June 5, 2026, 9:08 pm
----------- Advertisement -----------
HomeNewsBreaking Newsਰੋਹਤਕ ਨੇੜੇ ਲੰਘਦੇ ਨੈਸ਼ਨਲ ਹਾਈਵੇਅ 'ਤੇ ਹੋਈ ਗੋਲੀਬਾਰੀ, 1 ਜ਼ਖਮੀ, ਵਾਲ-ਵਾਲ ਬਚੇ...

ਰੋਹਤਕ ਨੇੜੇ ਲੰਘਦੇ ਨੈਸ਼ਨਲ ਹਾਈਵੇਅ ‘ਤੇ ਹੋਈ ਗੋਲੀਬਾਰੀ, 1 ਜ਼ਖਮੀ, ਵਾਲ-ਵਾਲ ਬਚੇ ਪਤੀ-ਪਤਨੀ

Published on

----------- Advertisement -----------

ਰੋਹਤਕ ਦੇ ਪਿੰਡ ਖਰਕੜਾ ਨੇੜੇ ਲੰਘਦੇ ਨੈਸ਼ਨਲ ਹਾਈਵੇਅ 152 ਡੀ ਨੇੜੇ ਆਪਸੀ ਝਗੜੇ ਕਾਰਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਪਿੰਡ ਖਰਕੜਾ ਵਾਸੀ ਇੱਕ ਵਿਅਕਤੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਜੋੜੇ ਦੀ ਕਾਰ ‘ਤੇ ਵੀ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਅਨੁਸਾਰ ਘਟਨਾ ਦਾ ਕਾਰਨ ਵਾਹਨਾਂ ਵਿੱਚੋਂ ਤੇਲ ਚੋਰੀ ਕਰਨ ਨੂੰ ਲੈ ਕੇ ਝਗੜਾ ਸੀ।

ਦੱਸ ਦਈਏ ਕਿ ਪੁਲਿਸ ਜਾਂਚ ਅਨੁਸਾਰ ਪਿੰਡ ਖਰਕੜਾ ਵਿੱਚੋਂ ਲੰਘਦੇ ਨੈਸ਼ਨਲ ਹਾਈਵੇਅ 152 ਡੀ ਨੇੜੇ ਇੱਕ ਢਾਬਾ ਬਣਾਇਆ ਹੋਇਆ ਹੈ। ਜਿੱਥੇ ਲੋਕ ਚਾਹ-ਪਾਣੀ ਪੀਣ ਲਈ ਰੁਕਦੇ ਹਨ। ਪਿੰਡ ਖਰਕੜਾ ਦਾ ਰਹਿਣ ਵਾਲਾ ਸੁਰਿੰਦਰ ਸ਼ਨੀਵਾਰ ਨੂੰ ਇਸ ਢਾਬੇ ‘ਤੇ ਗਿਆ ਹੋਇਆ ਸੀ। ਉਸੇ ਸਮੇਂ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਮੰਡੀ ਦੀ ਰਹਿਣ ਵਾਲੀ ਬਬੀਤਾ ਅਤੇ ਉਸ ਦਾ ਪਤੀ ਅਨਿਲ ਉੱਥੇ ਆਏ ਸਨ। ਉਹ ਨਜਫਗੜ੍ਹ ਤੋਂ ਆਪਣੇ ਟਰੱਕ ਡਰਾਈਵਰ ਨੂੰ ਕਾਗਜ਼ ਪੱਤਰ ਦੇਣ ਆਏ ਸੀ। ਇਹ ਸਾਰੇ 152 ਡੀ ਨੇੜੇ ਢਾਬੇ ‘ਤੇ ਠਹਿਰੇ ਹੋਏ ਸਨ।

ਇਸ ਦੌਰਾਨ ਵਾਹਨਾਂ ਵਿੱਚੋਂ ਤੇਲ ਚੋਰੀ ਕਰਨ ਨੂੰ ਲੈ ਕੇ ਆਪਸ ਵਿੱਚ ਲੜਾਈ ਹੋ ਗਈ। ਲੜਾਈ ਇੰਨੀ ਵਧ ਗਈ ਕਿ ਇਕ ਪਾਸੇ ਤੋਂ ਕੁਝ ਲੋਕਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਿੱਚ ਇੱਕ ਗੋਲੀ ਪਿੰਡ ਖਰਕੜਾ ਦੇ ਰਹਿਣ ਵਾਲੇ ਸੁਰਿੰਦਰ ਨੂੰ ਵੱਜੀ ਅਤੇ ਦੂਜੀ ਗੋਲੀ ਪਤੀ-ਪਤਨੀ ਦੀ ਕਾਰ ਦੀ ਵਿੰਡਸ਼ੀਲਡ ਵਿੱਚ ਜਾ ਵੱਜੀ। ਹਾਲਾਂਕਿ ਪਤੀ-ਪਤਨੀ ਵਾਲ-ਵਾਲ ਬਚ ਗਏ। ਜ਼ਖਮੀ ਸੁਰਿੰਦਰ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਦਿੰਦਿਆਂ ਮਹਿਮ ਥਾਣੇ ਦੇ ਐਸਐਚਓ ਸੱਤਿਆਪਾਲ ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਤੇਲ ਚੋਰੀ ਕਰਨ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਦੋ ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਸੁਰਿੰਦਰ ਦੇ ਬਿਆਨ ਅਜੇ ਦਰਜ ਨਹੀਂ ਕੀਤੇ ਗਏ ਹਨ। ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਸਪੱਸ਼ਟ ਹੋ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...