June 19, 2026, 10:10 am
----------- Advertisement -----------
HomeNewsHaryanaਗਹਿਣਿਆਂ ਦੇ ਸ਼ੋਅਰੂਮ 'ਚ ਦਿਨ – ਦਿਹਾੜੇ ਹੋਈ ਲੁੱ.ਟ, 3 ਬਦ.ਮਾਸ਼ਾਂ ਨੇ...

ਗਹਿਣਿਆਂ ਦੇ ਸ਼ੋਅਰੂਮ ‘ਚ ਦਿਨ – ਦਿਹਾੜੇ ਹੋਈ ਲੁੱ.ਟ, 3 ਬਦ.ਮਾਸ਼ਾਂ ਨੇ ਦਿੱਤਾ ਵਾਰ.ਦਾਤ ਨੂੰ ਅੰਜਾਮ

Published on

----------- Advertisement -----------

ਹਰਿਆਣਾ ਦੇ ਝੱਜਰ ਦੇ ਬਹਾਦੁਰਗੜ੍ਹ ਵਿੱਚ ਸੋਮਵਾਰ ਸ਼ਾਮ ਇੱਕ ਜਿਊਲਰਜ਼ ਦੇ ਸ਼ੋਅਰੂਮ ਨੂੰ ਲੁੱਟ ਲਿਆ ਗਿਆ। ਤਿੰਨ ਬਦਮਾਸ਼ਾਂ ਨੇ ਚਾਕੂ ਅਤੇ ਪਿਸਤੌਲ ਦੀ ਮਦਦ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਦੁਕਾਨ ਮਾਲਕ ਨੂੰ ਚਾਕੂ ਨਾਲ ਕਈ ਵਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਸਥਾਨਕ ਪੁਲਿਸ ਤੋਂ ਇਲਾਵਾ ਸੀ.ਆਈ.ਏ. ਦੀਆਂ ਟੀਮਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿੱਚ ਜੁਟੀਆਂ ਹੋਈਆਂ ਹਨ। ਜ਼ਖਮੀ ਦੁਕਾਨਦਾਰ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸ਼ੇਖ ਜਮਾਲੁੱਦੀਨ ਉਰਫ਼ ਲਾਲਾ ਮੂਲ ਰੂਪ ਵਿੱਚ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬਹਾਦਰਗੜ੍ਹ ਸ਼ਹਿਰ ਦੇ ਕਿਲਾ ਮੁਹੱਲੇ ਵਿੱਚ ਰਹਿ ਰਿਹਾ ਸੀ। ਉਸ ਦੀ ਘਰ ਦੇ ਨੇੜੇ ਐਮਐਸ ਜਵੈਲਰਜ਼ ਨਾਮ ਦੀ ਦੁਕਾਨ ਹੈ। ਸੋਮਵਾਰ ਸ਼ਾਮ ਨੂੰ ਉਹ ਆਪਣੀ ਪਤਨੀ ਨਾਲ ਦੁਕਾਨ ‘ਤੇ ਬੈਠਾ ਸੀ। ਉਹ ਦੁਕਾਨ ‘ਤੇ ਪਹੁੰਚੇ ਕੁਝ ਗਾਹਕਾਂ ਨੂੰ ਗਹਿਣੇ ਦਿਖਾ ਰਿਹਾ ਸੀ। ਇਸ ਦੌਰਾਨ ਤਿੰਨ ਬਦਮਾਸ਼ ਬਾਈਕ ‘ਤੇ ਸਵਾਰ ਹੋ ਕੇ ਦੁਕਾਨ ‘ਤੇ ਪਹੁੰਚੇ।

 ਦੱਸ ਦਈਏ ਕਿ ਇੱਕ ਬਦਮਾਸ਼ ਦੇ ਹੱਥ ਵਿੱਚ ਪਿਸਤੌਲ ਸੀ ਅਤੇ ਦੋ ਬਦਮਾਸਾਂ ਕੋਲ ਚਾਕੂ ਸੀ। ਦੁਕਾਨ ‘ਚ ਦਾਖਲ ਹੁੰਦੇ ਹੀ ਬਦਮਾਸ਼ਾਂ ਨੇ ਹਥਿਆਰਾਂ ਤਾਣ ਲਏ। ਧਮਕਾਇਆ ਅਤੇ ਸਾਰੇ ਗਹਿਣੇ ਬੈਗ ਵਿੱਚ ਰੱਖਣ ਲਈ ਕਿਹਾ। ਵਿਰੋਧ ਕਰਨ ‘ਤੇ ਉਸ ਨੇ ਸ਼ੇਖ ਜਮਾਲੁੱਦੀਨ ‘ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਗਹਿਣਿਆਂ ਦੇ ਕਈ ਡੱਬੇ ਇੱਕ ਬੈਗ ਵਿੱਚ ਪਾ ਦਿੱਤੇ ਅਤੇ ਭੱਜ ਗਏ। ਬਦਮਾਸ਼ਾਂ ਦੇ ਭੱਜਣ ਤੋਂ ਬਾਅਦ ਜ਼ਖਮੀ ਸ਼ੇਖ ਬਾਹਰ ਆਇਆ ਅਤੇ ਲੋਕਾਂ ਨੇ ਉਸ ਨੂੰ ਸੰਭਾਲਿਆ। ਖੂਨ ਨਾਲ ਲੱਥਪੱਥ ਹਾਲਤ ‘ਚ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਅਤੇ ਸੀ.ਆਈ.ਏ. ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਲੁੱਟ ਦੀ ਵਾਰਦਾਤ ਤੋਂ ਬਾਅਦ ਸ਼ਹਿਰ ਦੇ ਸੁਨਿਆਰਿਆਂ ‘ਚ ਗੁੱਸਾ ਫੈਲ ਗਿਆ। ਕਈ ਸੁਨਿਆਰੇ ਕਰਮਚਾਰੀ ਪੀੜਤ ਦਾ ਹਾਲ-ਚਾਲ ਪੁੱਛਣ ਹਸਪਤਾਲ ਪੁੱਜੇ। ਸੁਨਿਆਰਿਆਂ ਨੇ ਦੱਸਿਆ ਕਿ ਦਿਨ ਦਿਹਾੜੇ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਉਹ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ।

 ਡੀਐਸਪੀ ਧਰਮਵੀਰ ਸਿੰਘ ਨੇ ਦੱਸਿਆ ਕਿ ਕਿਲ੍ਹਾ ਮੁਹੱਲਾ ਵਿੱਚ ਇੱਕ ਗਹਿਣਿਆਂ ਦੀ ਦੁਕਾਨ ’ਤੇ ਇਹ ਘਟਨਾ ਵਾਪਰੀ ਹੈ। ਦੁਕਾਨ ਦਾ ਮਾਲਿਕ ਵੀ ਜ਼ਖਮੀ ਹੋ ਗਿਆ ਹੈ। ਸੀਸੀਟੀਵੀ ਵਿੱਚ ਤਿੰਨ ਨਕਾਬਪੋਸ਼ ਵਿਅਕਤੀ ਨਜ਼ਰ ਆਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...