October 27, 2026, 6:47 am
----------- Advertisement -----------
HomeNewsBreaking Newsਹਰਿਆਣਾ: ਮੁੱਖ ਮੰਤਰੀ ਨਾਇਬ ਸੈਣੀ ਨੇ ਕਿਸਾਨਾਂ ਦਾ 133 ਕਰੋੜ ਦਾ ਕਰਜ਼ਾ...

ਹਰਿਆਣਾ: ਮੁੱਖ ਮੰਤਰੀ ਨਾਇਬ ਸੈਣੀ ਨੇ ਕਿਸਾਨਾਂ ਦਾ 133 ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਐਲਾਨ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਕੁਰੂਕਸ਼ੇਤਰ ਦੇ ਕਿਸਾਨਾਂ ਦਾ 133 ਕਰੋੜ 55 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੁਰਾਣੇ ਬੰਦ ਪਏ ਟਿਊਬਵੈੱਲਾਂ ਨੂੰ ਮੁੜ ਚਾਲੂ ਕਰਵਾ ਸਕਣਗੇ। ਉਨ੍ਹਾਂ ਨੂੰ ਇਸ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸੂਬੇ ਭਰ ਦੀਆਂ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕਰੇਗੀ। ਇਸ ਤੋਂ ਪਹਿਲਾਂ 14 ਫਸਲਾਂ ਦੀ ਖਰੀਦ ਕੀਤੀ ਗਈ ਸੀ।

ਨਾਲ ਹੀ ਉਹਨਾਂ ਨੇ ਕਿਹਾ ਕਿ ਕਾਂਗਰਸ ਨਵੀਂ ਤਕਨੀਕ ਦੀ ਵਰਤੋਂ ਕਰਕੇ ਝੂਠ ਫੈਲਾ ਕੇ ਸਰਕਾਰ ਬਣਾਉਣਾ ਚਾਹੁੰਦੀ ਹੈ। ਲੋਕਾਂ ਨੂੰ ਇਸ ਤੋਂ ਸੁਰੱਖਿਅਤ ਰਹਿਣਾ ਚਾਹੀਦਾ ਹੈ। ਸੀਐਮ ਸੈਣੀ ਥਾਨੇਸਰ ਅਨਾਜਮੰਡੀ ਵਿੱਚ ਭਾਜਪਾ ਦੀ ਵਿਜੇ ਸ਼ੰਖਨਾਦ ਰੈਲੀ ਵਿੱਚ ਬੋਲ ਰਹੇ ਸਨ। ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਪਾਰਟੀ ਦੇ ਸੀਨੀਅਰ ਆਗੂ ਇੱਥੇ ਮੌਜੂਦ ਸਨ।

ਦੱਸ ਦਈਏ ਰੈਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੀਐਮ ਸੈਣੀ ਬੋਹੜ ਦੇ ਦਰੱਖਤ ਦੀ ਪੂਜਾ ਕਰਨ ਜੋਤੀਸਰ ਪੁੱਜੇ। ਮੰਨਿਆ ਜਾਂਦਾ ਹੈ ਕਿ ਇਸ ਦੇ ਤਹਿਤ ਭਗਵਾਨ ਕ੍ਰਿਸ਼ਨ ਨੇ ਅਰਜੁਨ ਨੂੰ ਗੀਤਾ ਦਾ ਉਪਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਸੀਐਮ ਸੈਣੀ ਨੇ ਵੀ ਗੁਰਦੁਆਰਾ ਛੱਤੀ ਪਾਤਸ਼ਾਹੀ ਵਿਖੇ ਪਹੁੰਚ ਕੇ ਮੱਥਾ ਟੇਕਿਆ।

ਮੁੱਖ ਮੰਤਰੀ ਨੇ ਕੁਰੂਕਸ਼ੇਤਰ ਦੀ ਰੈਲੀ ਵਿੱਚ ਸ਼ੰਖ ਵਜਾ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ । ਨਾਲ ਹੀ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਤੀਜੀ ਵਾਰ ਡਬਲ ਇੰਜਣ ਵਾਲੀ ਸਰਕਾਰ ਬਣੇਗੀ। ਇਸ ਤੋਂ ਪਹਿਲਾਂ ਸੀਐਮ ਸੈਣੀ ਨੇ ਹਰਿਆਣਾ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਅਤੇ ਸਾਰੀਆਂ ਫ਼ਸਲਾਂ ‘ਤੇ ਐਮਐਸਪੀ ਦੇਣ ਵਰਗੇ ਕਈ ਵੱਡੇ ਐਲਾਨ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...