਆ ਕਿ ਕੈਥਲ ਦੇ ਪਿੰਡ ਸਿਰਸਲ ਦੇ ਰਹਿਣ ਵਾਲੇ ਸੁਖਦੇਵ (38) ਦੀ ਕਰੀਬ 12 ਸਾਲਾਂ ਤੋਂ ਨਿਸਿੰਗ ‘ਚ ਕੱਪੜਿਆਂ ਦੀ ਦੁਕਾਨ ਹੈ।

ਸੁਖਦੇਵ ਹਰ ਰੋਜ਼ ਆਪਣੇ ਪਿੰਡ ਤੋਂ ਨਿਸਿੰਗ ਆਉਂਦਾ ਰਹਿੰਦਾ ਸੀ। ਉਹ ਬੀਤੇ ਸ਼ਨੀਵਾਰ ਰਾਤ ਕਰੀਬ 9.30 ਵਜੇ ਆਪਣੀ ਕੱਪੜੇ ਦੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਪਰਤ ਰਿਹਾ ਸੀ।ਬਲਦੇਵ ਨੇ ਦੱਸਿਆ ਕਿ ਰਾਤ ਕਰੀਬ 9.30 ਵਜੇ ਜਦੋਂ ਉਹ ਨਿਸਿੰਗ ਬਦਨਾਰਾ ਰੋਡ ‘ਤੇ ਆਪਣੇ ਪਿੰਡ ਵੱਲ ਜਾ ਰਿਹਾ ਸੀ ਤਾਂ ਪਿੰਡ ਬਦਨਾਰਾ ਰੋਡ ‘ਤੇ ਕਾਰ ਤੇਜ਼ ਰਫਤਾਰ ਨਾਲ ਜਾ ਰਹੀ ਸੀ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਇਕ ਖੰਭੇ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਸੜਕ ‘ਤੇ ਪਲਟ ਗਈ ਅਤੇ ਆਖਰਕਾਰ ਦਰੱਖਤ ਨਾਲ ਜਾ ਟਕਰਾਈ।

ਹਾਦਸੇ ਨੂੰ ਦੇਖ ਕੇ ਰਾਤ ਨੂੰ ਮੌਕੇ ਤੋਂ ਲੰਘ ਰਹੇ ਲੋਕਾਂ ਨੇ ਸੁਖਦੇਵ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਪੁੱਡਰੀ ਥਾਣੇ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਨੂੰ ਪੁਡਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਬਲਦੇਵ ਨੇ ਦੱਸਿਆ ਕਿ ਸੁਖਦੇਵ ਪਰਿਵਾਰ ਦਾ ਇਕਲੌਤਾ ਕਮਾਊ ਵਿਅਕਤੀ ਸੀ, ਉਸ ਦੀਆਂ ਚਾਰ ਛੋਟੀਆਂ ਬੱਚੀਆਂ ਸਨ। ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ। ਇਸ ਦੌਰਾਨ ਕੈਥਲ ਦੇ ਪੁਡਰੀ ਥਾਣਾ ਪੁਲਿਸ ਨੇ ਸੁਖਦੇਵ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਅਤੇ ਨੁਕਸਾਨੀ ਆਲਟੋ ਕਾਰ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...