November 25, 2026, 2:36 am
----------- Advertisement -----------
HomeNewsBreaking Newsਹਰਿਆਣਾ 'ਚ 2 ਡੰਪਰਾਂ ਦੀ ਟੱਕਰ, ਇਕ ਡਰਾਈਵਰ ਜ਼ਿੰਦਾ ਸੜਿਆ

ਹਰਿਆਣਾ ‘ਚ 2 ਡੰਪਰਾਂ ਦੀ ਟੱਕਰ, ਇਕ ਡਰਾਈਵਰ ਜ਼ਿੰਦਾ ਸੜਿਆ

Published on

----------- Advertisement -----------


ਹਰਿਆਣਾ ਦੇ ਝੱਜਰ ‘ਚ ਦੋ ਡੰਪਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਗ ਲੱਗ ਗਈ। ਹਾਦਸੇ ‘ਚ ਡੰਪਰ ਦੇ ਡਰਾਈਵਰ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਜਾਣਕਾਰੀ ਅਨੁਸਾਰ ਸੋਮਵਾਰ ਨੂੰ ਇੱਕ ਡੰਪਰ ਜਹਾਜਗੜ੍ਹ ਤੋਂ ਛੂਛੱਕਵਾਸ ਵੱਲ ਜਾ ਰਿਹਾ ਸੀ। ਇਸੇ ਦੌਰਾਨ ਇੱਕ ਹੋਰ ਡੰਪਰ ਛੁਛਕਵਾਸ ਵੱਲੋਂ ਆ ਰਿਹਾ ਸੀ। ਜਹਾਜਗੜ੍ਹ ਨੇੜੇ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਦੋਵਾਂ ਡੰਪਰਾਂ ਵਿੱਚ ਅੱਗ ਲੱਗ ਗਈ, ਇੱਕ ਡੰਪਰ ਦੇ ਡਰਾਈਵਰ ਨੇ ਛਾਲ ਮਾਰ ਦਿੱਤੀ ਪਰ ਦੂਜੇ ਦੇ ਡਰਾਈਵਰ ਨੂੰ ਹੇਠਾਂ ਉਤਰਨ ਦਾ ਮੌਕਾ ਨਹੀਂ ਮਿਲਿਆ। ਉਹ ਕੈਬਿਨ ਵਿੱਚ ਫਸ ਗਿਆ ਅਤੇ ਅੱਗ ਨਾਲ ਜ਼ਿੰਦਾ ਸੜ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਦੋ ਡੰਪਰਾਂ ਦੀ ਟੱਕਰ ਅਤੇ ਅੱਗ ਲੱਗਣ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਲੋਕਾਂ ਦੀ ਭਾਰੀ ਭੀੜ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਅੱਗ ਬੁਝਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਇਸ ਦੌਰਾਨ ਡੰਪਰ ਦੇ ਕੈਬਿਨ ਦੀ ਜਾਂਚ ਕੀਤੀ ਗਈ। ਉਦੋਂ ਤੱਕ ਇੱਕ ਡਰਾਈਵਰ ਜ਼ਿੰਦਾ ਸੜ ਕੇ ਮਰ ਚੁੱਕਾ ਸੀ।

ਮੌਕੇ ’ਤੇ ਪੁੱਜੇ ਬੇਰੀ ਥਾਣੇ ਦੇ ਐਸਐਚਓ ਅਮਿਤ ਨੇ ਦੱਸਿਆ ਕਿ ਮ੍ਰਿਤਕ ਡਰਾਈਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...