September 9, 2026, 12:42 am
----------- Advertisement -----------
HomeNewsBreaking Newsਜੀਂਦ 'ਚ ਕਿਸਾਨ ਆਗੂ ਅਨੀਸ਼ ਦੀ ਰਿਹਾਈ ਦੀ ਮੰਗ ਨੂੰ ਲੈ ਕੇ...

ਜੀਂਦ ‘ਚ ਕਿਸਾਨ ਆਗੂ ਅਨੀਸ਼ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਕਿਸਾਨਾਂ  ਨੇ  ਦਿੱਤਾ ਧਰਨਾ

Published on

----------- Advertisement -----------

 ਹਰਿਆਣਾ ਦੇ ਜੀਂਦ ‘ਚ ਖਟਕੜ, ਕਰਸਿੰਧੂ, ਜੁਲਾਨੀ, ਕੰਡੇਲਾ ਸਮੇਤ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ 19 ਮਾਰਚ ਨੂੰ ਖਟਕੜ ਟੋਲ ਤੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂ ਅਨੀਸ਼ ਖਟਕੜ ਨੂੰ ਮਿਲਣ ਲਈ ਟਰੈਕਟਰ-ਟਰਾਲੀਆਂ ‘ਚ ਮਿੰਨੀ ਸਕੱਤਰੇਤ ਪਹੁੰਚ ਕੇ ਉਸ ਦੀ ਰਿਹਾਈ ਦੀ ਮੰਗ ਕੀਤੀ।  ਡੀਸੀ ਮੁਹੰਮਦ ਇਮਰਾਨ ਰਜ਼ਾ ਨਾਲ ਕਿਸਾਨਾਂ ਦੇ ਵਫ਼ਦ ਨੇ ਗੱਲਬਾਤ ਕੀਤੀ। ਇਸ ਤੋਂ ਬਾਅਦ ਜੇਲ੍ਹ ਵਿੱਚ ਬੰਦ ਕਿਸਾਨ ਆਗੂ ਅਨੀਸ਼ ਨੂੰ ਉਸ ਦੇ ਭਰਾ ਅਤੇ ਪਿਤਾ ਨਾਲ ਮਿਲਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਕਿਸਾਨ ਵਾਪਸ ਪਰਤ ਗਏ। 

ਦੱਸ ਦਈਏ ਕਿ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ‘ਤੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਝੜਪ ਹੋ ਗਈ ਸੀ, ਉਸ ਸਮੇਂ ਪੁਲਿਸ ਨੇ ਪਿੰਡ ਖਟਕੜ ਦੇ ਰਹਿਣ ਵਾਲੇ ਅਨੀਸ਼ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਸਰਹੱਦ ‘ਤੇ ਜਾਨ ਗੁਆਉਣ ਵਾਲੇ ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਖਟਕੜ ਟੋਲ ‘ਤੇ ਲਿਆਂਦੀਆਂ ਗਈਆਂ ਅਤੇ ਇਸ ਤੋਂ ਪਹਿਲਾਂ 19 ਮਾਰਚ ਨੂੰ ਅਨੀਸ਼ ਖਟਕੜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਸਤੋਂ ਬਾਅਦ ਪੁਲਿਸ ਨੇ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਅਤੇ ਅਨੀਸ਼ ਨੂੰ ਉਸਦੇ ਪਰਿਵਾਰਕ ਮੈਂਬਰ ਨੂੰ ਮਿਲਣ ਨਹੀਂ ਦਿੱਤਾ ਗਿਆ ਸੀ।

   ਦੱਸਣਯੋਗ ਹੈ ਕਿ ਅਨੀਸ਼ ਖਟਕੜ ਦੇ ਪਰਿਵਾਰਕ ਮੈਂਬਰਾਂ ਸਮੇਤ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨ ਡੀਸੀ ਨੂੰ ਮਿਲਣ ਪਹੁੰਚੇ। ਕਿਸਾਨ ਆਗੂ ਹਰੀਕੇਸ਼, ਕੈਪਟਨ ਭੁਪਿੰਦਰ ਜਾਗਲਾਨ, ਕਿਸਾਨ ਆਗੂ ਪੂਨਮ ਰੇਧੂ ਕੰਡੇਲਾ, ਅਨੀਤਾ ਸੁਦਕੈਨ, ਸੁਦੇਸ਼, ਮਾਜਰਾ ਖਾਪ ਮੁਖੀ ਗੁਰਵਿੰਦਰ ਸੰਧੂ ਸਮੇਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਨੀਸ਼ ’ਤੇ 307 ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਉਸ ਨੂੰ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ, ਭਾਵੇਂ ਕਿ ਉਸ ਨੇ ਕੋਈ ਇੰਨਾ ਵੱਡਾ ਅਪਰਾਧ ਨਹੀਂ ਕੀਤਾ ਹੈ। 

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਨੀਸ਼ 19 ਮਾਰਚ ਤੋਂ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਹੈ ਅਤੇ ਉਸ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਜਾ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਅਨੀਸ਼ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ। ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਨੇ ਅਨੀਸ਼ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...