August 19, 2026, 9:48 pm
----------- Advertisement -----------
HomeNewsBreaking Newsਕੁਰੂਕਸ਼ੇਤਰ ਦੇ ਡੀਸੀ ਦਾ ਹੋਇਆ ਤਬਾਦਲਾ, IAS ਰਾਜੇਸ਼ ਜੋਗਪਾਲ ਨੂੰ ਦਿੱਤਾ ਚਾਰਜ

ਕੁਰੂਕਸ਼ੇਤਰ ਦੇ ਡੀਸੀ ਦਾ ਹੋਇਆ ਤਬਾਦਲਾ, IAS ਰਾਜੇਸ਼ ਜੋਗਪਾਲ ਨੂੰ ਦਿੱਤਾ ਚਾਰਜ

Published on

----------- Advertisement -----------

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਕੁਰੂਕਸ਼ੇਤਰ ਦੇ ਡੀਸੀ ਨੂੰ ਬਦਲ ਦਿੱਤਾ ਗਿਆ ਹੈ। IAS ਸੁਸ਼ੀਲ ਸਰਵਣ ਦੇ ਖਿਲਾਫ ਭਾਰਤੀ ਚੋਣ ਕਮਿਸ਼ਨ (ECI) ਨੂੰ ਕਾਂਗਰਸ ਦੀ ਸ਼ਿਕਾਇਤ ਤੋਂ ਬਾਅਦ, ਸਰਕਾਰ ਨੇ IAS ਸੋਨੂੰ ਭੱਟ ਨੂੰ ਵਾਧੂ ਚਾਰਜ ਦਿੱਤਾ ਸੀ। ਪਰ ਕੁਝ ਘੰਟਿਆਂ ਬਾਅਦ 2010 ਬੈਚ ਦੇ ਸੀਨੀਅਰ ਆਈਏਐਸ ਰਾਜੇਸ਼ ਜੋਗਪਾਲ ਨੂੰ ਕੁਰੂਕਸ਼ੇਤਰ ਦਾ ਚਾਰਜ ਦਿੱਤਾ ਗਿਆ। ਸੂਬੇ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਆਈਏਐਸ ਸੁਸ਼ੀਲ ਸਰਵਣ ਦੀ ਮਾਂ ਨੂੰ ਅੰਬਾਲਾ ਲੋਕ ਸਭਾ ਹਲਕੇ ਦੀ ਮੁਲਾਣਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਜਦੋਂਕਿ ਇਸ ਵਿਧਾਨ ਸਭਾ ਦੀ ਹੱਦ ਕੁਰੂਕਸ਼ੇਤਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੀ ਹੈ।

ਇਸਤੋਂ ਇਲਾਵਾ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਮੁਲਾਣਾ ਵਿਧਾਨ ਸਭਾ ਹਲਕੇ ਦਾ ਇੱਕ ਹਿੱਸਾ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਪੈਂਦਾ ਹੈ ਅਤੇ ਇੱਕ ਭਾਜਪਾ ਉਮੀਦਵਾਰ ਦਾ ਪੁੱਤਰ ਕੁਰੂਕਸ਼ੇਤਰ ਵਿੱਚ ਡੀਸੀ ਹੈ। ਅਜਿਹੇ ‘ਚ ਉਹ ਚੋਣਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਦੀ ਸ਼ਿਕਾਇਤ ਹਰਿਆਣਾ ਕਾਂਗਰਸ ਕਮੇਟੀ ਦੇ ਮੈਂਬਰ ਸੁਰੇਸ਼ ਉਨੀਸਪੁਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਹੈ। ਉਸਨੇ ਸ਼ਿਕਾਇਤ ਵਿੱਚ ਲਿਖਿਆ ਹੈ, “ਇਹ ਤੁਹਾਡੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ ਕਿ ਸੁਸ਼ੀਲ ਸਰਵਣ ਆਈਏਐਸ, ਜੋ ਕਿ ਮੁਲਾਣਾ (06) ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੰਤੋਸ਼ ਸਰਵਣ ਦੇ ਪੁੱਤਰ ਹਨ, ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਣਾ ਚਾਹੀਦਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਵੀ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਸੁਸ਼ੀਲ ਸਰਵਣ ਨੂੰ ਪੰਚਕੂਲਾ ਦੇ ਡੀਸੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਇਹ ਡੀਸੀ ਮੁਲਾਣਾ ਵਿਧਾਨ ਸਭਾ ਹਲਕੇ ਦੀ ਸਰਹੱਦ ਨਾਲ ਲੱਗਦੇ ਕੁਰੂਕਸ਼ੇਤਰ ਵਿੱਚ ਤਾਇਨਾਤ ਹੈ।ਸ਼ਿਕਾਇਤ ਵਿੱਚ ਕਾਂਗਰਸ ਵੱਲੋਂ ਕੁਝ ਗੰਭੀਰ ਦੋਸ਼ ਲਾਏ ਗਏ ਹਨ। ਦੋਸ਼ ਹੈ ਕਿ ਭਾਜਪਾ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਤੋਂ ਹੀ ਸੁਸ਼ੀਲ ਸਰਵਣ ਸਥਾਨਕ ਲੋਕਾਂ ‘ਤੇ ਭਾਜਪਾ ਨੂੰ ਵੋਟ ਪਾਉਣ ਦਾ ਦਬਾਅ ਬਣਾ ਰਹੇ ਹਨ। ਸ਼ਿਕਾਇਤ ‘ਚ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਨੇ ਲਿਖਿਆ- ‘ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੇ ਰਿਸ਼ਤੇਦਾਰ ਨੂੰ ਚੋਣ ਡਿਊਟੀ ‘ਤੇ ਤਾਇਨਾਤ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਉਸ ਦਾ ਤਬਾਦਲਾ ਪਿਛਲੀਆਂ ਚੋਣਾਂ ‘ਚ ਹੀ ਕੀਤਾ ਗਿਆ ਹੈ ਤਾਂ ਉਹ ਕਿਵੇਂ? ਇਸ ਲਈ, ਤੁਹਾਨੂੰ ਹਰਿਆਣਾ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਤੁਰੰਤ ਪ੍ਰਭਾਵ ਨਾਲ ਸੁਸ਼ੀਲ ਸਰਵਣ ਡੀਸੀ ਕੁਰੂਕਸ਼ੇਤਰ ਦਾ ਤਬਾਦਲਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਡ ਦੀਆਂ ਥੋਕ ਕੀਮਤਾਂ ‘ਚ ਰਿਕਾਰਡ ਵਾਧਾ; 65 ਰੁਪਏ ਪ੍ਰਤੀ ਕਿੱਲੋ ਪਹੁੰਚਿਆ ਭਾਅ

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ, ਖੰਡ ਪਹਿਲਾਂ ਹੀ ਰਿਕਾਰਡ ਉੱਚਾਈ ਨੂੰ...

ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ...

ਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ ਸ਼ਿਕਾਇਤ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਚਰਚਿਤ ਕਤਲ ਮਾਮਲੇ ਦੇ...

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...