September 7, 2026, 7:14 am
----------- Advertisement -----------
HomeNewsBreaking Newsਫਰੀਦਾਬਾਦ: ਭਾਂਡਿਆਂ ਦੀ ਦੁਕਾਨ 'ਚ ਲੱਗੀ ਅੱਗ

ਫਰੀਦਾਬਾਦ: ਭਾਂਡਿਆਂ ਦੀ ਦੁਕਾਨ ‘ਚ ਲੱਗੀ ਅੱਗ

Published on

----------- Advertisement -----------

ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਸੈਕਟਰ 7 ਵਿੱਚ ਸਥਿਤ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਉਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਦੁਕਾਨ ‘ਚ ਲੱਗੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਉਦੋਂ ਤੱਕ ਦੁਕਾਨ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨ ਮਾਲਕ ਦੇ ਗੁਆਂਢੀ ਦੀਪਕ ਨੇ ਦੱਸਿਆ ਕਿ ਉਸ ਦਾ ਗੁਆਂਢੀ ਸਵੇਰੇ ਸੈਰ ਕਰਨ ਲਈ ਗਿਆ ਸੀ। ਵਾਪਸ ਆਉਂਦੇ ਸਮੇਂ ਜਦੋਂ ਉਹ ਦੁਕਾਨ ਦੇ ਸਾਹਮਣੇ ਆਇਆ ਤਾਂ ਉਸ ਨੇ ਦੁਕਾਨ ‘ਚੋਂ ਧੂੰਆਂ ਨਿਕਲਦਾ ਦੇਖਿਆ। ਦੁਕਾਨ ਮਾਲਕ ਨੇ ਸਥਾਨਕ ਪੁਲਿਸ ਅਤੇ ਫਾਇਰ ਵਿਭਾਗ ਦੀ ਟੀਮ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ।

ਅੱਗ ‘ਤੇ ਕਾਬੂ ਪਾਉਣ ਲਈ ਕਰੀਬ ਇਕ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਬੁਝਾਉਣ ਤੱਕ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਪਰ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ। ਦੀਪਕ ਕਾਲੜਾ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...