June 30, 2026, 7:29 pm
----------- Advertisement -----------
HomeNewsBreaking Newsਹਰਿਆਣਾ 'ਚ MLA ਦੇ ਘਰ 'ਤੇ ਫਾਇਰਿੰਗ,  ਬਾਈਕ ਸਵਾਰ ਬਦਮਾਸ਼ਾਂ ਨੇ ਚਲਾਈਆਂ...

ਹਰਿਆਣਾ ‘ਚ MLA ਦੇ ਘਰ ‘ਤੇ ਫਾਇਰਿੰਗ,  ਬਾਈਕ ਸਵਾਰ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

Published on

----------- Advertisement -----------


ਹਰਿਆਣਾ ਦੇ ਪਲਵਲ ‘ਚ ਹੋਡਲ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਜਗਦੀਸ਼ ਨਾਇਰ ਦੇ ਘਰ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਮੇਂ ਵਿਧਾਇਕ ਘਰ ‘ਤੇ ਮੌਜੂਦ ਨਹੀਂ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਚਾਰ ਬਦਮਾਸ਼ਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਲੋਕਾਂ ਨੇ ਕਾਬੂ ਕੀਤੇ ਚਾਰੇ ਦੋਸ਼ੀਆਂ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਵਿਧਾਇਕ ਅਤੇ ਹਰਿਆਣਾ ਭੂਮੀ ਸੁਧਾਰ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਜਗਦੀਸ਼ ਨਾਇਰ ਨੇ ਦੱਸਿਆ ਕਿ ਉਨ੍ਹਾਂ ਦਾ ਦਫ਼ਤਰ ਘਰ ਦੇ ਸਾਹਮਣੇ ਹੈ। ਉਥੇ ਉਨ੍ਹਾਂ ਦਾ ਮੁਲਾਜ਼ਮ ਸਤਪਾਲ ਬੈਠਾ ਸੀ। ਜਿਵੇਂ ਹੀ 10-12 ਬਾਈਕ ਸਵਾਰ ਬਦਮਾਸ਼ ਆਏ ਤਾਂ ਪਹਿਲਾਂ ਤਾਂ ਉਨ੍ਹਾਂ ਨੇ ਉਸ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਘਰ ਵੱਲ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਮਾਮਲੇ ਦੀ ਤਹਿ ਤੱਕ ਜਾਣ ਲਈ ਕਿਹਾ। ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਬਹੁਤ ਗਲਤ ਹੈ ਅਤੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਹੋਡਲ ਥਾਣੇ ਦੇ ਪੁਲਿਸ ਜਾਂਚ ਅਧਿਕਾਰੀ ਐਸਆਈ ਸੰਜੇ ਨੇ ਦੱਸਿਆ ਕਿ ਵਿਧਾਇਕ ਦਾ ਮੁਲਾਜ਼ਮ ਸਤਪਾਲ ਬਾਈਕ ’ਤੇ ਆਏ ਬਦਮਾਸ਼ਾਂ ਵਿੱਚੋਂ ਦੇਸ਼ਰਾਜ ਅਤੇ ਦੀਪਕ ਨੂੰ ਜਾਣਦਾ ਹੈ। ਉਸਦੇ ਨਾਲ 10-15 ਹੋਰ ਮੁੰਡੇ ਸਨ। ਉਕਤ ਨੌਜਵਾਨਾਂ ਨੇ ਸਤਪਾਲ ਨੂੰ ਮਾਰਨ ਦੀ ਨੀਅਤ ਨਾਲ ਸਿੱਧੀ ਗੋਲੀ ਚਲਾ ਦਿੱਤੀ। ਕੰਧ ‘ਤੇ ਦੋ ਗੋਲੀਆਂ ਦੇ ਨਿਸ਼ਾਨ ਹਨ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

ਲੋਕਾਂ ਨੇ ਚਾਰ ਨੌਜਵਾਨਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਅਜੇ ਤੱਕ ਕੋਈ ਖਾਸ ਖੁਲਾਸਾ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...