July 25, 2026, 10:37 am
----------- Advertisement -----------
HomeNewsBreaking Newsਰੋਹਤਕ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਟਿਟੌਲੀ ਪਿੰਡ 'ਚ ਹੜਤਾਲ 'ਤੇ...

ਰੋਹਤਕ ‘ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਟਿਟੌਲੀ ਪਿੰਡ ‘ਚ ਹੜਤਾਲ ‘ਤੇ ਬੈਠੇ ਕਿਸਾਨ

Published on

----------- Advertisement -----------

ਰੋਹਤਕ ‘ਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ। ਜਿਸ ਤਹਿਤ ਪਿੰਡ ਧਾਮੜ ਤੋਂ ਕਿਸਾਨ ਟਰੈਕਟਰਾਂ ‘ਤੇ ਸਵਾਰ ਹੋ ਕੇ ਪਿੰਡ ਟਿਟੌਲੀ ‘ਚ ਚੱਲ ਰਹੇ ਧਰਨੇ ‘ਚ ਪੁੱਜੇ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਜਿਵੇਂ ਹੀ ਕਿਸਾਨ ਪਿੱਛੇ ਤੋਂ ਆਉਣਗੇ, ਅਸੀਂ ਉਨ੍ਹਾਂ ਨਾਲ ਦਿੱਲੀ ਵੱਲ ਮਾਰਚ ਕਰਾਂਗੇ। ਜਿਸ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। 

ਦੱਸ ਦਈਏ ਕਿ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਸੀ। ਉਦੋਂ ਤੋਂ ਰੋਹਤਕ ਦੇ  ਟਿਟੌਲੀ  ਪਿੰਡ ‘ਚ ਕਿਸਾਨ ਹੜਤਾਲ ‘ਤੇ ਬੈਠੇ ਹਨ। ਜਿੱਥੇ ਲੋਕ ਸਮਰਥਨ ਲਈ ਪਹੁੰਚ ਰਹੇ ਹਨ। ਇੱਥੇ ਕਿਸਾਨ ਹਰ ਰੋਜ਼ ਟਰੈਕਟਰ ਮਾਰਚ ਕੱਢ ਰਹੇ ਹਨ। ਵੱਖ-ਵੱਖ ਪਿੰਡਾਂ ਤੋਂ ਕਿਸਾਨ ਹਰ ਰੋਜ਼ ਟਰੈਕਟਰਾਂ ਨਾਲ ਧਰਨੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਜਿਸ ਦੇ ਤਹਿਤ ਮੰਗਲਵਾਰ ਨੂੰ ਪਿੰਡ ਧਾਮੜ ਦੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਧਰਨੇ ਵਾਲੀ ਥਾਂ ‘ਤੇ ਪਹੁੰਚੇ। 

ਇਸਤੋਂ ਇਲਾਵਾ ਧਰਨੇ ਦੀ ਅਗਵਾਈ ਕਰ ਰਹੇ ਕੁੰਡੂ ਖਾਪ ਦੇ ਮੁਖੀ ਜੈਵੀਰ ਕੁੰਡੂ ਨੇ ਕਿਹਾ ਕਿ ਜਿਵੇਂ ਹੀ ਕਿਸਾਨ ਪਿੱਛੇ ਤੋਂ ਆਉਣਗੇ ਤਾਂ ਉਹ ਉਨ੍ਹਾਂ ਨਾਲ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਧੋਖਾ ਕਰ ਰਹੀ ਹੈ, ਜਿਸ ਕਾਰਨ ਸਰਕਾਰ ’ਤੇ ਭਰੋਸਾ ਕਰਨਾ ਵੀ ਮੁਸ਼ਕਲ ਹੈ। ਸਰਕਾਰ ਨੂੰ ਗੱਲਬਾਤ ਰਾਹੀਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। 

ਦੱਸ ਦਈਏ ਕਿ ਰੋਹਤਕ-ਜੀਂਦ ਰੋਡ ‘ਤੇ ਪਿੰਡ ਟਿਟੌਲੀ ਨੇੜੇ ਕਿਸਾਨ 13 ਫਰਵਰੀ ਤੋਂ ਹੜਤਾਲ ‘ਤੇ ਬੈਠੇ ਹਨ। ਦਿੱਲੀ ਵੱਲ ਮਾਰਚ ਦੇ ਸੱਦੇ ‘ਤੇ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ।

ਧਰਨੇ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦਿੱਲੀ ਮਾਰਚ ਦੇ ਤਹਿਤ ਪਿੱਛੇ ਤੋਂ ਆਉਣ ਵਾਲੇ ਕਿਸਾਨਾਂ ਦਾ ਇੱਥੇ ਸਮਰਥਨ ਕੀਤਾ ਜਾਵੇਗਾ। ਕਿਸਾਨ ਉਨ੍ਹਾਂ ਦੇ ਨਾਲ ਦਿੱਲੀ ਵੱਲ ਮਾਰਚ ਕਰਨਗੇ। ਇਸਤੋਂ ਪਹਿਲਾਂ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਫਿਲਹਾਲ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਸਰਕਾਰ ਵੱਲੋਂ ਜਿਹੜੀਆਂ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...