October 23, 2026, 1:49 pm
----------- Advertisement -----------
HomeNewsBreaking Newsਪਲਵਲ 'ਚ ਕਾਰ ਚਾਲਕ ਨੇ 5 ਲੜਕਿਆਂ ਨੂੰ ਮਾਰੀ ਟੱਕਰ, 1 ਦੀ...

ਪਲਵਲ ‘ਚ ਕਾਰ ਚਾਲਕ ਨੇ 5 ਲੜਕਿਆਂ ਨੂੰ ਮਾਰੀ ਟੱਕਰ, 1 ਦੀ ਮੌਤ, 4 ਜ਼ਖਮੀ

Published on

----------- Advertisement -----------

ਪਲਵਲ ‘ਚ ਚੋਣ ਰੈਲੀ ਲਈ ਪੈਦਲ ਜਾ ਰਹੇ ਪੰਜ ਲੜਕਿਆਂ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਲੜਕੇ ਦੀ ਮੌਤ ਹੋ ਗਈ, ਜਦਕਿ ਚਾਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ‘ਤੇ ਕਾਰ ਛੱਡ ਕੇ ਫਰਾਰ ਹੋ ਗਿਆ।

ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਉਟਾਵੜ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।ਉਟਾਵੜ ਥਾਣਾ ਇੰਚਾਰਜ ਟੇਕ ਸਿੰਘ ਅਨੁਸਾਰ ਮਲਾਈ ਪਿੰਡ ਦੇ ਵਸਨੀਕ ਸਦੀਕ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਅਤੇ ਉਸ ਦਾ ਪੁੱਤਰ ਜੈਦ ਅਤੇ ਜੈਦ ਦੇ ਦੋਸਤ ਅਰਮਾਨ, ਹਾਮੀਨ, ਆਸ਼ਿਕ ਅਤੇ ਸਾਹਿਲ ਤਿੰਨੋਂ ਮਲਾਈ ਤੋਂ ਪੈਦਲ ਰੈਲੀ ਵਿੱਚ ਜਾ ਰਹੇ ਸਨ।

ਪੀੜਤ ਨੇ ਸ਼ਿਕਾਇਤ ‘ਚ ਕਿਹਾ ਹੈ ਕਿ ਉਹ ਬੱਚਿਆਂ ਨੂੰ ਦਰੱਖਤ ਦੀ ਛਾਂ ‘ਚ ਬਿਠਾ ਕੇ ਪੀਣ ਲਈ ਪਾਣੀ ਲੈਣ ਗਿਆ।ਉਸੇ ਸਮੇਂ ਉਟਾਵੜ ਮੋੜ ਤੋਂ ਅਚਾਨਕ ਇੱਕ ਸ਼ਿਫਟ ਡਿਜ਼ਾਇਰ ਕਾਰ ਦਾ ਡਰਾਈਵਰ ਤੇਜ਼ ਰਫਤਾਰ ਨਾਲ ਆ ਗਿਆ ਅਤੇ ਲਾਪਰਵਾਹੀ ਨਾਲ ਕਾਰ ਚਲਾ ਰਿਹਾ ਸੀ। ਕਾਰ ਚਾਲਕ ਨੇ ਦਰੱਖਤ ਦੀ ਛਾਂ ਵਿੱਚ ਖੜ੍ਹੇ ਬੱਚਿਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਲੜਕੇ ਜੈਦ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਸਾਥੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ‘ਤੇ ਕਾਰ ਛੱਡ ਕੇ ਫਰਾਰ ਹੋ ਗਿਆ।

ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ, ਜਦਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

 ਪੁਲਿਸ ਨੇ ਦੱਸਿਆ ਕਿ ਕਾਰ ਨੰਬਰ ਦੇ ਆਧਾਰ ‘ਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਡਰਾਈਵਰ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...