October 4, 2026, 8:11 pm
----------- Advertisement -----------
HomeNewsBreaking Newsਹਰਿਆਣਾ 'ਚ ਭਾਜਪਾ ਨੇਤਾ ਦੇ ਘਰ 'ਤੇ ਹੋਈ ਫਾਇਰਿੰਗ, ਜਾਣੋ ਪੂਰਾ ਮਾਮਲਾ

ਹਰਿਆਣਾ ‘ਚ ਭਾਜਪਾ ਨੇਤਾ ਦੇ ਘਰ ‘ਤੇ ਹੋਈ ਫਾਇਰਿੰਗ, ਜਾਣੋ ਪੂਰਾ ਮਾਮਲਾ

Published on

----------- Advertisement -----------

 ਕੁਰੂਕਸ਼ੇਤਰ ‘ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਆਈਲੈਟਸ ਸੈਂਟਰ ਸੰਚਾਲਕ ਅਤੇ ਭਾਜਪਾ ਨੇਤਾ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਬਾਈਕ ‘ਤੇ ਆਏ ਦੋ ਨਕਾਬਪੋਸ਼ ਬਦਮਾਸ਼ਾਂ ਨੇ 6-7 ਰਾਊਂਡ ਫਾਇਰ ਕੀਤੇ ਅਤੇ ਫਰਾਰ ਹੋ ਗਏ। ਇਨ੍ਹਾਂ ਵਿੱਚੋਂ ਇੱਕ ਗੋਲੀ ਆਗੂ ਦੇ ਸਕੂਟਰ ਵਿੱਚ ਜਾ ਵੱਜੀ ਅਤੇ ਦੂਜੀ ਕੰਧ ਵਿੱਚ ਜਾ ਵੱਜੀ।

ਘਟਨਾ ਰਾਤ ਕਰੀਬ 11 ਵਜੇ ਲਾਡਵਾ ਦੀ ਵੀਆਈਪੀ ਕਲੋਨੀ ਵਿੱਚ ਵਾਪਰੀ ਦੱਸੀ ਜਾਂਦੀ ਹੈ। ਜਿਸ ਤੋਂ ਬਾਅਦ ਪਰਿਵਾਰ ਸਮੇਤ ਕਲੋਨੀ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਭਾਜਪਾ ਆਗੂ ਅੰਕੁਸ਼ ਗੋਇਲ ਦਾ ਕਹਿਣਾ ਹੈ ਕਿ ਰਾਤ ਨੂੰ ਕਿਸੇ ਨੇ ਉਨ੍ਹਾਂ ਦੇ ਘਰ ਦੀ ਘੰਟੀ ਵਜਾਈ, ਪਰ ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਕੁਝ ਦੇਰ ਬਾਅਦ ਉਨ੍ਹਾਂ ਨੇ ਘਰ ਦੇ ਬਾਹਰੋਂ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ’ਤੇ ਉਸ ਨੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ। ਜਿਸ ਵਿੱਚ ਦੋ ਨਕਾਬਪੋਸ਼ ਬਦਮਾਸ਼ ਗੋਲੀਬਾਰੀ ਕਰਦੇ ਨਜ਼ਰ ਆਏ।

ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

ਲਾਡਵਾ ਦੇ ਐੱਸਐੱਚਓ ਨਰੇਸ਼ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ। ਘਰ ਦੇ ਅੰਦਰੋਂ ਅਤੇ ਬਾਹਰੋਂ ਬਰਾਮਦ ਹੋਏ ਗੋਲੀਆਂ ਦੇ ਖੋਲ ‘ਤੇ ਨਿਸ਼ਾਨ ਲਗਾਏ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...