October 24, 2026, 6:59 am
----------- Advertisement -----------
HomeNewsBreaking Newsਹਿਸਾਰ ਦੇ ਬਿਸ਼ਨੋਈ ਮੰਦਿਰ ਪਹੁੰਚੇ ਸੀਐਮ ਸੈਣੀ, ਹੋਏ ਜਨਮ ਅਸ਼ਟਮੀ ਤਿਓਹਾਰ 'ਚ...

ਹਿਸਾਰ ਦੇ ਬਿਸ਼ਨੋਈ ਮੰਦਿਰ ਪਹੁੰਚੇ ਸੀਐਮ ਸੈਣੀ, ਹੋਏ ਜਨਮ ਅਸ਼ਟਮੀ ਤਿਓਹਾਰ ‘ਚ ਸ਼ਾਮਿਲ

Published on

----------- Advertisement -----------

ਅੱਜ ਹਿਸਾਰ ਦੇ ਬਿਸ਼ਨੋਈ ਮੰਦਰ ‘ਚ ਗੁਰੂ ਜੰਭੇਸ਼ਵਰ ਭਗਵਾਨ ਦਾ 574ਵਾਂ ਪ੍ਰਕਾਸ਼ ਪੁਰਬ ਅਤੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਹਵਨ ਯੱਗ ਨਾਲ ਹੋਈ। ਇਸ ਉਪਰੰਤ ਝੰਡਾ ਲਹਿਰਾਇਆ ਗਿਆ। ਬਿਸ਼ਨੋਈ ਮੰਦਰ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ। ਸਾਬਕਾ ਸੰਸਦ ਮੈਂਬਰ ਕੁਲਦੀਪ ਬਿਸ਼ਨੋਈ ਨੇ ਸਵਾਗਤ ਕੀਤਾ। ਮੰਦਰ ‘ਚ ਆਯੋਜਿਤ ਪ੍ਰੋਗਰਾਮ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸਤੋਂ ਇਲਾਵਾ ਪ੍ਰੋਗਰਾਮ ਦੀ ਪ੍ਰਧਾਨਗੀ ਕੁਲਦੀਪ ਬਿਸ਼ਨੋਈ ਕਰ ਰਹੇ ਹਨ। ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਬਿਸ਼ਨੋਈ ਮਹਾਸਭਾ ਦੇ ਪ੍ਰਧਾਨ ਦੇਵੇਂਦਰ ਬੁਡੀਆ, ਵਿਧਾਇਕ ਭਵਿਆ ਬਿਸ਼ਨੋਈ, ਵਿਧਾਇਕ ਦੁਡਾਰਾਮ ਬਿਸ਼ਨੋਈ ਅਤੇ ਮੇਘਾਲਿਆ ਦੇ ਡੀਜੀਪੀ ਡਾਕਟਰ ਐਲਆਰ ਬਿਸ਼ਨੋਈ ਨੇ ਵੀ ਸ਼ਿਰਕਤ ਕੀਤੀ।

ਦੱਸ ਦਈਏ ਕਿ ਸਾਲ 2023 ‘ਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮੰਦਰ ‘ਚ ਜਨਮ ਅਸ਼ਟਮੀ ‘ਤੇ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਚੌਧਰੀ ਭਜਨਲਾਲ ਦੀ ਮੂਰਤੀ ਦਾ ਉਦਘਾਟਨ ਕੀਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ‘ਚ ਮਨੋਹਰ ਲਾਲ ਨੇ ਚੌਧਰੀ ਭਜਨ ਲਾਲ ‘ਤੇ ਸਿਆਸੀ ਬਿਆਨ ਦਿੱਤਾ ਸੀ, ਜਿਸ ਕਾਰਨ ਬਿਸ਼ਨੋਈ ਭਾਈਚਾਰੇ ‘ਚ ਭਾਰੀ ਰੋਸ ਹੈ। ਇਸ ਕਾਰਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਪ੍ਰੋਗਰਾਮ ਵਿੱਚ ਸੱਦਾ ਨਹੀਂ ਦਿੱਤਾ ਗਿਆ ਹੈ।

ਮਨੋਹਰ ਲਾਲ ਖੱਟਰ ਪਿਛਲੇ ਸਾਲ ਜਨਮ ਅਸ਼ਟਮੀ ‘ਤੇ ਹਿਸਾਰ ਦੇ ਬਿਸ਼ਨੋਈ ਮੰਦਰ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਮਨੋਹਰ ਲਾਲ ਭਜਨ ਲਾਲ ਤੋਂ ਬਾਅਦ ਦੂਜੇ ਮੁੱਖ ਮੰਤਰੀ ਸਨ, ਜੋ ਬਿਸ਼ਨੋਈ ਮੰਦਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਮਨੋਹਰ ਲਾਲ ਨੇ ਸਾਬਕਾ ਮੁੱਖ ਮੰਤਰੀ ਚੌਧਰੀ ਭਜਨ ਲਾਲ ਦੀ ਮੂਰਤੀ ਦਾ ਵੀ ਉਦਘਾਟਨ ਕੀਤਾ ਸੀ।

ਖੱਟਰ ਨੇ ਉਦੋਂ ਕਿਹਾ ਸੀ ਕਿ ਰੇਲਵੇ ਸਟੇਸ਼ਨ ਦਾ ਨਾਮ ਵੀ ਸਾਬਕਾ ਸੀਐਮ ਭਜਨ ਲਾਲ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਇਸ ਦੇ ਲਈ ਉਹ ਰੇਲਵੇ ਵਿਭਾਗ ਨੂੰ ਪੱਤਰ ਲਿਖਣਗੇ। ਇਸ ਤੋਂ ਇਲਾਵਾ ਹਿਸਾਰ ਵਿੱਚ ਮਟਕਾ ਚੌਕ ਦਾ ਨਾਂ ਚੌਧਰੀ ਭਜਨ ਲਾਲ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਗਿਆ। ਪਰ ਇਹ ਦੋਵੇਂ ਐਲਾਨ ਅੱਜ ਤੱਕ ਪੂਰੇ ਨਹੀਂ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...